ਵੱਡੀ ਵਾਰਦਾਤ: ਜਲੰਧਰ ਦੇ ਸ਼ਿਵ ਵਿਹਾਰ 'ਚ ਦਿਨ-ਦਿਹਾੜੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ

Saturday, Nov 21, 2020 - 06:38 PM (IST)

ਵੱਡੀ ਵਾਰਦਾਤ: ਜਲੰਧਰ ਦੇ ਸ਼ਿਵ ਵਿਹਾਰ 'ਚ ਦਿਨ-ਦਿਹਾੜੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ

ਜਲੰਧਰ (ਵਰੁਣ)— ਮਹਾਨਗਰ ਜਲੰਧਰ 'ਚ ਕਤਲ ਵਰਗੀਆਂ ਵਾਰਦਾਤਾਂ ਰੋਜ਼ਾਨਾ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲੇ 'ਚ ਅੱਜ ਜਲੰਧਰ ਦੇ ਸ਼ਿਵ ਵਿਹਾਰ 'ਚ ਉਸ ਸਮੇਂ ਸਨਸਨੀ ਫ਼ੈਲ ਗਈ ਜਦੋਂ ਇਥੇ ਇਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਹਨੀਫ ਪੁੱਤਰ ਜਾਫਰ ਮਿਆਂ ਦੇ ਰੂਪ 'ਚ ਹੋਈ ਹੈ, ਜੋਕਿ ਆਪਣੇ ਰੂਮ ਪਾਰਟਨਰ ਇਰਫਾਨ ਨਾਲ ਸ਼ਿਵ ਵਿਹਾਰ 'ਚ ਰਹਿੰਦਾ ਸੀ। ਉਸ ਦੀ ਲਾਸ਼ ਉਸ ਦੇ ਕਮਰੇ 'ਚੋਂ ਖ਼ੂਨ ਨਾਲ ਲਥਪਥ ਮਿਲੀ।

ਇਹ ਵੀ ਪੜ੍ਹੋ: ਕਤਲ ਕੀਤੇ ਡੇਰਾ ਪ੍ਰੇਮੀ ਦਾ ਪਰਿਵਾਰ ਵੱਲੋਂ ਸਸਕਾਰ ਕਰਨ ਤੋਂ ਇਨਕਾਰ, ਲਾਸ਼ ਸੜਕ 'ਤੇ ਰੱਖ ਲਾਇਆ ਜਾਮ

PunjabKesari
ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਥਾਣਾ 7 ਨੰਬਰ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਰੂਮ ਪਾਰਟਨਰ ਇਰਫਾਨ ਨੇ ਪੁਲਸ ਨੂੰ ਦਿੱਤੇ ਗਏ ਬਿਆਨ 'ਚ ਦੱਸਿਆ ਕਿ ਉਹ ਸਵੇਰੇ ਉਸ ਨੂੰ ਚਾਹ ਦੇ ਕੇ ਕੰਮ 'ਤੇ ਚਲਾ ਗਿਆ ਸੀ ਅਤੇ ਜਦੋਂ 12 ਵਜੇ ਦੇ ਕਰੀਬ ਉਹ ਘਰ ਆਇਆ ਤਾਂ ਉਸ ਨੇ ਵੇਖਿਆ ਕਿ ਹਨੀਫ ਗੰਭੀਰ ਹਾਲਤ 'ਚ ਪਿਆ ਹੋਇਆ ਸੀ।

ਇਹ ਵੀ ਪੜ੍ਹੋ: ਭਾਣਜੀ ਤੋਂ ਵੱਧ ਪਿਆਰੇ ਹੋਏ ਪੈਸੇ, ਮਾਮੀ ਦੇ ਸ਼ਰਮਨਾਕ ਕਾਰੇ ਨੂੰ ਜਾਣ ਹੋਵੋਗੇ ਤੁਸੀਂ ਵੀ ਹੈਰਾਨ

ਸਿਰ 'ਤੇ ਪਾਏ ਗਏ ਸੱਟਾਂ ਦੇ ਨਿਸ਼ਾਨ
ਉਸ ਦੇ ਸਿਰ 'ਤੇ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ। ਮੌਕੇ 'ਤੇ ਤੁਰੰਤ ਲੋਕਾਂ ਵੱਲੋਂ ਉਸ ਨੂੰ ਨੇੜ ਸਥਿਤ ਇਕ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਨੰਬਰ-7 ਦੇ ਐੱਸ. ਐੱਚ. ਓ. ਰਮਨਦੀਪ ਸਿੰਘ ਦਾ ਕਹਿਣਾ ਹੈ ਕਿ ਇਰਫਾਨ ਦੇ ਬਿਆਨਾਂ ਦੇ ਆਧਾਰ 'ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗੇਲਰੀ ਜਾਂਚ ਕੀਤੀ ਜਾ ਰਹੀ ਹੈ।
ਇਥੇ ਦੱਸ ਦੇਈਏ ਕਿ ਮਹਾਨਗਰ ਜਲੰਧਰ 'ਚ ਦੋ ਦਿਨਾਂ 'ਚ ਹੋਣ ਵਾਲੀ ਕਤਲ ਦੀ ਦੂਜੀ ਵਾਰਦਾਤ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪ੍ਰਤਾਪ ਬਾਗ ਨੇੜੇ ਭੱਲਾ ਸਾਈਕਲ ਸਟੋਰ ਦੇ ਮਾਲਕ ਅਤੇ ਉਸ ਦੇ ਪੁੱਤਰ ਵੱਲੋਂ ਇਕ ਨਾਨ ਦੀ ਦੁਕਾਨ ਚਲਾਉਣ ਵਾਲੇ ਜਵਿੰਦਰ ਸਿੰਘ ਦਾ ਰਾਡ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: ਰਾਜੋਆਣਾ ਦੀ ਫ਼ਾਂਸੀ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਹੱਥ ਖਿੱਚੇ
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਫਿਰ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਸ ਨੂੰ ਪਈਆਂ ਭਾਜੜਾਂ


author

shivani attri

Content Editor

Related News