ਬਠਿੰਡਾ 'ਚ ਅਪਾਹਜ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ, ਇਲਾਕੇ 'ਚ ਫੈਲੀ ਸਨਸਨੀ (ਵੀਡੀਓ)

09/24/2017 3:14:20 PM

ਤਲਵੰਡੀ ਸਾਬੋ(ਮੁਨੀਸ਼)— ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਕਲਾਂ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪਿੰਡ ਦੇ ਇਕ ਅਪਾਹਜ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਵਿਅਕਤੀ ਦੀ ਪਛਾਣ ਜਗਜੀਵਨ ਦੇ ਰੂਪ 'ਚ ਹੋਈ ਹੈ ਅਤੇ ਆਪਣੇ ਘਰ 'ਚ ਦਰਜੀ ਦਾ ਕੰਮ ਕਰਦਾ ਸੀ। ਜਾਣਕਾਰੀ ਮੁਤਾਬਕ ਜਗਜੀਵਨ ਸਿੰਘ ਆਪਣੇ ਪੁਰਾਣੇ ਮਕਾਨ 'ਚ ਦਰਜੀ ਦਾ ਕੰਮ ਕਰਦਾ ਸੀ ਅਤੇ ਬਾਹਰ ਹੀ ਸੌਂਦਾ ਸੀ ਜਦਕਿ ਰੋਟੀ ਆਪਣੇ ਪਿਤਾ ਅਤੇ ਭਰਾ ਦੇ ਘਰ 'ਚ ਖਾਧਾ ਸੀ। ਰੋਜ਼ਾਨਾ ਵਾਂਗ ਅੱਜ ਸਵੇਰ ਦੇ ਸਮੇਂ ਜਦੋਂ ਜਗਜੀਵਨ ਸਿੰਘ ਭਰਾ ਦੇ ਘਰ 'ਚ ਰੋਟੀ ਖਾਣ ਨਾ ਗਿਆ ਅਤੇ ਉਸ ਦਾ ਭਰਾ ਉਸ ਨੂੰ ਦੇਖਣ ਲਈ ਪੁਰਾਣੇ ਘਰ 'ਚ ਆਇਆ ਤਾਂ ਘਰ ਦੇ ਅੰਦਰ ਭਰਾ ਦੀ ਲਾਸ਼ ਦੇਖ ਕੇ ਹੈਰਾਨ ਰਹਿ ਗਿਆ। ਉਸ ਦੀ ਤੇਜ਼ਧਾਰ ਹਥਿਆਰਾਂ ਦੇ ਨਾਲ ਤਿੱਖੇ ਵਾਰ ਕਰਕੇ ਹੱਤਿਆ ਕਰ ਦਿੱਤੀ ਗਈ। ਉਸ ਦੇ ਸਿਰ 'ਤੇ ਵੀ ਨਿਸ਼ਾਨ ਮਿਲੇ ਹਨ। ਇਸ ਤੋਂ ਬਾਅਦ ਤੁਰੰਤ  ਉਸ ਨੇ ਰਾਮਾ ਮੰਡੀ ਪੁਲਸ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ। ਬੇਟੇ ਦੀ ਮੌਤ ਨੂੰ ਲੈ ਕੇ ਪਰਿਵਾਰ 'ਚ ਕਾਫੀ ਸਦਮਾ ਹੈ।PunjabKesariਉਥੇ ਹੀ ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਇਸ ਦਾ ਕਿਸੇ ਨਾਲ ਵੀ ਕੋਈ ਝਗੜਾ ਨਹੀਂ ਸੀ ਅਤੇ ਇਹ ਆਪਣਾ ਕੰਮ ਕਰਦਾ ਰਹਿੰਦਾ ਸੀ। ਪਿੰਡ ਵਾਲਿਆਂ ਨੇ ਪੁਲਸ ਤੋਂ ਦੋਸ਼ੀਆਂ ਨੂੰ ਜਲਦੀ ਫੜਨ ਦੀ ਮੰਗ ਕੀਤੀ ਹੈ। ਉਥੇ ਹੀ ਰਾਮਾ ਮੰਡੀ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਫੜ ਲਿਆ ਜਾਵੇਗਾ।


Related News