ਜਲੰਧਰ ’ਚ ਵੱਡੀ ਵਾਰਦਾਤ, ਮਾਡਲ ਟਾਊਨ ਵਿਖੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Sunday, Sep 18, 2022 - 04:23 PM (IST)

ਜਲੰਧਰ ’ਚ ਵੱਡੀ ਵਾਰਦਾਤ, ਮਾਡਲ ਟਾਊਨ ਵਿਖੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਜਲੰਧਰ (ਸ਼ੋਰੀ)— ਇਥੋਂ ਦੇ ਥਾਣਾ ਭਾਰਗਵ ਕੈਂਪ ’ਚ ਪੈਂਦੇ ਮਾਡਲ ਟਾਊਨ ’ਚ ਮਾਮੂਲੀ ਗੱਲ ਨੂੰ ਲੈ ਕੇ ਪੈਦਾ ਹੋਏ ਵਿਵਾਦ ਦੌਰਾਨ ਇਕ ਵਿਅਕਤੀ ਨੇ ਦੂਜੇ ਵਿਅਕਤੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਹਮਲਾ ਹੋਣ ਮਗਰੋਂ ਗੰਭੀਰ ਰੂਪ ’ਚ ਜ਼ਖ਼ਮੀ ਵਿਅਕਤੀ ਨੂੰ ਜਿਵੇਂ ਹੀ ਪਰਿਵਾਰ ਵਾਲੇ ਇਲਾਜ ਲਈ ਹਸਪਤਾਲ ਲੈ ਕੇ ਗਏ ਤਾਂ ਰਸਤੇ ’ਚ ਹੀ ਉਸ ਦੀ ਮੌਤ ਹੋ ਗਈ। ਮਿ੍ਰਤਕ ਵਿਅਕਤੀ ਦੀ ਪਛਾਣ ਨਾਥ (40) ਪੁੱਤਰ ਅਪਾ ਰਾਏ ਵਾਸੀ ਮਹਾਰਾਸ਼ਟਰ ਹਾਲ ਮਾਡਲ ਹਾਊਸ ਦੇ ਤੌਰ ’ਤੇ ਹੋਈ ਹੈ। 

ਇਹ ਵੀ ਪੜ੍ਹੋ: ਕੁੜੀਆਂ ਨੂੰ ਡਰਾ-ਧਮਕਾ ਕੇ ਧੱਕਿਆ ਜਾ ਰਿਹੈ ਦੇਹ ਵਪਾਰ ਦੇ ਧੰਦੇ ’ਚ, ਵਾਇਰਲ ਵੀਡੀਓ ਕਲਿੱਪ ਨੇ ਖੋਲ੍ਹੀ ਪੋਲ

ਜਾਣਕਾਰੀ ਮੁਤਾਬਕ ਨਾਥ ਦੇ ਘਰ ਦੇ ਨਾਲ ਰਹਿਣ ਵਾਲੇ ਸ਼ੰਕਰ ਪੁੱਤਰ ਉਦਨ ਵਾਸੀ ਮਹਾਰਾਸ਼ਟਰ ਦੇ ਬੇਟੇ ਨਾਲ ਨਾਥ ਦਾ ਮੋਢਾ ਲੱਗਿਆ। ਇਸੇ ਗੱਲ ਨੂੰ ਲੈ ਕੇ ਸ਼ੰਕਰ ਨੇ ਨਾਥ ਨਾਲ ਵਿਵਾਦ ਕਰਨ ਤੋਂ ਬਾਅਦ ਤੇਜ਼ਧਾਰ ਹਥਿਆਰ ਨਾਲ ਸਿਰ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ’ਚ ਨਾਥ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸ਼ੰਕਰ ਪਰਿਵਾਰ ਸਮੇਤ ਫਰਾਰ ਹੋ ਚੁੱਕਾ ਹੈ। ਪੁਲਸ ਨੇ ਕੇਸ ਦਰਜ ਕਰਨ ਦੇ ਨਾਲ ਸ਼ੰਕਰ ਦੀ ਤਲਾਸ਼ ’ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਨਸ਼ਾ ਸਮੱਗਲਰਾਂ 'ਤੇ ਨਕੇਲ ਕੱਸਣ ਲਈ DGP ਗੌਰਵ ਯਾਦਵ ਨੇ ਪੁਲਸ ਅਧਿਕਾਰੀਆਂ ਨੂੰ ਦਿੱਤੇ ਇਹ ਨਿਰਦੇਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ 


author

shivani attri

Content Editor

Related News