ਫਰੀਦਕੋਟ 'ਚ ਸ਼ੈਲਰ ਮਾਲਕ ਨੂੰ ਦਿਨ-ਦਿਹਾੜੇ ਗੋਲੀਆਂ ਨਾਲ ਭੁੰਨਿਆ (video)

07/30/2017 4:13:50 AM

ਫਰੀਦਕੋਟ— ਇਥੋਂ ਦੇ ਜੈਤੋ ਬਾਜਾ ਖਾਨਾ ਰੋਡ 'ਤੇ ਦਿਨ-ਦਿਹਾੜੇ ਸ਼ੈਲਰ ਮਾਲਕ ਨੂੰ ਗੋਲੀਆਂ ਦੇ ਨਾਲ ਭੁੰਨ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਪੱਪੂ ਕੋਚਰ ਨਾਂ ਦੇ ਵਿਅਕਤੀ ਨੂੰ ਉਸ ਦੇ ਸ਼ੈਲਰ ਦੇ ਬਾਹਰ ਸਵਿੱਫਟ ਕਾਰ 'ਚ ਸਵਾਰ ਹੋ ਕੇ ਆਏ 3 ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਫਿਲਹਾਲ ਅਜੇ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
 

 


Related News