ਜਗਰਾਓਂ ’ਚ ਵੱਡੀ ਵਾਰਦਾਤ, NRI ਦੋਸਤਾਂ ਨੇ ਮੋਟਰ ’ਤੇ ਲਿਜਾ ਕੇ ਗੋਲੀਆਂ ਨਾਲ ਭੁੰਨਿਆ ਦੋਸਤ
Sunday, Dec 20, 2020 - 03:51 PM (IST)
ਜਗਰਾਓਂ (ਰਾਜ ਬੱਬਰ)— ਜਗਰਾਉਂ ਦੇ ਪਿੰਡ ਸਿੱਧਵਾਂ ਖੁਰਦ ਦੇ ਰਹਿਣ ਵਾਲੇ 42 ਸਾਲ ਦੇ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿ੍ਰਤਕ ਦੀ ਪਛਾਣ ਰਣਧੀਰ ਸਿੰਘ ਵਜੋਂ ਹੋਈ ਹੈ, ਜਿਸ ਦਾ ਉਸ ਦੇ ਹੀ ਦੋ ਦੋਸਤਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਸੂਚਨਾ ਪਾ ਕੇ ਮੌਕੇ ’ਤੇ ਪਹੁੰਚੀ ਜਗਰਾਓਂ ਪੁਲਸ ਨੇ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਪਹੁੰਚਾਇਆ।
ਇਹ ਵੀ ਪੜ੍ਹੋ: ਜੱਜ ਸਾਹਮਣੇ ਬੋਲਿਆ ਲਾੜਾ, 'ਕਿਡਨੈਪਰ ਨਹੀਂ ਹਾਂ, ਵਿਆਹ ਕੀਤਾ ਹੈ', ਮੈਡੀਕਲ ਕਰਵਾਉਣ 'ਤੇ ਲਾੜੀ ਦਾ ਖੁੱਲ੍ਹਿਆ ਭੇਤ
ਗੋਲੀਆਂ ਨਾਲ ਮੌਤ ਦੇ ਘਾਟ ਉਤਾਰੇ ਗਏ ਰਣਧੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਿ੍ਰਤਕ ਦੇ ਦੋ ਦੋਸਤ ਕੈਨੇਡਾ ਤੋਂ ਆਏ ਹੋਏ ਸਨ ਅਤੇ ਉਹ ਰਣਧੀਰ ਸਿੰਘ ਨੂੰ ਮੱਝਾਂ ਖਰੀਦਣ ਦਾ ਬਹਾਨਾ ਬਣਾ ਕੇ ਉਸ ਨੂੰ ਖੇਤਾਂ ਦੀ ਮੋਟਰ ’ਤੇ ਲੈ ਗਏ ਅਤੇ ਉਥੇ ਉਸ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ: ਸਹੁਰੇ ਨੇ ਨਹਾਉਂਦੀ ਨੂੰਹ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਕੀਤੀਆਂ ਵਾਇਰਲ, NRI ਪਤੀ ਨੇ ਵੀ ਕੀਤਾ ਰੂਹ ਕੰਬਾਊ ਕਾਂਡ
ਖੇਤਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੇ ਮਿ੍ਰਤਕ ਦੇ ਘਰ ਪਹੁੰਚ ਕੇ ਇਸ ਵਾਰਦਾਤ ਦੀ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਮਿ੍ਰਤਕ ਨੂੰ ਮਾਰਨ ਵਾਲਿਆਂ ਨੇ ਉਸ ਨਾਲ ਕੋਈ ਪੁਰਾਣੀ ਰੰਜਿਸ਼ ਕੱਢੀ ਹੈ ਅਤੇ ਪੁਲਸ ਜਲਦੀ ਇਸ ਕਤਲ ਦੀ ਗੁੱਥੀ ਨੂੰ ਸੁਲਝਾਏ।
ਇਹ ਵੀ ਪੜ੍ਹੋ: ਫੇਸਬੁੱਕ ’ਤੇ ਭੋਲ਼ੇ-ਭਾਲ਼ੇ ਲੋਕਾਂ ਨੂੰ ਸਰਗਰਮ ਗਿਰੋਹ ਬਣਾ ਰਿਹੈ ਆਪਣਾ ਸ਼ਿਕਾਰ, ਇੰਝ ਕਰੋ ਬਚਾਅ
ਇਸ ਮੌਕੇ ਉਨ੍ਹਾਂ ਇਕ ਐੱਨ. ਆਰ. ਆਈ. ਨੂੰ ਪੁਲਸ ਵੱਲੋਂ ਕਾਬੂ ਕਰਨ ਦੀ ਵੀ ਗੱਲ ਆਖੀ ਜਦਕਿ ਪੁਲਸ ਅਜੇ ਦੋਵੇਂ ਦੋਸ਼ੀਆਂ ਨੂੰ ਫਰਾਰ ਦੱਸ ਰਹੀ ਹੈ। ਇਸ ਮੌਕੇ ਜਗਰਾਓਂ ਦੇ ਡੀ. ਐੱਸ. ਪੀ. ਗੁਰਦੀਪ ਸਿੰਘ ਗੋਸ਼ਲ ਨੇ ਕਿਹਾ ਕਿ ਪੁਲਸ ਆਪਣਾ ਕੰਮ ਕਰ ਰਹੀ ਹੈ ਅਤੇ ਜਲਦੀ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ