ਜਲੰਧਰ ’ਚ ਵੱਡੀ ਵਾਰਦਾਤ: ਗੋਲ਼ੀਆਂ ਨਾਲ ਭੁੰਨਿਆ ਨੌਜਵਾਨ, ਖੇਤਾਂ ’ਚ ਖ਼ੂਨ ਨਾਲ ਲਥਪਥ ਮਿਲੀ ਲਾਸ਼

Tuesday, Aug 31, 2021 - 06:05 PM (IST)

ਜਲੰਧਰ ’ਚ ਵੱਡੀ ਵਾਰਦਾਤ: ਗੋਲ਼ੀਆਂ ਨਾਲ ਭੁੰਨਿਆ ਨੌਜਵਾਨ, ਖੇਤਾਂ ’ਚ ਖ਼ੂਨ ਨਾਲ ਲਥਪਥ ਮਿਲੀ ਲਾਸ਼

ਜਲੰਧਰ (ਸੋਨੂੰ, ਮਹੇਸ਼)— ਜਲੰਧਰ ਦੇ ਪਿੰਡ ਖਾਂਬਰਾ ਦੇ ਧਰਮਪੁਰਾ ਇਲਾਕੇ ਦੇ ਰਹਿਣ ਵਾਲੇ ਨੌਜਵਾਨ ਹੰਸਰਾਜ ਉਰਫ਼ ਕਾਕੂ ਦੀ ਖ਼ੂਨ ਨਾਲ ਲਥਪਥ ਲਾਸ਼ ਮਿਲਣ ਨਾਲ ਪੂਰੇ ਇਲਾਕੇ ’ਚ ਸਨਸਨੀ ਫੈਲ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੋਲ਼ੀਆਂ ਮਾਰ ਕੇ ਉਸ ਦਾ ਕਤਲ ਕੀਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਦੇ ਆਲ੍ਹਾ ਅਧਿਕਾਰੀ ਮੌਕੇ ’ਤੇ ਪਹੁੰਚੇ, ਜਿਸ ਤੋਂ ਬਾਅਦ ਨੂੰ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਮੌਕੇ ਤੋਂ ਨੌਜਵਾਨ ਦੇ ਮੋਟਰਸਾਈਕਲ ’ਤੇ ਵੀ ਖ਼ੂਨ ਦੇ ਛਿੱਟੇ ਮਿਲੇ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਕਪੂਰਥਲਾ ਪੁਲਸ ਵੱਲੋਂ 100 ਕਰੋੜ ਦੀ ਹੈਰੋਇਨ ਜ਼ਬਤ, ਦੋ ਨਸ਼ਾ ਤਸਕਰ ਗ੍ਰਿਫ਼ਤਾਰ

PunjabKesari

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਸਵੇਰੇ ਕਿਸੇ ਹੋਰ ਨੌਜਵਾਨ ਨਾਲ ਘਰੋਂ ਗਿਆ ਸੀ ਪਰ ਉਸ ਤੋਂ ਤਕਰੀਬਨ 1 ਜਾਂ 2 ਘੰਟੇ ਬਾਅਦ ਹੀ ਸਾਨੂੰ ਸੂਚਨਾ ਮਿਲੀ ਕਿ ਉਸ ਦੀ ਲਾਸ਼ ਖੇਤਾਂ ’ਚ ਪਈ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਾਕੂ ਨੂੰ ਕਰੀਬ 3 ਗੋਲ਼ੀਆਂ ਲੱਗੀਆਂ ਹਨ, ਇਕ ਕੰਨ ਦੇ ਪਿੱਛੇ, ਇਕ ਪਿੱਠ ਦੇ ਪਿੱਛੇ ਅਤੇ ਇਕ ਪੇਟ ਵਿਚ ਗੋਲ਼ੀ ਲੱਗੀ ਹੈ। ਕਾਕੂ ਦੇ ਨਾਲ ਜੋ ਹੋਰ ਸਾਥੀ ਸੀ, ਉਸ ਨੂੰ ਵੀ ਗੋਲ਼ੀ ਲੱਗੀ ਹੈ, ਫਿਲਹਾਲ ਅਜੇ ਇਸ ਦਾ ਪਤਾ ਨਹੀਂ ਲੱਗ ਸਕਿਆ ਹੈ। ਬਿੰਦੀ ਨੇ ਦੱਸਿਆ ਕਿ ਅਸੀਂ ਪਰਿਵਾਰਕ ਮੈਂਬਰ ਜਿਸ ਵਿਅਕਤੀ ਨੇ ਕੱਲ੍ਹ ਫੇਸਬੁੱਕ ’ਤੇ ਲਾਈਵ ਹੋ ਕੇ ਖ਼ੁਦਕੁਸ਼ੀ ਕੀਤੀ ਸੀ, ਉਸ ਦਾ ਸਿਵਲ ਹਸਪਤਾਲ ’ਚ ਪੋਸਟਮਾਰਟਮ ਕਰਵਾਉਣ ਆਏ ਸੀ। ਪੋਸਟਮਾਰਟਮ ਕਰਵਾਉਣ ਤੋਂ ਬਾਅਦ ਬਾਹਰ ਨਿਕਲੇ ਤਾਂ ਇਸ ਘਟਨਾ ਦੀ ਸੂਚਨਾ ਮਿਲ ਗਈ ਕਿ ਕਾਕੂ ਦੀ ਲਾਸ਼ ਉਕਤ ਸਥਾਨ ’ਤੇ ਸੁੰਨਸਾਨ ਇਲਾਕੇ ’ਚ ਪਈ ਹੋਈ ਹੈ। ਉਥੇ ਜਾ ਕੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ।

ਇਹ ਵੀ ਪੜ੍ਹੋ: ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ 'ਚ ਸਿਮਰਨਜੀਤ ਸਿੰਘ ਮਾਨ ਦਾ ਬੀਬੀ ਜਗੀਰ ਕੌਰ ਨੂੰ ਵੱਡਾ ਸਵਾਲ

ਉਥੇ ਹੀ ਮੌਕੇ ’ਤੇ ਪਹੁੰਚੇ ਏ. ਸੀ. ਪੀ. ਮੇਜਰ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਤਾਂ ਤੁਰੰਤ ਸਬ-ਇੰਸਪੈਕਟਰ ਮੇਜਰ ਸਿੰਘ ਨੂੰ ਮੌਕੇ ’ਤੇ ਭੇਜ ਦਿੱਤਾ ਗਿਆ, ਜਿਸ ਤੋਂ ਬਾਅਦ ਉਥੇ ਵੇਖਿਆ ਕਿ ਨੌਜਵਾਨ ਦੀ ਲਾਸ਼ ਖ਼ੂਨ ਨਾਲ ਲਥਪਥ ਪਈ ਹੋਈ ਸੀ। ਮੁਢੱਲੀ ਜਾਂਚ ’ਚ ਪਤਾ ਲੱਗਾ ਹੈ ਕਿ ਉਸ ਦੀ ਮੌਤ ਕੰਡਿਆਲੀਆਂ ਤਾਰਾਂ ’ਚ ਫਸਣ ਕਰਕੇ ਹੋਈ ਹੈ। ਉਸ ਦਾ ਇਕ ਹੋਰ ਦੋਸਤ ਉਸ ਦੇ ਨਾਲ ਸੀ। 
ਇਸ ਮਾਮਲੇ ਵਿਚ ਸ਼ਸ਼ੀ ਪੁੱਤਰ ਜੋਗਿੰਦਰ ਪਾਲ ਨਿਵਾਸੀ ਖਾਂਬਰਾ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਥਾਣਾ ਸਦਰ ਵਿਚ ਧਾਰਾ 302, 34 ਆਈ. ਪੀ. ਸੀ. ਅਤੇ ਆਰਮਜ਼ ਐਕਟ ਤਹਿਤ ਐੱਫ. ਆਈ. ਆਰ. ਨੰਬਰ 135 ਦਰਜ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਨਵੇਂ ਪੁਲਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਦੀ ਨਿਯੁਕਤੀ ਤੋਂ ਬਾਅਦ ਸ਼ਹਿਰ ਵਿਚ ਇਹ ਪਹਿਲਾ ਕਤਲ ਹੋਇਆ ਹੈ। ਮ੍ਰਿਤਕ ਦੀ ਲਾਸ਼ ਖਾਂਬਰਾ ਤੋਂ ਧਰਮਪੁਰਾ ਆਬਾਦੀ ਨੂੰ ਜਾਂਦੇ ਕੱਚੇ ਰਾਹ ’ਤੇ ਖੂਨ ਵਿਚ ਲਥਪਥ ਪਈ ਹੋਈ ਸੀ, ਜਿਸ ਨੂੰ ਮੌਕੇ ’ਤੇ ਪੁੱਜੇ ਏ. ਸੀ. ਪੀ. ਜਲੰਧਰ ਕੈਂਟ ਮੇਜਰ ਸਿੰਘ ਢੱਡਾ ਅਤੇ ਥਾਣਾ ਸਦਰ ਅਤੇ ਫਤਿਹਪੁਰ (ਪ੍ਰਤਾਪਪੁਰਾ) ਚੌਂਕੀ ਦੀ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਅਧਿਕਾਰੀ ਦੇਰ ਸ਼ਾਮ ਤੱਕ ਵਾਰਦਾਤ ਵਾਲੀ ਜਗ੍ਹਾ ’ਤੇ ਜਾਂਚ ਕਰਦੇ ਰਹੇ।

ਏ. ਸੀ. ਪੀ. ਮੇਜਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਹੰਸਰਾਜ ਕਾਕੂ ਦੇ ਵੱਡੇ ਭਰਾ ਰਾਜ ਕਮਲ ਨੇ ਪੁਲਸ ਨੂੰ ਬਿਆਨ ਦਿੱਤੇ ਹਨ ਕਿ ਉਹ ਰੋਜ਼ਾਨਾ ਵਾਂਗ ਅੱਜ ਸਵੇਰੇ 9 ਵਜੇ ਕੰਮ ’ਤੇ ਮਾਡਲ ਹਾਊਸ ਚਲਾ ਗਿਆ ਸੀ। ਕਾਕੂ ਅੱਜ ਉਸ ਨਾਲ ਕੰਮ ’ਤੇ ਨਹੀਂ ਗਿਆ ਸੀ ਅਤੇ ਉਹ ਘਰ ਹੀ ਸੀ। ਉਸ ਨੂੰ 11.30 ਤੋਂ 12 ਵਜੇ ਵਿਚਕਾਰ ਉਨ੍ਹਾਂ ਦੇ ਮੁਹੱਲੇ ਵਿਚ ਹੀ ਰਹਿੰਦੇ ਮੂਰਤੀ ਕੁਮਾਰ ਉਰਫ਼ ਗੋਲਡੀ ਪੁੱਤਰ ਜਸਪਾਲ ਦਾ ਫੋਨ ਆਇਆ ਕਿ ਕਾਕੂ ਨੂੰ ਕੋਈ ਸੱਟਾਂ ਮਾਰ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਗਿਆ ਹੈ ਅਤੇ ਉਹ ਕੱਚੇ ਰਾਹ ’ਤੇ ਡਿੱਗਿਆ ਪਿਆ ਹੈ, ਜਿਸ ਤੋਂ ਬਾਅਦ ਉਹ ਤੁਰੰਤ ਮੌਕੇ ’ਤੇ ਪੁੱਜਾ।

ਇਹ ਵੀ ਪੜ੍ਹੋ: ਕਾਂਗਰਸ ਦਾ ਕਲੇਸ਼ ਹਲ ਕਰਵਾਉਣ ਆਏ ਰਾਵਤ ਖ਼ੁਦ ਵਿਵਾਦ 'ਚ ਫਸੇ, ਸਿੱਧੂ ਤੇ ਟੀਮ ਦੀ 5 ਪਿਆਰਿਆਂ ਨਾਲ ਕੀਤੀ ਤੁਲਨਾ

ਇਸ ਦੌਰਾਨ ਮੌਕੇ ’ਤੇ ਪੁੱਜੇ ਰਾਜਿੰਦਰ ਕੁਮਾਰ ਪੁੱਤਰ ਗਿਆਨ ਚੰਦ ਨਿਵਾਸੀ ਖੁਰਲਾ ਕਿੰਗਰਾ ਨੇ ਦੱਸਿਆ ਕਿ ਉਹ ਸਵੇਰੇ 10 ਤੋਂ 10.30 ਵਿਚਕਾਰ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਕਿ ਕਾਕੂ ਦੇ ਮੋਟਰਸਾਈਕਲ ਦੇ ਪਿੱਛੇ ਸ਼ਸ਼ੀ ਪੁੱਤਰ ਜੋਗਿੰਦਰ ਪਾਲ ਨਿਵਾਸੀ ਖਾਂਬਰਾ ਬੈਠਾ ਹੋਇਆ ਸੀ। ਰਾਜ ਕਮਲ ਨੇ ਦੱਸਿਆ ਕਿ ਖ਼ੂਨ ਵਿਚ ਲਥਪਥ ਪਈ ਉਸ ਦੇ ਭਰਾ ਦੀ ਲਾਸ਼ ਵੇਖ ਕੇ ਅੰਦਾਜ਼ਾ ਲੱਗ ਰਿਹਾ ਸੀ ਕਿ ਉਸ ਨੂੰ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਮਾਰਿਆ ਗਿਆ। ਲਾਸ਼ ਦੇ ਨੇੜੇ ਹੀ ਮ੍ਰਿਤਕ ਦਾ ਮੋਟਰਸਾਈਕਲ ਵੀ ਖੜ੍ਹਾ ਸੀ। ਰਾਜ ਕਮਲ ਨੇ ਕਿਹਾ ਕਿ ਉਸ ਦੇ ਭਰਾ ਦਾ ਕਤਲ ਸ਼ਸ਼ੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕੀਤਾ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਗਏ।

ਏ. ਸੀ. ਪੀ. ਮੇਜਰ ਸਿੰਘ ਨੇ ਕਿਹਾ ਕਿ ਕਾਕੂ ਦੀ ਕਤਲ ਨੂੰ ਲੈ ਕੇ ਪੁਲਸ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ। ਕਤਲ ਦੇ ਪਿੱਛੇ ਦਾ ਕਾਰਨ ਕੀ ਰਿਹਾ ਹੋਵੇਗਾ, ਸਬੰਧੀ ਵੀ ਪਤਾ ਲਾਇਆ ਜਾ ਰਿਹਾ ਹੈ। ਸਦਰ ਪੁਲਸ ਤੋਂ ਇਲਾਵਾ ਕਮਿਸ਼ਨਰੇਟ ਪੁਲਸ ਦੀਆਂ ਟੀਮਾਂ ਵੀ ਜਾਂਚ ਵਿਚ ਲੱਗੀਆਂ ਹੋਈਆਂ ਹਨ ਤਾਂ ਕਿ ਹੱਤਿਆਰਿਆਂ ਨੂੰ ਕਾਬੂ ਕੀਤਾ ਜਾ ਸਕੇ।

ਕਾਕੂ ਦੀ ਲਾਸ਼ ਦਾ ਅੱਜ ਹੋਵੇਗਾ ਪੋਸਟਮਾਰਟਮ
ਫਤਿਹਪੁਰ ਪੁਲਸ ਚੌਕੀ ਦੇ ਇੰਚਾਰਜ ਐੱਸ. ਆਈ. ਮੇਜਰ ਸਿੰਘ ਰਿਆੜ ਨੇ ਦੱਸਿਆ ਕਿ ਮ੍ਰਿਤਕ ਹੰਸਰਾਜ ਕਾਕੂ ਦੀ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਬੁੱਧਵਾਰ ਸਵੇਰੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਵਿਚ ਹੀ ਇਸ ਗੱਲ ਦਾ ਖੁਲਾਸਾ ਹੋਵੇਗਾ ਕਿ ਕਾਕੂ ਨੂੰ ਹੱਤਿਆਰਿਆਂ ਨੇ ਕਿੰਨੀਆਂ ਗੋਲੀਆਂ ਮਾਰੀਆਂ। ਉਨ੍ਹਾਂ ਕਿਹਾ ਕਿ ਮੁਲਜ਼ਮ ਬਹੁਤ ਜਲਦ ਕਾਬੂ ਕਰ ਲਏ ਜਾਣਗੇ।

ਇਹ ਵੀ ਪੜ੍ਹੋ: ਕਾਂਗਰਸੀ ਵਿਧਾਇਕ ਤੇ ਪੁਲਸ ਅਫ਼ਸਰ ਤੋਂ ਦੁਖ਼ੀ ਹੋ ਕੇ ਜ਼ਹਿਰੀਲੀ ਦਵਾਈ ਨਿਗਲਣ ਵਾਲੇ ਗਊਸ਼ਾਲਾ ਸੰਚਾਲਕ ਨੇ ਤੋੜਿਆ ਦਮ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News