ਨਕੋਦਰ ਵਿਚ ਵੱਡੀ ਵਾਰਦਾਤ, ਬਜ਼ੁਰਗ ਦਾ ਸ਼ੱਕੀ ਹਾਲਾਤ ’ਚ ਕਤਲ
Monday, Feb 08, 2021 - 06:31 PM (IST)

ਨਕੋਦਰ (ਪਾਲੀ)- ਨਜ਼ਦੀਕੀ ਪਿੰਡ ਊਧੋਵਾਲ ਵਿਚ ਬੀਤੀ ਰਾਤ ਘਰ ਵਿਚ ਇਕੱਲਾ ਰਹਿੰਦੇ ਇਕ 65 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਾਤ ਵਿਚ ਕਤਲ ਹੋ ਗਿਆ। ਮ੍ਰਿਤਕ ਦੀ ਪਛਾਣ ਦਰਸ਼ਨ ਤੇਜੀ (65) ਪੁੱਤਰ ਚਮਨ ਰਾਮ ਵਾਸੀ ਪਿੰਡ ਊਧੋਵਾਲ ਵਜੋਂ ਹੋਈ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਇੱਛੁਕ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵੀਜ਼ਾ ਨਿਯਮਾਂ ’ਚ ਹੋਇਆ ਬਦਲਾਅ
ਉਧਰ ਵਾਰਦਾਤ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਮਹਿਤਪੁਰ ਲਖਵੀਰ ਸਿੰਘ,ਇੰਸਪੈਕਟਰ ਜੈਪਾਲ ਸਮੇਤ ਪੁਲਸ ਪਾਰਟੀ ਮੌਕੇ ਉਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਕੋਦਰ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਮੁਖੀ ਮਹਿਤਪੁਰ ਇੰਸਪੈਕਟਰ ਲਖਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਜਵਾਈ ਪਰਮਜੀਤ ਸਿੰਘ ਵਾਸੀ ਪਿੰਡ ਉੱਗੀ ਦੇ ਬਿਆਨਾਂ ਉਤੇ ਅਣਪਛਾਤੇ ਕਾਤਲਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਦੀ ਅਨੋਖੀ ਪਹਿਲ, ਧੀ ਦੇ ਜਨਮ ’ਤੇ ਘਰ ਜਾ ਕੇ ਕਿੰਨਰ ਦੇਣਗੇ ਇਹ ਤੋਹਫ਼ਾ
ਨੋਟ- ਜਲੰਧਰ ਵਿਚ ਵਾਪਰ ਰਹੀਆਂ ਕਤਲ ਦੀਆਂ ਵਾਰਦਾਤਾਂ ਨੂੰ ਲੈ ਕੇ ਤੁਸੀਂ ਕੀ ਕਹਿਣਾ ਚਾਹੋਗੇ, ਕੁਮੈਂਟ ਕਰਕੇ ਦੱਸੋ