ਪੈਸਿਆਂ ਪਿੱਛੇ ਪਾਣੀਓਂ ਪਤਲਾ ਹੋ ਗਿਆ ਖ਼ੂਨ ; ਵਿਅਕਤੀ ਨੇ ਵੱਡੇ ਭਰਾ ਦੇ ਸਿਰ 'ਚ ਘੋਟਣਾ ਮਾਰ ਕੇ ਕਰ'ਤਾ ਕਤਲ
Friday, Sep 20, 2024 - 02:29 AM (IST)

ਗੁਰੂ ਕਾ ਬਾਗ (ਭੱਟੀ)- ਨਜ਼ਦੀਕੀ ਪਿੰਡ ਸੈਂਸਰਾ ਕਲਾਂ ਤੋਂ ਇਕ ਬੇਹੱਦ ਦੁਖ਼ਦਾਈ ਤੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੋ ਭਰਾਵਾਂ ਵਿਚ ਪੈਸਿਆਂ ਦੇ ਲੈਣ-ਦੇਣ ਤੋਂ ਹੋਏ ਝਗੜੇ ਨੇ ਉਦੋਂ ਖੂਨੀ ਰੂਪ ਧਾਰ ਲਿਆ, ਜਦੋਂ ਛੋਟੇ ਭਰਾ ਨੇ ਵੱਡੇ ਭਰਾ ਦੇ ਸਿਰ ਵਿਚ ਘੋਟਣਾ ਮਾਰ ਕੇ ਉਸ ਦਾ ਕਤਲ ਕਰ ਦਿੱਤਾ।
ਜਾਣਕਾਰੀ ਅਨੁਸਾਰ ਬਲਬੀਰ ਸਿੰਘ ਅਤੇ ਨਿਰਮਲ ਸਿੰਘ ਦੋਵੇਂ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਸੈਂਸਰਾ ਕਲਾਂ ਦਾ ਕੁਝ ਪੈਸਿਆਂ ਦੇ ਲੈਣ-ਦੇਣ ਤੋਂ ਤਕਰਾਰ ਹੋ ਗਿਆ। ਇਸ ਦੌਰਾਨ ਛੋਟੇ ਭਰਾ ਬਲਬੀਰ ਸਿੰਘ ਨੇ ਆਪਣੇ ਵੱਡੇ ਭਰਾ ਨਿਰਮਲ ਸਿੰਘ ਪੱਪੂ ਦੇ ਸਿਰ ਵਿਚ ਘੋਟਣੇ ਨਾਲ ਵਾਰ ਕਰ ਕੇ ਉਸ ਦਾ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਨੇ ਥਾਣਾ ਝੰਡੇਰ ਵਿਖੇ ਪੇਸ਼ ਹੋ ਕੇ ਆਪਣੇ-ਆਪ ਨੂੰ ਪੁਲਸ ਹਵਾਲੇ ਕਰ ਦਿੱਤਾ।
ਇਹ ਵੀ ਪੜ੍ਹੋ- ਥਾਣੇ 'ਚ ਸ਼ਿਕਾਇਤਕਰਤਾ ਦੇ ਪੈਰਾਂ 'ਚ ਰਖਵਾਈ ਗਈ ਮਾਂ ਦੀ ਚੁੰਨੀ, ਨਮੋਸ਼ੀ 'ਚ ਪੁੱਤ ਨੇ ਚੁੱਕਿਆ ਖ਼ੌਫ਼ਨਾਕ ਕਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e