ਗੁਰਦਾਸਪੁਰ 'ਚ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨਿਆ ਵਿਅਕਤੀ

Tuesday, Mar 05, 2019 - 04:52 PM (IST)

ਗੁਰਦਾਸਪੁਰ 'ਚ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨਿਆ ਵਿਅਕਤੀ

ਗੁਰਦਾਸਪੁਰ (ਗੁਰਪ੍ਰੀਤ)—  ਥਾਣਾ ਘੁਮਾਨ ਦੇ ਅਧੀਨ ਪੈਂਦੇ ਪਿੰਡ ਪੰਧੇਰ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੁੱਧ ਦਾ ਵਪਾਰ ਕਰਨ ਵਾਲੇ 45 ਸਾਲਾ ਵਿਅਕਤੀ ਨੂੰ ਉਸ ਦੇ ਘਰ ਨੇੜੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਨਾਲ ਭੁੰਨ ਦਿੱਤਾ। ਮੌਕੇ 'ਤੇ ਪਹੁੰਚੀ ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕੇਸ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ ਦੇ ਤੌਰ 'ਤੇ ਹੋਈ ਹੈ। ਸਰਬਜੀਤ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਰਬਜੀਤ ਦੁੱਧ ਵੇਚਣ ਦਾ ਕੰਮ ਕਰਦਾ ਸੀ ਅਤੇ ਘਟਨਾ ਦੇ ਸਮੇਂ ਉਹ ਦੁੱਧ ਵੇਚ ਕੇ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਵਾਪਸ ਘਰ ਜਾ ਰਿਹਾ ਸੀ। 

PunjabKesariਉਨ੍ਹਾਂ ਨੇ ਦੱਸਿਆ ਕਿ ਘਰ ਦੇ ਕੋਲ ਪਹੁੰਚਣ 'ਤੇ ਮੋਟਰਸਾਈਕਲ ਸਵਾਰ 2 ਲੋਕਾਂ ਨੇ ਸਰਬਜੀਤ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ 3 ਗੋਲੀਆਂ ਸਰਬਜੀਤ ਨੂੰ ਲੱਗੀਆਂ ਅਤੇ ਹਮਲਾਵਾਰ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀ ਹਾਲਤ 'ਚ ਸਰਬਜੀਤ ਨੂੰ ਸਿਵਲ ਹਸਪਤਾਲ ਬਟਾਲਾ ਲਿਜਾਇਆ ਗਿਆ, ਜਿੱਥੋਂ ਉਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਗਿਆ ਅਤੇ ਇਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਰਬਜੀਤ ਦਾ ਬੇਟਾ ਵਿਦੇਸ਼ 'ਚ ਹੈ ਅਤੇ ਉਸ ਦੀ ਕਿਸੇ ਨਾਲ ਵੀ ਕੋਈ ਦੁਸ਼ਮਣੀ ਨਹੀਂ ਸੀ।

PunjabKesari
ਸੂਚਨਾ ਪਾ ਕੇ ਮੌਕੇ 'ਤੇ ਪਹੁੰਚੇ ਖੇਤਰ ਦੇ ਥਾਣਾ ਪੁਲਸ ਅਧਿਕਾਰੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਪਿੰਡ ਪੰਧੇਰ 'ਚ ਰਹਿਣ ਵਾਲੇ ਸਰਬਜੀਤ ਸਿੰਘ 'ਤੇ ਗੋਲੀਆਂ ਚਲਾਈਆਂ ਗਈਆਂ ਹਨ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਅਣਪਛਾਤੇ ਹਮਲਾਵਰਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


author

shivani attri

Content Editor

Related News