ਦਸੂਹਾ 'ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ, ਖੂਨ ਨਾਲ ਲਥਪਥ ਮਿਲੀ ਲਾਸ਼

Sunday, Aug 09, 2020 - 07:32 PM (IST)

ਦਸੂਹਾ 'ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ, ਖੂਨ ਨਾਲ ਲਥਪਥ ਮਿਲੀ ਲਾਸ਼

ਦਸੂਹਾ (ਝਾਵਰ)— ਇਥੋਂ ਦੇ ਪਿੰਡ ਪੱਸੀ ਤਿਹਾੜਾ 'ਚ ਬੀਤੀ ਰਾਤ ਅਣਪਛਾਤੇ ਕਾਰ ਸਵਾਰਾਂ ਵੱਲੋਂ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਅੰਗਰੇਜ਼ ਸਿੰਘ ਪੁੱਤਰ ਰਾਮਜੀ ਦਾਸ ਦੇ ਰੂਪ 'ਚ ਹੋਈ ਹੈ, ਜੋਕਿ ਰਾਘੋਵਾਲ ਪਿੰਡ ਦਾ ਪੰਚ ਵੀ ਸੀ। ਸੂਚਨਾ ਪਾ ਕੇ ਦੇਰ ਰਾਤ ਮੌਕੇ 'ਤੇ ਡੀ. ਐੱਸ. ਪੀ. ਦਸੂਹਾ ਅਨਿਲ ਭਲੋਟ, ਐੱਸ. ਐੱਚ. ਓ. ਗੁਰਦੇਵ ਸਿੰਘ, ਏ. ਐੱਸ. ਆਈ. ਜਰਨੈਲ ਸਿੰਘ ਭਾਰੀ ਫੋਰਸ ਲੈ ਪੁੱਜੇ ਅਤੇ ਲਾਸ਼ ਨੂੰ ਕਬਜ਼ੇ 'ਚ ਲਿਆ।
ਇਹ ਵੀ ਪੜ੍ਹੋ: ਪੰਜਾਬ ''ਚ ਹੋਟਲ-ਰੈਸਟੋਰੈਂਟ ਖੋਲ੍ਹਣ ਦਾ ਸਮਾਂ ਬਦਲਿਆ, ਜਾਰੀ ਹੋਏ ਨਵੇਂ ਹੁਕਮ

PunjabKesari

ਪੁਲਸ ਨੂੰ ਜਾਣਕਾਰੀ ਦਿੰਦੇ ਹੋਏ ਅੰਗਰੇਜ਼ ਸਿੰਘ ਦੇ ਭਰਾ ਬੂਟਾ ਸਿੰਘ ਨੇ ਦੱਸਿਆ ਕਿ ਅੰਗਰੇਜ਼ ਸਿੰਘ ਆਰਾ ਚਲਾਉਣ ਦਾ ਕੰਮ ਕਰਦਾ ਸੀ ਅਤੇ ਬੀਤੀ ਰਾਤ ਜਿਸ ਸਮੇਂ ਕਾਤਲਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਉਸ ਸਮੇਂ ਅੰਗਰੇਜ਼ ਕੰਮ ਤੋਂ ਵਾਪਸ ਆਪਣੇ ਪਿੰਡ ਜਾ ਰਿਹਾ ਸੀ। ਇਸੇ ਦੌਰਾਨ ਰਸਤੇ 'ਚ ਕੁਝ ਅਣਪਛਾਤੇ ਕਾਰ ਸਵਾਰਾਂ ਨੇ ਅੰਗਰੇਜ਼ ਸਿੰਘ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਤਿੱਖੇ ਵਾਰ ਕਰਦੇ ਹੋਏ ਬੇਰਹਿਮੀ ਨਾਲ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ: ਅੱਧੀ ਰਾਤ ਵੇਲੇ ਗਾਡਰ ਨਾਲ ਲਟਕਦੀ ਮਾਂ ਦੀ ਲਾਸ਼ ਨੂੰ ਵੇਖ 5 ਸਾਲਾ ਮਾਸੂਮ ਦੇ ਉੱਡੇ ਹੋਸ਼

PunjabKesari

ਅੰਗਰੇਜ਼ ਸਿੰਘ ਦੀ ਲਾਸ਼ 'ਤੇ ਜ਼ਖਮਾਂ ਦੇ ਕਾਫ਼ੀ ਡੂੰਘੇ ਨਿਸ਼ਾਨ ਮਿਲੇ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਉਕਤ ਅਣਪਛਾਤਿਆਂ ਨੇ ਬੇਹੱਦ ਬੇਰਹਿਮੀ ਨਾਲ ਉਸ ਨੂੰ ਦਰਦਨਾਕ ਮੌਤ ਦਿੱਤੀ ਹੈ। ਇਸ ਮਾਮਲੇ 'ਚ ਦਸੂਹਾ ਪੁਲਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਦਸੂਹਾ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ 'ਚ ਰੱਖਵਾ ਦਿੱਤਾ ਹੈ, ਜਿੱਥੇ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਦੇ ਹਵਾਲੇ ਕੀਤੀ ਜਾਵੇਗੀ।
ਇਹ ਵੀ ਪੜ੍ਹੋ​​​​​​​: ਜਲੰਧਰ: ਨਕੋਦਰ ਸਿਵਲ ਹਸਪਤਾਲ ਦੀ ਵੱਡੀ ਲਾਪਰਵਾਹੀ, 2 ਵਿਅਕਤੀਆਂ ਦੀਆਂ ਬਦਲੀਆਂ ਲਾਸ਼ਾਂ (ਤਸਵੀਰਾਂ)


author

shivani attri

Content Editor

Related News