ਜਲੰਧਰ ’ਚ ਵੱਡੀ ਵਾਰਦਾਤ, ਮਾਮੂਲੀ ਝਗੜੇ ਨੇ ਧਾਰਿਆ ਖ਼ੂਨੀ ਰੂਪ, ਔਰਤਾਂ ਨੇ ਇੱਟਾਂ ਮਾਰ ਵਿਅਕਤੀ ਦਾ ਕੀਤਾ ਕਤਲ

Monday, May 09, 2022 - 06:24 PM (IST)

ਜਲੰਧਰ ’ਚ ਵੱਡੀ ਵਾਰਦਾਤ, ਮਾਮੂਲੀ ਝਗੜੇ ਨੇ ਧਾਰਿਆ ਖ਼ੂਨੀ ਰੂਪ, ਔਰਤਾਂ ਨੇ ਇੱਟਾਂ ਮਾਰ ਵਿਅਕਤੀ ਦਾ ਕੀਤਾ ਕਤਲ

ਜਲੰਧਰ (ਵੈੱਬ ਡੈਸਕ, ਸ਼ੋਰੀ)— ਜਲੰਧਰ ਸ਼ਹਿਰ ਦੇ ਬਸਤੀ ਸ਼ੇਖ ਵਿਚ ਕਤਲ ਦੀ ਇਕ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੇ ਦੋ ਧਿਰਾਂ ਵਿਚਾਲੇ ਹੋਏ ਵਿਵਾਦ ਨੇ ਖ਼ੂਨੀ ਰੂਪ ਧਾਰ ਲਿਆ ਅਤੇ ਵਿਵਾਦ ਦੌਰਾਨ ਕੁਝ ਔਰਤਾਂ ਨੇ ਇਕ ਵਿਅਕਤੀ ਦਾ ਇੱਟਾਂ ਮਾਰ ਕੇ ਕਤਲ ਕਰ ਦਿੱਤਾ। ਮਿ੍ਰਤਕ ਵਿਅਕਤੀ ਦੀ ਪਛਾਣ ਅਸ਼ਵਨੀ ਸ਼ਰਮਾ ਦੇ ਰੂਪ ’ਚ ਹੋਈ ਹੈ, ਜੋਕਿ ਬਸਤੀ ਸ਼ੇਖ ’ਚ ਕਾਰਪੇਂਟਰ ਦਾ ਕੰਮ ਕਰਦਾ ਸੀ।

ਅਸ਼ਵਨੀ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਗੁਆਂਢ ’ਚ ਰਹਿਣ ਵਾਲੀਆਂ ਔਰਤਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਵਿਵਾਦ ਹੋ ਗਿਆ। ਇਸ ਦੌਰਾਨ ਔਰਤਾਂ ਨੇ ਵਿਅਕਤੀ ਨੂੰ ਗਾਲਾਂ ਵੀ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਗੱਲ ਇੰਨੀ ਵੱਧ ਗਈ ਕਿ ਔਰਤਾਂ ਨੇ ਇੱਟਾਂ ਤੱਕ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਅਸ਼ਵਨੀ ਸ਼ਰਮਾ ਇੱਟਾਂ ਲੱਗਣ ਕਾਰਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਮੌਕੇ ’ਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਫਗਵਾੜਾ-ਜਲੰਧਰ ਹਾਈਵੇਅ 'ਤੇ ਮੁੰਡੇ-ਕੁੜੀ ਨੂੰ ਵਾਹਨ ਨੇ ਕੁਚਲਿਆ, ਮੁੰਡੇ ਦੀ ਮੌਕੇ 'ਤੇ ਮੌਤ

PunjabKesari

ਪਰਿਵਾਰ ਵਾਲਿਆਂ ਦੀ ਸ਼ਿਕਾਇਤ ’ਤੇ ਥਾਣਾ ਨੰਬਰ-5 ਦੀ ਪੁਲਸ ਨੇ ਕੁਝ ਔਰਤਾਂ ਨੂੰ ਹਿਰਾਸਤ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਇੰਚਾਰਜ ਦਾ ਕਹਿਣਾ ਹੈ ਕਿ ਇਥੇ ਪਰਿਵਾਰਕ ਵਿਵਾਦ ਸੀ, ਜੋ ਵੰਡ ਨੂੰ ਲੈ ਕੇ ਹੋਇਆ ਸੀ। ਪੁਲਸ ਵੱਲੋਂ ਜਾਂਚ ਜਾਰੀ ਹੈ। ਸੱਚਾਈ ਸਾਹਮਣੇ ਆਉਣ ਤੋਂ ਬਾਅਦ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ: ਖਾਣਾ ਖਾਣ ਮਗਰੋਂ PG ਜਾ ਰਹੇ ਦੋਸਤਾਂ ਨਾਲ ਵਾਪਰੀ ਅਣਹੋਣੀ ਨੇ ਘਰ ’ਚ ਵਿਛਾਏ ਸੱਥਰ, MSC ਦੇ ਵਿਦਿਆਰਥੀ ਦੀ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News