ਚੰਡੀਗੜ੍ਹ ਅਦਾਲਤ 'ਚ ਸਹੁਰੇ ਨੇ ਕਤਲ ਕਰ 'ਤਾ IRS ਅਫ਼ਸਰ ਜਵਾਈ, ਸ਼ਰੇਆਮ ਚਲਾਈਆਂ ਗੋਲੀਆਂ (ਵੀਡੀਓ)

Saturday, Aug 03, 2024 - 03:47 PM (IST)

ਚੰਡੀਗੜ੍ਹ ਅਦਾਲਤ 'ਚ ਸਹੁਰੇ ਨੇ ਕਤਲ ਕਰ 'ਤਾ IRS ਅਫ਼ਸਰ ਜਵਾਈ, ਸ਼ਰੇਆਮ ਚਲਾਈਆਂ ਗੋਲੀਆਂ (ਵੀਡੀਓ)

ਚੰਡੀਗੜ੍ਹ (ਵੈੱਬ ਡੈਸਕ) : ਇੱਥੇ ਸੈਕਟਰ-43 ਜ਼ਿਲ੍ਹਾ ਅਦਾਲਤ ਦੀ ਦੂਜੀ ਮੰਜ਼ਿਲ 'ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਦੁਪਹਿਰ 2 ਵਜੇ ਦਾ ਹੈ। ਅਦਾਲਤ 'ਚ ਗੋਲੀਆਂ ਚੱਲਣ ਤੋਂ ਬਾਅਦ ਹਾਹਾਕਾਰ ਮਚ ਗਈ। ਇੱਥੇ ਸਹੁਰੇ ਨੇ ਆਪਣੇ ਅਫ਼ਸਰ ਜਵਾਈ ਦਾ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਪੈਣ ਨੂੰ ਲੈ ਕੇ ਆਈ ਨਵੀਂ ਅਪਡੇਟ, ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ Alert

ਸੂਤਰਾਂ ਮੁਤਾਬਕ ਅਦਾਲਤ 'ਚ 3 ਤੋਂ 4 ਰਾਊਂਡ ਫਾਇਰ ਕਰਦੇ ਹੋਏ ਆਈ. ਆਰ. ਐੱਸ. ਅਫ਼ਸਰ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ। ਮੌਕੇ 'ਤੇ ਪੁਲਸ ਅਤੇ ਆਲਾ ਅਧਿਕਾਰੀ ਪਹੁੰਚ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ ਆਈ. ਆਰ. ਐੱਸ. ਅਫ਼ਸਰ ਨੂੰ ਉਸ ਦੇ ਮੁਅੱਤਲ ਏ. ਆਈ. ਜੀ. ਸਹੁਰੇ ਨੇ ਹੀ ਗੋਲੀਆਂ ਮਾਰ ਕੇ ਕਤਲ ਕੀਤਾ ਹੈ।

ਇਹ ਵੀ ਪੜ੍ਹੋ : ਨੈੱਟ ਦੀ ਪ੍ਰੀਖਿਆ ਨਾ ਦੇਣ ਵਾਲੇ ਅਧਿਆਪਕ ਹੋ ਰਹੇ ਪਰੇਸ਼ਾਨ, ਪੜ੍ਹੋ ਕੀ ਹੈ ਪੂਰੀ ਖ਼ਬਰ
ਦੱਸਿਆ ਜਾ ਰਿਹਾ ਹੈ ਕਿ ਘਰੇਲੂ ਝਗੜੇ ਨੂੰ ਲੈ ਕੇ ਇਹ ਘਟਨਾ ਵਾਪਰੀ ਹੈ ਅਤੇ ਅਦਾਲਤ 'ਚ ਪੇਸ਼ੀ ਦੌਰਾਨ ਹੀ ਇਹ ਘਟਨਾ ਘਟੀ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

 


ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News