ਇਟਲੀ 'ਚ ਪੰਜਾਬੀ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ ਪਰਿਵਾਰ ਨੇ ਲਗਾਈ ਇਹ ਗੁਹਾਰ

Monday, May 27, 2019 - 02:31 PM (IST)

ਇਟਲੀ 'ਚ ਪੰਜਾਬੀ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ ਪਰਿਵਾਰ ਨੇ ਲਗਾਈ ਇਹ ਗੁਹਾਰ

ਨਵਾਂਸ਼ਹਿਰ (ਜੋਬਨਪ੍ਰੀਤ)— ਇਥੋਂ ਦੇ ਪਿੰਡ ਲੱਖਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਬੀਤੇ ਦਿਨੀਂ ਇਟਲੀ 'ਚ ਮੌਤ ਹੋਣ ਦੇ ਮਾਮਲੇ 'ਚ ਪਰਿਵਾਰ ਵਾਲਿਆਂ ਨੇ ਕੇਂਦਰ ਸਰਕਾਰ ਤੋਂ ਲਾਸ਼ ਨੂੰ ਵਤਨ ਲਿਆਉਣ ਦੀ ਗੁਹਾਰ ਲਗਾਈ ਹੈ। ਜ਼ਿਕਰਯੋਗ ਹੈ ਕਿ ਨਵਾਂਸ਼ਹਿਰ ਦੇ ਪਿੰਡ ਲੱਖਪੁਰ ਦੇ ਰਹਿਣ ਵਾਲੇ ਪਰਵੀਨ ਕੁਮਾਰ ਦੀ ਇਟਲੀ ਵਿਖੇ ਰੋਮਾ ਸ਼ਹਿਰ 'ਚ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ ਸੀ। ਅਜੇ ਤੱਕ ਉਸ ਦੀ ਲਾਸ਼ ਵਾਪਸ ਵਤਨ ਨਹੀਂ ਪਰਤੀ ਹੈ, ਜਿਸ ਕਰਕੇ ਪਰਿਵਾਰ ਨੇ ਕੇਂਦਰ ਸਰਕਾਰ ਤੋਂ ਗੁਹਾਰ ਲਗਾਈ ਹੈ ਕਿ ਪਰਵੀਨ ਦੀ ਲਾਸ਼ ਵਤਨ ਲਿਆਈ ਜਾਵੇ। ਪਰਵੀਨ ਕਰੀਬ 17 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਖਾਤਿਰ ਇਟਲੀ 'ਚ ਗਿਆ ਸੀ। ਉਥੇ ਹੀ ਪਰਿਵਾਰ ਵਾਲਿਆਂ ਨੇ ਸਹੁਰੇ ਪਰਿਵਾਰ 'ਤੇ ਪਰਵੀਨ ਦਾ ਕਤਲ ਕਰਨ ਦੇ ਦੋਸ਼ ਲਗਾਏ ਹਨ।


author

shivani attri

Content Editor

Related News