ਹੁਸ਼ਿਆਰਪੁਰ: ਰਿਸ਼ਤੇ ਹੋਏ ਤਾਰ-ਤਾਰ, ਭਰਾ ਨੇ ਕੀਤਾ ਭਰਾ ਦਾ ਕਤਲ

Thursday, Jan 04, 2018 - 07:02 PM (IST)

ਹੁਸ਼ਿਆਰਪੁਰ(ਸਮੀਰ)— ਜ਼ਿਲਾ ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਦੇ ਪਿੰਡ ਮੰਨਾਹਾਨਾ 'ਚ ਮਾਮੂਲੀ ਤਕਰਾਰ ਨੂੰ ਲੈ ਕੇ ਭਰਾ ਹੀ ਭਰਾ ਦਾ ਦੁਸ਼ਮਣ ਬਣ ਗਿਆ। ਇਹ ਘਟਨਾ ਬੀਤੀ ਸ਼ਾਮ ਨੂੰ ਵਾਪਰੀ। ਮਿਲੀ ਜਾਣਕਾਰੀ ਮੁਤਾਬਕ ਰਸਤੇ 'ਚ ਡਿੱਗੇ ਦਰੱਖਤ ਨੂੰ ਲੈ ਕੇ ਦੋ ਭਰਾਵਾਂ 'ਚ ਮਾਮੂਲੀ ਤਕਰਾਰ ਹੋ ਗਈ ਅਤੇ ਗੁਸੇ 'ਚ ਆਏ ਭਰਾ ਨੇ ਕੱਸੀ ਮਾਰ ਕੇ ਲਖਵੀਰ ਸਿੰਘ 'ਤੇ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਇਸ ਤੋਂ ਬਾਅਦ ਤੁਰੰਤ ਲਖਵੀਰ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


Related News