ਕਲਯੁਗੀ ਭਰਾ ਨੇ ਪੁੱਤਰਾਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਭਰਾ

Wednesday, Dec 11, 2019 - 12:57 PM (IST)

ਕਲਯੁਗੀ ਭਰਾ ਨੇ ਪੁੱਤਰਾਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਭਰਾ

ਬੰਗਾ (ਰਾਕੇਸ਼)— ਇਥੋਂ ਦੇ ਪਿੰਡ ਭੌਰਾ ਵਿਖੇ ਪੁੱਤਰਾਂ ਨਾਲ ਮਿਲ ਕੇ ਇਕ ਵਿਅਕਤੀ ਵੱਲੋਂ ਆਪਣੇ ਹੀ ਭਰਾ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਬਲਬੀਰ ਸਿੰਘ ਨਾਂਅ ਦੇ ਵਿਅਕਤੀ ਨੇ ਆਪਣੇ ਪੁੱਤਰਾਂ ਅਮਰੀਕ ਸਿੰਘ ਅਤੇ ਬਲਵਿੰਦਰ ਸਿੰਘ ਨਾਲ ਮਿਲ ਕੇ ਆਪਣੇ ਭਰਾ ਗੁਰਦੇਵ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਇਸ ਹਮਲੇ 'ਚ ਗੁਰਦੇਵ ਸਿੰਘ ਦੇ ਪੁੱਤਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਇਸ ਦੀ ਸੂਚਨਾ ਮਿਲਦੇ ਹੀ ਜ਼ਿਲਾ ਪੁਲਸ ਮੁਖੀ ਅਲਕਾ ਮੀਣਾ ਅਤੇ ਹੋਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਮੌਕੇ 'ਤੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।


author

shivani attri

Content Editor

Related News