ਵੱਡੇ ਭਰਾ ਦਾ ਬੇਰਹਿਮੀ ਨਾਲ ਕਤਲ ਕਰਨ ਵਾਲਾ ਛੋਟਾ ਭਰਾ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ
Wednesday, Apr 28, 2021 - 01:23 PM (IST)
ਜਲੰਧਰ (ਜ. ਬ.)- ਥਾਣਾ ਡਿਵੀਜ਼ਨ ਨੰਬਰ 1 ਦੀ ਪੁਲਸ ਨੇ ਸਿਰਫ਼ 12 ਘੰਟਿਆਂ ਵਿਚ ਹੀ ਕਬੀਰ ਨਗਰ ਵਿਚ ਹੋਏ ਕਤਲ ਮਾਮਲੇ ਵਿਚ ਛੋਟੇ ਭਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਕਬੀਰ ਨਗਰ ਦੇ ਰਹਿਣ ਵਾਲੇ ਰੋਹਿਤ ਸਹਿਗਲ ਵਜੋਂ ਹੋਈ ਹੈ। ਮੁਲਜ਼ਮ ਨੂੰ ਪੁਲਸ ਨੇ ਬਾਬਾ ਬੁੱਢਾ ਜੀ ਪੁਲ ਨੇੜਿਓਂ ਗ੍ਰਿਫ਼ਤਾਰ ਕੀਤਾ ਹੈ, ਜਿਸ ਕੋਲੋਂ ਪੁਲਸ ਨੇ ਕਤਲ ਵਿਚ ਵਰਤੇ ਗਏ ਚਾਕੂ ਨੂੰ ਵੀ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ : ਵਿਦੇਸ਼ੀ ਧਰਤੀ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਟਾਂਡਾ ਦੇ ਨੌਜਵਾਨ ਦੀ ਇਟਲੀ ’ਚ ਦਰਦਨਾਕ ਮੌਤ
ਥਾਣਾ ਮੁਖੀ ਰਾਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਬਾਬਾ ਬੁੱਢਾ ਜੀ ਪਾਰਕ ਨੇੜੇ ਬੈਠਾ ਹੋਇਆ ਹੈ, ਜਿਸ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਰੇਡ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਮੁੱਢਲੀ ਪੁੱਛਗਿੱਛ ਵਿਚ ਮੁਲਜ਼ਮ ਨੇ ਮੰਨਿਆ ਕਿ ਉਹ ਕਤਲ ਕਰਕੇ ਸ਼ਰਾਬ ਦੇ ਨਸ਼ੇ ਵਿਚ ਕਿਤੇ ਗੁੰਮ ਗਿਆ ਸੀ, ਜਿਸ ਤੋਂ ਬਾਅਦ ਉਹ ਬਾਬਾ ਬੁੱਢਾ ਜੀ ਪਾਰਕ ਕੋਲ ਪਹੁੰਚਿਆ ਅਤੇ ਉਥੇ ਹੀ ਬੈਠ ਗਿਆ। ਹੁਣ ਪੁਲਸ ਮੁਲਜ਼ਮ ਨੂੰ ਬੁੱਧਵਾਰ ਨੂੰ ਅਦਾਲਤ ਵਿਚ ਪੇਸ਼ ਕਰੇਗੀ।
ਇਹ ਵੀ ਪੜ੍ਹੋ : ਜਲੰਧਰ: ਲਾੜਾ ਚਾਵਾਂ ਨਾਲ ਵਿਆਹੁਣ ਆਇਆ ਸੀ ਲਾੜੀ, ਪਰ ਪੁਲਸ ਫੜ ਕੇ ਲੈ ਗਈ ਥਾਣੇ (ਤਸਵੀਰਾਂ)
ਜ਼ਿਕਰਯੋਗ ਹੈ ਕਿ ਕਬੀਰ ਨਗਰ ਵਿਚ ਬਾਪ ਨਾਲ ਸ਼ਰਾਬ ਪੀ ਰਹੇ ਰੋਹਿਤ ਨੇ ਆਪਣੇ ਵੱਡੇ ਭਰਾ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ, ਜਿਸ ਤੋਂ ਬਾਅਦ ਮੁਲਜ਼ਮ ਉਥੋਂ ਫ਼ਰਾਰ ਹੋ ਗਿਆ ਸੀ। ਮਾਮਲਾ ਕੁਝ ਰੁਪਿਆਂ ਦੇ ਲੈਣ-ਦੇਣ ਨੂੰ ਲੈ ਕੇ ਵਧਿਆ ਸੀ। ਹੁਣ ਪੁਲਸ ਨੇ ਮੁਲਜ਼ਮ ਦੇ ਖਿਲਾਫ ਧਾਰਾ 302 ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਜਲੰਧਰ ਦੇ ਮਸ਼ਹੂਰ ਹੋਟਲ ’ਚ ਉੱਡੀਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ, ਪਹੁੰਚੀ ਪੁਲਸ ਤੇ ਪਿਆ ਭੜਥੂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?