ਫਿਲੌਰ ''ਚ ਵੱਡੀ ਵਾਰਦਾਤ, ਵਿਅਕਤੀ ਦਾ ਬੇਰਹਿਮੀ ਨਾਲ ਕਤਲ

Saturday, Jun 27, 2020 - 09:46 AM (IST)

ਫਿਲੌਰ ''ਚ ਵੱਡੀ ਵਾਰਦਾਤ, ਵਿਅਕਤੀ ਦਾ ਬੇਰਹਿਮੀ ਨਾਲ ਕਤਲ

ਜਲੰਧਰ (ਸੋਨੂੰ) : ਜ਼ਿਲ੍ਹਾ ਜਲੰਧਰ ਦੇ ਫਿਲੌਰ ਇਲਾਕੇ 'ਚ ਉਸ ਸਮੇਂ ਵੱਡੀ ਵਾਰਦਾਤ ਵਾਪਰੀ, ਜਦੋਂ ਇਕ 45 ਸਾਲਾ ਵਿਅਕਤੀ ਦਾ ਬੇਰਿਹਮੀ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਪਿੰਡ ਨਾਹਰ ਦਾ ਰਹਿਣ ਵਾਲਾ 45 ਸਾਲਾ ਬਲਜੀਤ ਸਿੰਘ ਫਾਈਨਾਂਸ ਦਾ ਕੰਮ ਕਰਦਾ ਸੀ ਅਤੇ ਜਿਸ ਜਗ੍ਹਾ 'ਤੇ ਉਸ ਨੇ ਆਪਣਾ ਦਫਤਰ ਬਣਾਇਆ ਸੀ, ਉਸ ਦੇ ਉੱਪਰ ਵਾਲਾ ਪੋਰਸ਼ਨ ਪਟਿਆਲਾ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨੂੰ ਕਿਰਾਏ 'ਤੇ ਦਿੱਤਾ ਹੋਇਆ ਸੀ।

ਇਹ ਵੀ ਪੜ੍ਹੋ : ਕਾਰਪੋਰੇਸ਼ਨ ਪੋਲੀਥੀਨ ਦੀ ਵਰਤੋਂ ਕਰਨ ਵਾਲਿਆਂ ’ਤੇ ਕਰੇਗਾ ਸਖਤੀ

PunjabKesari

ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਸਿੰਘ ਨੂੰ ਆਪਣੀ ਪਤਨੀ ਅਤੇ ਬਲਜੀਤ ਸਿੰਘ ਦੇ ਸਬੰਧਾਂ ਬਾਰੇ ਸ਼ੱਕ ਹੋ ਗਿਆ ਸੀ। ਸੂਤਰਾਂ ਦੀ ਮੰਨੀਏ ਤਾਂ ਗੁਰਪ੍ਰੀਤ ਦੀ ਪਤਨੀ ਨੇ ਪੁਲਸ ਨੂੰ ਦੱਸਿਆ ਕਿ ਜਦੋਂ ਗੁਰਪ੍ਰੀਤ ਹੱਥ ਧੋ ਰਿਹਾ ਸੀ ਤਾਂ ਉਸ ਦੇ ਹੱਥਾਂ ਨੂੰ ਖੂਨ ਲੱਗਿਆ ਹੋਇਆ ਸੀ, ਜਿਸ ਤੋਂ ਬਾਅਦ ਪੁਲਸ ਨੇ ਗੁਰਪ੍ਰੀਤ ਨੂੰ ਹਿਰਾਸਤ 'ਚ ਲੈ ਲਿਆ ਹੈ। ਫਿਲਹਾਲ ਪੁਲਸ ਨੇ ਬਲਜੀਤ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਲੁਧਿਆਣਾ ਸਿਵਲ ਹਸਪਤਾਲ ’ਚ ਸ਼ੁਰੂ ਹੋਏ 'ਡੋਪ ਟੈਸਟ'


author

Babita

Content Editor

Related News