ਬਰਨਾਲਾ 'ਚ ਵੱਡੀ ਵਾਰਦਾਤ, ਘਰ ਦੇ ਬਾਹਰ ਧੀ ਦੀਆਂ ਅੱਖਾਂ ਸਾਹਮਣੇ ਪਿਓ ਨੂੰ ਦਿੱਤੀ ਰੂਹ ਕੰਬਾਊ ਮੌਤ

09/28/2020 9:07:48 PM

ਬਰਨਾਲਾ (ਪੁਨੀਤ)— ਸ਼ਰਾਬ ਪੀਣ ਤੋਂ ਰੋਕਣ 'ਤੇ ਹੋਏ ਵਿਵਾਦ ਦੌਰਾਨ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਹ ਘਟਨਾ ਬਰਨਾਲਾ ਦੀ ਬਾਜੀਗਰ ਬਸਤੀ 'ਚ ਬੀਤੀ ਰਾਤ ਵਾਪਰੀ। ਮ੍ਰਿਤਕ ਦੀ ਪਛਾਣ ਕਾਲਾ ਸਿੰਘ ਦੇ ਰੂਪ 'ਚ ਹੋਈ ਹੈ, ਜੋਕਿ 2 ਬੱਚਿਆਂ ਦਾ ਪਿਤਾ ਸੀ। ਸ਼ਰਾਬ ਪੀਣ ਵਾਲੇ ਵਿਅਕਤੀ ਨੇ ਗੁੱਸੇ 'ਚ ਆ ਕੇ ਆਪਣੇ ਸਾਥੀਆਂ ਸਮੇਤ ਕਾਲਾ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ।

ਇਹ ਵੀ ਪੜ੍ਹੋ: ਕੈਨੇਡਾ 'ਚ ਖ਼ੁਦਕੁਸ਼ੀ ਕਰਨ ਵਾਲੇ ਜਲੰਧਰ ਦੇ ਨੌਜਵਾਨ ਦੇ ਪਿਤਾ ਨੇ ਕੀਤੇ ਹੈਰਾਨੀਜਨਕ ਖੁਲਾਸੇ

ਵਿਵਾਦ ਦੌਰਾਨ ਜਦੋਂ ਪਰਿਵਾਰ ਨੇ ਬਚਾਅ ਦੀ ਕੋਸ਼ਿਸ਼ ਕੀਤੀ ਤਾਂ ਮ੍ਰਿਤਕ ਦੇ ਛੋਟੇ ਭਰਾ ਸਮੇਤ ਉਸ ਦੀ ਦਾਦੀ ਦੇ ਹੱਥਾਂ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ। ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਹਨੇਰੇ 'ਚ ਹਮਲਾਵਰ ਦੇ ਘਰੋਂ ਉਸ ਦੇ ਪਿਤਾ ਸਮੇਤ ਉਸ ਦੇ ਪਰਿਵਾਰ ਨੂੰ ਗ੍ਰਿ੍ਰਫ਼ਤਾਰ ਕਰਕੇ ਬਾਕੀ ਸਾਥੀਆਂ ਨੂੰ ਤਲਾਸ਼ਣ 'ਚ ਲੱਗੀ ਹੋਈ ਹੈ।

ਇਹ ਵੀ ਪੜ੍ਹੋ: ਆਂਗਨਵਾੜੀ 'ਚ ਪੜ੍ਹਨ ਵਾਲੀ ਇਸ ਮਾਸੂਮ ਨੇ ਇੰਝ ਚਮਕਾਇਆ ਪੰਜਾਬ ਦਾ ਨਾਂ, ਪਰਿਵਾਰ ਹੋਇਆ ਬਾਗੋ-ਬਾਗ

ਰੋ-ਰੋ ਪਰਿਵਾਰ ਨੇ ਸੁਣਾਈ ਕਿੰਝ ਵਾਪਰੀ ਦਰਦਨਾਕ ਘਟਨਾ
ਇਸ ਦਰਦਨਾਕ ਘਟਨਾ ਨਾਲ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਮ੍ਰਿਤਕ ਦੀ ਪਤਨੀ, ਉਸ ਦੀ ਬੇਟੀ ਅਤੇ ਦਾਦਾ ਨੇ ਦੁੱਖ ਬਿਆਨ ਕਰਦੇ ਕਿਹਾ ਕਿ ਉਨ੍ਹਾਂ ਦੇ ਮੁਹੱਲੇ ਦਾ ਰਹਿਣ ਵਾਲਾ ਭੋਲਾ ਸਿੰਘ ਉਨ੍ਹਾਂ ਦੇ ਘਰ ਦੇ ਬਾਹਰ ਸ਼ਰਾਬ ਪੀ ਰਿਹਾ ਸੀ।

ਇਹ ਵੀ ਪੜ੍ਹੋ: ਜਿਸ ਨਾਲ ਜਿਊਣ-ਮਰਨ ਦੀਆਂ ਖਾਧੀਆਂ ਸਨ ਕਸਮਾਂ, ਉਸੇ ਨੇ ਕੀਤਾ ਖ਼ੌਫ਼ਨਾਕ ਕਦਮ ਚੁੱਕਣ ਨੂੰ ਮਜਬੂਰ

ਇਸੇ ਦੌਰਾਨ ਕਾਲੇ ਨੇ ਉਸ ਨੂੰ ਸ਼ਰਾਬ ਪੀਣ ਤੋਂ ਮਨ੍ਹਾ ਕਰ ਦਿੱਤਾ ਅਤੇ ਉਸ ਨੂੰ ਉਥੋਂ ਜਾਣ ਲਈ ਕਿਹਾ ਸੀ। ਫਿਰ ਗੁੱਸੇ 'ਚ ਆ ਕੇ ਭੋਲੇ ਨੇ ਸਾਥੀਆਂ ਸਮੇਤ ਮਿਲ ਕੇ ਕਾਲੇ ਦੇ ਘਰ ਆ ਕੇ ਰੋਟੀ ਖਾਂਦੇ ਸਮੇਂ ਕਾਲੇ 'ਤੇ ਕਿਰਪਾਨ ਸਮੇਤ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ 'ਚ ਕਾਲੇ ਦੀ ਮੌਤ ਹੋ ਗਈ। ਇਸ ਹਮਲੇ 'ਚ ਬਚਾਅ ਦੌਰਾਨ ਆਏ ਮ੍ਰਿਤਕ ਦਾ ਭਰਾ ਅਤੇ ਦਾਦੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਦੋਹਾਂ ਨੂੰ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਅਕਾਲੀ-ਭਾਜਪਾ ਗਠਜੋੜ ਟੁੱਟਣ 'ਤੇ ਭਗਵੰਤ ਮਾਨ ਦਾ ਵੱਡਾ ਬਿਆਨ

ਕੀ ਕਹਿਣਾ ਹੈ ਐੱਸ. ਐੱਚ. ਓ. ਰਵਿੰਦਰ ਪਾਲ ਸਿੰਘ ਦਾ
ਐੱਸ. ਐੱਚ. ਓ. ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੁਲਸ ਪ੍ਰਸ਼ਾਸਨ ਨੇ ਕਾਰਵਾਈ ਕਰਦੇ ਹੋਏ ਕਾਲੇ ਸਿੰਘ ਦਾ ਸਰਕਾਰੀ ਹਸਪਤਾਲ 'ਚ ਪੋਸਟਮਾਰਟਮ ਕਰਵਾਇਆ। ਉੁਨ੍ਹਾਂ ਦੱਸਿਆ ਕਿ ਭੋਲੇ ਸਮੇਤ ਕਰੀਬ 20 ਲੋਕਾਂ ਨੇ ਕਾਲੇ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਸੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਪੁਲਸ ਵੱਲੋਂ ਹਮਲਾਵਰ ਦੇ ਪਰਿਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮੁਕੱਦਮਾ ਦਰਜ ਕਰਕੇ ਹਮਲਾਵਰ ਸਮੇਤ ਉਸ ਦੇ ਸਾਥੀਆਂ ਦੀ ਭਾਲ ਕੀਤੀ ਜਾ ਰਿਹਾ ਹੈ।  

 14 ਸਾਲਾ ਕੁੜੀ ਦੀ ਫੇਸਬੁੱਕ 'ਤੇ ਭੇਜੇ ਅਸ਼ਲੀਲ ਮੈਸੇਜ, ਹੋਇਆ ਉਹ ਜੋ ਸੋਚਿਆ ਵੀ ਨਾ ਸੀ


ਇਹ ਵੀ ਪੜ੍ਹੋ:  ਜਿਗਰੀ ਦੋਸਤ ਹੀ ਨਿਕਲੇ ਦੁਸ਼ਮਣ, ਨੌਜਵਾਨ ਦਾ ਕਤਲ ਕਰਕੇ ਸਕੂਟਰੀ ਸਣੇ ਵੇਈਂ 'ਚ ਸੁੱਟੀ ਲਾਸ਼

 

shivani attri

This news is Content Editor shivani attri