ਦਸੂਹਾ 'ਚ ਖ਼ੌਫ਼ਨਾਕ ਵਾਰਦਾਤ, ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰਕੇ ਜ਼ਮੀਨ 'ਚ ਦੱਬੀ ਲਾਸ਼
Thursday, Nov 12, 2020 - 07:54 PM (IST)
ਦਸੂਹਾ (ਝਾਵਰ)— ਗੁਰਦੁਆਰਾ ਸਾਹਿਬ ਦੇਹਲਾਂ ਨਜ਼ਦੀਕ ਪਿੰਡ ਪੰਨਵਾਂ ਦੀ ਜ਼ਮੀਨ 'ਚ ਪੈਂਦੇ ਗੁੱਜਰਾਂ ਦੇ ਡੇਰੇ ਵਿਖੇ ਗੁੱਜਰ ਮਸਰ ਦੀਨ ਵੱਲੋਂ ਗੋਹਾ ਚੁੱਕਣ ਦਾ ਕੰਮ ਕਰਦੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਣਜੀਤ ਦੇ ਰੂਪ 'ਚ ਹੋਈ ਹੈ। ਉਕਤ ਵਿਅਕਤੀ ਦਾ ਕਤਲ ਕਰਕੇ ਲਾਸ਼ ਨੂੰ ਜ਼ਮੀਨ 'ਚ ਦੱਬ ਦਿੱਤਾ ਗਿਆ ਸੀ, ਜਿਸ ਨੂੰ ਤਹਿਸੀਲ ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ ਅਤੇ ਐੱਸ. ਐੱਚ. ਓ. ਦਸੂਹਾ ਗੁਰਦੇਵ ਸਿੰਘ ਦੀ ਅਗਵਾਈ ਹੇਠ ਭਾਰੀ ਪੁਲਸ ਫੋਰਸ ਵੱਲੋਂ ਸਰਪੰਚ ਸੰਜੀਵ ਕੁਮਾਰ ਬੱਬੂ ਪਿੰਡ ਪੰਨਵਾਂ ਅਤੇ ਹੋਰ ਮੋਹਤਬਰ ਵਿਅਕਤੀਆਂ ਦੀ ਹਾਜ਼ਰੀ 'ਚ ਟੋਏ ਵਿੱਚੋਂ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ: ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, ਕੱਲ੍ਹ ਕੇਂਦਰ ਸਰਕਾਰ ਨਾਲ ਮੀਟਿੰਗ ਲਈ ਜਾਣਗੇ ਦਿੱਲੀ
ਇਸ ਸਬੰਧੀ ਐੱਸ. ਐੱਚ. ਓ ਦਸੂਹਾ ਗੁਰਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੂੰ ੂੰਪਰਿਵਾਰਕ ਮੈਂਬਰ ਨੇ ਦੱਸਿਆ ਕਿ ਗੁੱਜਰ ਮਸਰ ਦੀਨ ਵਾਸੀ ਪੰਨਵਾਂ ਡੇਰਾ ਨੇੜੇ ਗੁਰਦੁਆਰਾ ਸਾਹਿਬ ਦਹਿਲਾ ਦੇਹਲਾਂ ਕੋਲ ਪਿਛਲੇ ਕਰੀਬ 6 ਸਾਲਾਂ ਤੋਂ ਰਣਜੀਤ ਨਾਂ ਦਾ ਵਿਅਕਤੀ ਉਸ ਦੇ ਡੰਗਰਾਂ ਦਾ ਗੋਹਾ ਚੁੱਕਣ ਦਾ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਸਾਧਾਰਨ ਸੀ, ਜਿਸ 'ਤੇ ਗੁੱਜਰ ਤਸ਼ੱਦਦ ਕਰਦਾ ਸੀ। 11 ਨਵੰਬਰ ਨੂੰ ਉਕਤ ਗੁੱਜਰ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਉਸ ਦੇ ਸੱਟ ਲੱਗਣ ਕਰਕੇ ਮੌਤ ਹੋ ਗਈ, ਜਿਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੀ ਬਣੀ ਕੋਠੀ ਨੇੜੇ ਗਵਾਹ ਪੁੱਟ ਕੇ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੀ ਨੀਅਤ ਨਾਲ ਧਰਤੀ 'ਚ ਦੱਬ ਦਿੱਤਾ।
ਇਹ ਵੀ ਪੜ੍ਹੋ: ਕੈਪਟਨ ਦੀ ਕਾਰਗੁਜ਼ਾਰੀ 'ਤੇ ਖੁੱਲ੍ਹ ਕੇ ਬੋਲੇ ਵਿਧਾਇਕ ਪ੍ਰਗਟ ਸਿੰਘ (ਵੀਡੀਓ)
ਉਨ੍ਹਾਂ ਦੱਸਿਆ ਕਿ ਅੱਜ ਬਾਅਦ ਦੁਪਹਿਰ ਇਲਾਕਾ ਮੈਜਿਸਟ੍ਰੇਟ ਦੀ ਹਾਜ਼ਰੀ 'ਚ ਮ੍ਰਿਤਕ ਰਣਜੀਤ ਦੀ ਲਾਸ਼ ਨੂੰ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਸ ਵੱਲੋਂ ਧਾਰਾ 302, 201, 120 ਬੀ. ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਲਗਜ਼ਰੀ ਕਾਰਾਂ ਦੇ ਸ਼ੌਕੀਨ ਡਰੱਗ ਸਮਗੱਲਰ ਗੁਰਦੀਪ ਰਾਣੋ ਦੇ ਜਲੰਧਰ ਨਾਲ ਵੀ ਹੋ ਸਕਦੇ ਨੇ ਸੰਬੰਧ
ਉਨ੍ਹਾਂ ਦੱਸਿਆ ਕਿ ਗੁੱਜਰ ਮਸਰ ਦੀਨ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਫ਼ਰਾਰ ਹੋ ਗਿਆ ਹੈ, ਜਿਸ ਨੂੰ ਫੜਨ ਲਈ ਪੁਲਸ ਪਾਰਟੀਆਂ ਵੱਲੋਂ ਤਲਾਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਸਬ ਇੰਸਪੈਕਟਰ ਤਰਸੇਮ ਸਿੰਘ ਏ. ਐੱਸ. ਆਈ. ਰਛਪਾਲ ਸਿੰਘ ਏ. ਐੱਸ. ਆਈ. ਜਰਨੈਲ ਸਿੰਘ ਏ. ਐੱਸ. ਆਈ. ਜਗਮੋਹਣ ਸਿੰਘ ਏ. ਐੱਸ. ਆਈ. ਪ੍ਰੀਤਮ ਸਿੰਘ ਏ. ਐੱਸ. ਆਈ. ਕੁਲਵੰਤ ਸਿੰਘ, ਏ. ਐੱਸ. ਆਈ. ਬਿਕਰਮ ਸਿੰਘ ਇਸ ਤੋਂ ਇਲਾਵਾ ਭਾਰੀ ਗਿਣਤੀ 'ਚ ਪਿੰਡ ਦੇ ਲੋਕ ਹਾਜ਼ਰ ਸਨ।
ਇਹ ਵੀ ਪੜ੍ਹੋ: ਜਲੰਧਰ: ਨੌਜਵਾਨ ਨੇ ਕਲੰਕਿਤ ਕੀਤੀ ਦੋਸਤੀ, ਦੋਸਤ ਦੀ 12 ਸਾਲਾ ਮਾਸੂਮ ਧੀ ਨਾਲ ਕੀਤਾ ਜਬਰ-ਜ਼ਿਨਾਹ
ਇਹ ਵੀ ਪੜ੍ਹੋ: ਦੋਆਬਾ ਵਾਸੀਆਂ ਲਈ ਖ਼ੁਸ਼ਖਬਰੀ, 25 ਨਵੰਬਰ ਤੋਂ ਸ਼ੁਰੂ ਹੋਵੇਗੀ ਆਦਮਪੁਰ ਤੋਂ ਮੁੰਬਈ ਲਈ ਨਵੀਂ ਫਲਾਈਟ