ਰੂਪਨਗਰ ''ਚ ਵੱਡੀ ਵਾਰਦਾਤ, ਬਜ਼ੁਰਗ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ (ਵੀਡੀਓ)

04/25/2019 6:45:54 PM

ਰੂਪਨਗਰ (ਸੱਜਣ)— ਰੂਪਨਗਰ 'ਚ ਇਕ ਬਜ਼ੁਰਗ ਵਿਅਕਤੀ ਦਾ ਉਸ ਦੇ ਘਰ 'ਚ ਹੀ ਭੇਤਭਰੇ ਹਾਲਾਤ 'ਚ ਕਤਲ ਹੋ ਗਿਆ। ਮ੍ਰਿਤਕ ਦੀ ਪਛਾਣ ਪ੍ਰੇਮ ਸਿੰਘ ਉਮਰ 75 ਸਾਲ ਵਜੋਂ ਹੋਈ ਹੈ। ਮ੍ਰਿਤਕ ਪ੍ਰੇਮ ਸਿੰਘ ਦੀਆਂ ਧੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਤਾ ਦੀ ਮੌਤ ਬਾਰੇ ਉਦੋਂ ਪਤਾ ਲੱਗਾ ਜਦੋਂ ਉਨ੍ਹਾਂ ਨੇ ਆਪਣੇ ਪਿਤਾ ਨੂੰ ਫੋਨ ਕੀਤਾ ਪਰ ਕਿਸੇ ਨੇ ਫੋਨ ਨਹੀਂ ਚੁੱਕਿਆ। ਇਸ ਤੋਂ ਬਾਅਦ ਉਨ੍ਹਾਂ ਨੇ ਗੁਆਂਢੀਆਂ ਨੂੰ ਫੋਨ ਕੀਤਾ, ਜਿਸ ਤੋਂ ਬਾਅਦ ਗੁਆਂਢੀਆਂ ਨੇ ਘਰ ਜਾ ਕੇ ਦੇਖਿਆ ਤਾਂ ਉਨ੍ਹਾਂ ਨੂੰ ਪ੍ਰੇਮ ਸਿੰਘ ਦੀ ਲਾਸ਼ ਘਰ ਦੇ ਵਿਹੜੇ 'ਚ ਪਈ ਮਿਲੀ। ਪ੍ਰੇਮ ਨੂੰ ਅਜਿਹੀ ਹਾਲਤ 'ਚ ਦੇਖ ਕੇ ਪਰਿਵਾਰ ਅਤੇ ਪੁਲਸ ਨੂੰ ਸੂਚਿਤ ਕੀਤਾ ਗਿਆ।

PunjabKesari

ਮ੍ਰਿਤਕ ਦੀ ਧੀ ਹਰਪ੍ਰੀਤ ਕੌਰ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਪਿਤਾ ਦਾ ਕਤਲ ਉਸ ਦੇ ਭਰਾ ਦੇ ਸਾਲੇ ਵੱਲੋਂ ਕੀਤਾ ਗਿਆ ਹੈ। ਉਹ ਪਹਿਲਾਂ ਵੀ ਉਨ੍ਹਾਂ ਦੇ ਪਿਤਾ ਨਾਲ ਥਾਣੇ 'ਚ ਕੁੱਟਮਾਰ ਕਰ ਚੁੱਕਾ ਹੈ ਅਤੇ ਉਸ ਨੇ ਉਨ੍ਹਾਂ ਦੇ ਪਿਤਾ ਨੂੰ ਜਾਨੋ ਮਾਰ ਦੇਣ ਦੀ ਧਮਕੀ ਦਿੱਤੀ ਸੀ। 
ਮਾਮਲੇ ਦੀ ਜਾਂਚ ਕਰ ਰਹੇ ਡੀ. ਐੱਸ. ਪੀ. ਸੁਖਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਲਾਸ਼ ਕਬਜ਼ੇ 'ਚ ਲੈ ਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਦਿੱਤਾ ਹੈ। ਬੇਸ਼ੱਕ ਬਜ਼ੁਰਗ ਦੀਆਂ ਧੀਆਂ ਵੱਲੋਂ ਉਨ੍ਹਾਂ ਦੇ ਭਰਾ ਦੇ ਸਾਲੇ 'ਤੇ ਕਤਲ ਦੇ ਦੋਸ਼ ਲਗਾਏ ਜਾ ਰਹੇ ਹਨ ਪਰ ਮ੍ਰਿਤਕ ਪ੍ਰੇਮ ਸਿੰਘ ਕਤਲ ਕਿਸ ਨੇ ਅਤੇ ਕਿਉਂ ਕੀਤਾ ਇਹ ਤਾਂ ਪੁਲਸ ਜਾਂਚ ਤੋਂ ਬਾਅਦ ਹੀ ਪਤਾ ਲਗੇਗਾ।


shivani attri

Content Editor

Related News