ਗੋਰਾਇਆ ''ਚ ਵੱਡੀ ਵਾਰਦਾਤ, ਹਮਲਾਵਰਾਂ ਵੱਲੋਂ ਘਰ ''ਚ ਦਾਖ਼ਲ ਹੋ ਕੇ ਇਕ ਵਿਅਕਤੀ ਦਾ ਕਤਲ

Monday, Apr 17, 2023 - 10:39 AM (IST)

ਗੋਰਾਇਆ ''ਚ ਵੱਡੀ ਵਾਰਦਾਤ, ਹਮਲਾਵਰਾਂ ਵੱਲੋਂ ਘਰ ''ਚ ਦਾਖ਼ਲ ਹੋ ਕੇ ਇਕ ਵਿਅਕਤੀ ਦਾ ਕਤਲ

ਗੋਰਾਇਆ (ਮੁਨੀਸ਼)-ਥਾਣਾ ਗੋਰਾਇਆ ਦੇ ਅਧੀਨ ਆਉਂਦੇ ਪਿੰਡ ਢੰਡਵਾੜ ’ਚ ਬੀਤੀ ਰਾਤ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ, ਜਿੱਥੇ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਇਕ ਘਰ ’ਚ ਦਾਖ਼ਲ ਹੋ ਕੇ ਪਰਿਵਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਰੂਪ ’ਚ ਜ਼ਖ਼ਮੀ ਕਰ ਦਿੱਤਾ, ਜਿਸ ’ਚ ਇਕ ਵਿਅਕਤੀ ਦੀ ਇਲਾਜ ਦੌਰਾਨ ਹਸਪਤਾਲ ’ਚ ਮੌਤ ਹੋ ਗਈ।

ਇਸ ਸਬੰਧੀ ਪਿੰਡ ਦੀ ਸਰਪੰਚ ਨੇ ਦੱਸਿਆ ਕਿ ਬੀਤੀ ਰਾਤ ਕਰੀਬ 1.30 ਵਜੇ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਗੰਡਾਸਿਆਂ ਨਾਲ ਇਕ ਘਰ ’ਚ ਦਾਖ਼ਲ ਹੋਏ ਅਤੇ ਸੁੱਤੇ ਹੋਏ ਇਸ ਪਰਿਵਾਰ ’ਤੇ ਹਮਲਾ ਕਰ ਦਿੱਤਾ, ਜਿਸ ’ਚ ਇਸ ਪਰਿਵਾਰ ਦੇ ਮੁਖੀ ਨਰਿੰਦਰ ਸਿੰਘ ਪੁੱਤਰ ਪ੍ਰਗਣ ਸਿੰਘ ਦੀ ਮੌਤ ਹੋ ਗਈ ਅਤੇ ਉਸ ਦੇ ਭਰਾ ਚਰਨਦੀਪ ਸਿੰਘ, ਬਲਰਾਜ ਸਿੰਘ ਅਤੇ ਦੀਪਾ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਗਿਆ ਸੀ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ :ਪਹਿਲਾਂ 17 ਸਾਲਾ ਮੁੰਡੇ ਨੂੰ ਧੋਖੇ ਨਾਲ ਕੀਤਾ ਅਗਵਾ, ਫਿਰ ਕਾਰ ਸਣੇ ਨਹਿਰ ’ਚ ਸੁੱਟ ਦਿੱਤਾ ਦੋ ਭੈਣਾਂ ਦਾ ਇਕਲੌਤਾ ਭਰਾ

ਇਸ ਹਮਲੇ ’ਚ ਇਕ ਔਰਤ ਬਲਜੀਤ ਕੌਰ ਜੋ ਘਰ ’ਚ ਹੀ ਸੀ, ਨੇ ਘਰ ’ਚ ਲੁਕ ਕੇ ਆਪਣੀ ਜਾਨ ਬਚਾਈ। ਇਸ ਸਬੰਧੀ ਥਾਣਾ ਮੁਖੀ ਹਰਜਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਹਮਲਾਵਰਾਂ ਦੀ ਸ਼ਨਾਖਤ ਵੀ ਕਰ ਲਈ ਗਈ ਹੈ, ਜਿਨ੍ਹਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਮਾਹਿਲਪੁਰ ਵਿਖੇ ਵੱਡੀ ਵਾਰਦਾਤ, ਚਚੇਰੇ ਭਰਾਵਾਂ ਨੇ ਕੁੱਟਮਾਰ ਕਰਕੇ ਭਰਾ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News