ਫਤਿਹਗੜ੍ਹ ਚੂੜੀਆਂ ''ਚ ਵੱਡੀ ਵਾਰਦਾਤ, ਗੋਲ਼ੀਆਂ ਮਾਰ ਕੇ ਵਿਅਕਤੀ ਦਾ ਕੀਤਾ ਕਤਲ
Saturday, Jul 31, 2021 - 06:23 PM (IST)
ਫਤਿਹਗੜ੍ਹ ਚੂੜੀਆਂ (ਬਿਕਰਮਜੀਤ, ਜ. ਬ.)- ਫਤਿਹਗੜ੍ਹ ਚੂੜੀਆ ’ਚ ਮੋਟਰ ਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਗੋਲ਼ੀਆਂ ਮਾਰ ਕੇ ਇਕ ਵਿਅਕਤੀ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਸਤਨਾਮ ਸਿੰਘ ਉਰਫ਼ ਸੱਤੂ ਵਾਸੀ ਫਤਹਿਗੜ੍ਹ ਚੂੜੀਆ ਆਪਣੇ ਘਰ ਦੇ ਬਾਹਰ ਗੱਡੀ ’ਚ ਬੈਠਾ ਹੋਇਆ ਸੀ ਕਿ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਨੌਜਵਾਨਾਂ ਨੇ ਉਸ ਨੂੰ ਗੋਲ਼ੀਆਂ ਮਾਰ ਦਿੱਤੀਆਂ।
ਇਹ ਵੀ ਪੜ੍ਹੋ: ਜਲੰਧਰ: ਟਿਕਟਾਕ ਸਟਾਰ ਲਾਲੀ ਦਾ ਵਿਆਹ ਬਣਿਆ ਵਿਵਾਦ ਦਾ ਵਿਸ਼ਾ, 'ਜਾਗੋ' ’ਚ ਦੋਸਤਾਂ ਨੇ ਕੀਤੇ ਹਵਾਈ ਫਾਇਰ
ਗੰਭੀਰ ਰੂਪ ’ਚ ਜ਼ਖ਼ਮੀ ਹੋਏ ਸਤਨਾਮ ਸਿੰਘ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਓਧਰ ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਫਤਹਿਗੜ੍ਹ ਚੂੜੀਆਂ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੁਲਸ ਵੱਲੋਂ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ |
ਇਹ ਵੀ ਪੜ੍ਹੋ: ਫਿਲੌਰ ਤੋਂ ਸਾਹਮਣੇ ਆਈ ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਘਟਨਾ, ਕੱਪੜੇ ’ਚ ਬੰਨ੍ਹ ਕੇ ਸੁੱਟਿਆ ਨਵਜਨਮਿਆ ਬੱਚਾ
ਨੋਟ : ਪੰਜਾਬ ਵਿਚ ਸ਼ਰੇਆਮ ਵਾਪਰ ਰਹੀਆਂ ਕਤਲ ਦੀਆਂ ਅਜਿਹੀਆਂ ਘਟਨਾਵਾਂ ਸਬੰਧੀ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਜਵਾਬ