ਜਲੰਧਰ : ਮਕਸੂਦਾਂ ਸਬਜ਼ੀ ਮੰਡੀ 'ਚ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ (ਤਸਵੀਰਾਂ)

Sunday, Oct 28, 2018 - 11:37 AM (IST)

ਜਲੰਧਰ : ਮਕਸੂਦਾਂ ਸਬਜ਼ੀ ਮੰਡੀ 'ਚ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ (ਤਸਵੀਰਾਂ)

ਜਲੰਧਰ (ਰਾਜੇਸ਼, ਦੀਪਕ, ਸੋਨੂੰ)— ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ 'ਚ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਥੋਂ ਇਕ ਵਿਅਕਤੀ ਦੀ ਖੂਨ ਨਾਲ ਲਥਪਥ ਲਾਸ਼ ਬਰਾਮਦ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਵਿਅਕਤੀਆਂ ਨੇ ਰਾਤ ਦੇ ਸਮੇਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

PunjabKesari

ਇਸ ਵਾਰਦਾਤ ਦੇ ਬਾਰੇ ਉਸ ਸਮੇਂ ਪਤਾ ਲੱਗਾ ਜਦੋਂ ਅੱਜ ਸਵੇਰੇ ਸਬਜ਼ੀ ਮੰਡੀ 'ਚ ਕੁਝ ਲੋਕ ਕੰਮ ਕਰਨ ਲਈ ਪਹੁੰਚੇ ਅਤੇ ਉਨ੍ਹਾਂ ਨੇ ਖੂਨ ਨਾਲ ਲਥਪਥ ਲਾਸ਼ ਪਈ ਦੇਖੀ। ਇਸ ਤੋਂ ਬਾਅਦ ਇਸ ਦੀ ਜਾਣਕਾਰੀ ਥਾਣਾ ਇਕ ਦੀ ਪੁਲਸ ਨੂੰ ਦਿੱਤੀ ਗਈ। ਮੌਕੇ 'ਤੇ ਥਾਣਾ ਨੰਬਰ ਇਕ ਦੇ ਇੰਚਾਰਜ ਮੌਕੇ 'ਤੇ ਪਹੁੰਚੇ ਅਤੇ ਨੇੜੇ ਰਹਿੰਦੇ ਲੋਕਾਂ ਤੋਂ ਪੁੱਛਗਿੱਛ ਕੀਤੀ।

PunjabKesari

ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਉਂਝ ਪ੍ਰਵਾਸੀ ਮਜ਼ਦੂਰ ਦੱਸਿਆ ਜਾ ਰਿਹਾ ਹੈ। ਫਿਲਹਾਲ ਮੌਕੇ 'ਤੇ ਪਹੁੰਚੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।


Related News