ਜਲੰਧਰ: ਲਾਂਬੜਾ ਵਿਖੇ ਵਿਅਕਤੀ ਦਾ ਗਲਾ ਵੱਢ ਕੇ ਸੁੱਟੀ ਖ਼ੂਨ ਨਾਲ ਲਥਪਥ ਲਾਸ਼ ਬਰਾਮਦ, ਫ਼ੈਲੀ ਸਨਸਨੀ

Monday, Jul 25, 2022 - 05:57 PM (IST)

ਜਲੰਧਰ: ਲਾਂਬੜਾ ਵਿਖੇ ਵਿਅਕਤੀ ਦਾ ਗਲਾ ਵੱਢ ਕੇ ਸੁੱਟੀ ਖ਼ੂਨ ਨਾਲ ਲਥਪਥ ਲਾਸ਼ ਬਰਾਮਦ, ਫ਼ੈਲੀ ਸਨਸਨੀ

ਜਲੰਧਰ (ਮਾਹੀ, ਸੁਨੀਲ)- ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਚਿੱਟੀ ਦੇ ਮੋੜ ਨੇੜੇ ਅੱਜ ਸਵੇਰੇ ਉਸ ਸਮੇਂ ਸਨਸਨੀ ਫ਼ੈਲ ਗਈ ਜਦੋਂ ਲੋਕਾਂ ਨੇ ਉਥੇ ਕਤਲ ਕਰਕੇ ਸੁੱਟੀ ਹੋਈ ਲਾਸ਼ ਵੇਖੀ। ਇਸ ਤੋਂ ਬਾਅਦ ਇਲਾਕਾ ਵਾਸੀਆਂ ਨੇ ਤੁਰੰਤ ਥਾਣਾ ਲਾਂਬੜਾ ਦੀ ਪੁਲਸ ਨੂੰ ਸੂਚਿਤ ਕੀਤਾ ਅਤੇ ਐੱਸ. ਐੱਚ. ਓ. ਅਮਨ ਸੈਣੀ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ।  

ਇਹ ਵੀ ਪੜ੍ਹੋ: ਨੰਗਲ ਵਿਖੇ ਭਾਖੜਾ ਨਹਿਰ ’ਚ ਤੈਰਦੀਆਂ ਮਾਂ-ਧੀ ਦੀਆਂ ਲਾਸ਼ਾਂ ਬਰਾਮਦ, ਫ਼ੈਲੀ ਸਨਸਨੀ

ਪੁਲਸ ਸੂਤਰਾਂ ਅਨੁਸਾਰ ਬੀਤੀ ਦੇਰ ਰਾਤ ਇਕ 50 ਸਾਲਾ ਵਿਅਕਤੀ ਦਾ ਗਲਾ ਵੱਢ ਕੇ ਲਾਸ਼ ਉੱਥੇ ਹੀ ਸੁੱਟ ਦਿੱਤੀ ਗਿਆ, ਪੁਲਸ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੀ ਪਛਾਣ ਅਵਤਾਰ ਨਗਰ ਜਲੰਧਰ ਦੇ ਰਹਿਣ ਵਾਲੇ ਵਿਸ਼ਾਲ ਪੁੱਤਰ ਨਾਰਾਇਣ ਦੱਤ ਵਜੋਂ ਹੋਈ ਹੈ।  ਦੱਸਣਯੋਗ ਹੈ ਕਿ ਕਰਤਾਰਪੁਰ ਸਬ-ਡਿਵੀਜ਼ਨ ਦੇ ਇਲਾਕੇ 'ਚੋਂ ਮਿਲੀ ਇਹ ਪਹਿਲੀ ਲਾਸ਼ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਰੀਬ 1 ਸਾਲ ਪਹਿਲਾਂ ਰਾਏਪੁਰ ਸੂਏ 'ਚੋਂ ਦੋ ਅਣਪਛਾਤੀਆਂ ਔਰਤਾਂ ਦੀਆਂ ਲਾਸ਼ਾਂ ਮਿਲ ਚੁੱਕੀਆਂ ਹਨ ਅਤੇ ਇਸ ਤੋਂ ਇਲਾਵਾ, ਰਾਏਪੁਰ ਨੇੜੇ ਹਾਈਵੇਅ 'ਤੇ ਇਕ ਬਜ਼ੁਰਗ ਔਰਤ ਦੀ ਲਾਸ਼ ਵੀ ਮਿਲੀ ਹੈ ਅਤੇ ਰਾਏਪੁਰ ਨਹਿਰ ਨੇੜੇ ਕ ਵਿਅਕਤੀ ਦੀ ਲਾਸ਼ ਦਰੱਖ਼ਤ ਨਾਲ ਲਟਕਦੀ ਮਿਲੀ ਹੈ, ਜਿਸ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।

ਇਹ ਵੀ ਪੜ੍ਹੋ: ਆਉਣ ਵਾਲੇ ਦਿਨਾਂ 'ਚ ਜਨਤਾ ਨੂੰ ਲੱਗ ਸਕਦੈ ਝਟਕਾ, ਇਸ ਵਜ੍ਹਾ ਕਾਰਨ ਮਹਿੰਗੀ ਹੋ ਸਕਦੀ ਹੈ ਬਿਜਲੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News