ਫਗਵਾੜਾ : ਤੇਜ਼ਧਾਰ ਹਥਿਆਰਾਂ ਨਾਲ ਢਾਬਾ ਮਾਲਕ ਦਾ ਕੀਤਾ ਕਤਲ

Tuesday, Mar 03, 2020 - 07:15 PM (IST)

ਫਗਵਾੜਾ : ਤੇਜ਼ਧਾਰ ਹਥਿਆਰਾਂ ਨਾਲ ਢਾਬਾ ਮਾਲਕ ਦਾ ਕੀਤਾ ਕਤਲ

ਫਗਵਾੜਾ (ਜਲੋਟਾ)— ਫਗਵਾੜਾ ਦੇ ਪਿੰਡ ਬਘਾਣਾ ਵਿਖੇ ਇਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਢਾਬਾ ਮਾਲਕ ਨਿਰਵੈਰ ਸਿੰਘ ਦੇ ਰੂਪ 'ਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਨਿਰਵੈਰ ਸਿੰਘ ਆਪਣੇ ਢਾਬੇ 'ਤੇ ਮੌਜੂਦ ਸੀ। ਇਸੇ ਦੌਰਾਨ ਇਥੇ ਕੁਝ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ।

ਉਕਤ ਵਿਅਕਤੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ। ਥਾਣਾ ਰਾਵਲ ਪਿੰਡੀ ਦੇ ਐੱਸ. ਐੱਚ. ਓ. ਪਰਮਜੀਤ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਇਕ ਹਸਪਤਾਲ 'ਚ ਮੌਤ ਹੋ ਗਈ। ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਹੱਤਿਆ ਦਾ ਕੇਸ ਦਰਜ ਕਰ ਦਿੱਤਾ ਗਿਆ ਹੈ।


author

shivani attri

Content Editor

Related News