ਪਤਨੀ ਨਾਲ ਘਰ ਪਰਤ ਰਹੇ ਵਿਅਕਤੀ ਦਾ ਕਤਲ
Monday, Jul 23, 2018 - 08:31 AM (IST)

ਸੁਨਾਮ, ਊਧਮ ਸਿੰਘ ਵਾਲਾ (ਮੰਗਲਾ) – ਸ਼ਨੀਵਾਰ ਰਾਤ 7 ਵਜੇ ਦੇ ਕਰੀਬ ਜਗਤਪੁਰਾ ਰੋਡ ’ਤੇ ਇਕ ਨੌਜਵਾਨ ਪ੍ਰਦੀਪ ਕੁਮਾਰ (35) ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਦੀਪ ਕੁਮਾਰ ਆਪਣੇ ਮੋਟਰਸਾਈਕਲ ’ਤੇ ਅਤੇ ਉਸ ਦੀ ਪਤਨੀ ਇਕ ਸਕੂਟਰੀ ’ਤੇ ਘਰ ਜਾ ਰਹੇ ਸਨ ਕਿ ਇਸ ਦੌਰਾਨ ਕਿਸੇ ਵਿਅਕਤੀ ਨੇ ਕਿਰਚ ਨਾਲ ਵਾਰ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ। ਜ਼ਖਮੀ ਹਾਲਤ ’ਚ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਡੀ. ਐੱਸ. ਪੀ. ਹਰਦੀਪ ਸਿੰਘ ਨੇ ਦੱਸਿਆ ਕਿ ਪ੍ਰਦੀਪ ਦੀ ਪਤਨੀ ਨੇ ਸ਼ਿਕਾਇਤ ਕੀਤੀ ਹੈ ਕਿ ਉਸ ਦੇ ਪਤੀ ਦਾ ਕੋਈ ਲੈਣ-ਦੇਣ ਸੀ। ਪੁਲਸ ਸਾਰੇ ਪਹਿਲੂਆਂ ਦੀ ਪਡ਼ਤਾਲ ਕਰ ਰਹੀ ਹੈ। ਐੱਸ. ਐੱਸ. ਪੀ. ਸੰਦੀਪ ਗਰਗ ਨੇ ਕਿਹਾ ਹੈ ਕਿ ਪੁਲਸ ਇਸ ਮਾਮਲੇ ’ਚ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ, 10 ਸਾਲ ਦੀ ਬੇਟੀ ਅਤੇ 7 ਸਾਲ ਦਾ ਬੇਟਾ ਛੱਡ ਗਿਆ ਹੈ।