ਮੋਗਾ 'ਚ ਵੱਡੀ ਵਾਰਦਾਤ: ਸਿਰਫ਼ 60 ਰੁਪਏ ਪਿੱਛੇ ਕੀਤਾ ਦੁਕਾਨਦਾਰ ਦਾ ਕਤਲ
Wednesday, Dec 16, 2020 - 07:11 PM (IST)
ਮੋਗਾ (ਵਿਪਨ)— ਮੋਗਾ ਦੇ ਕਸਬਾ ਧਰਮਕੋਟ ਦੇ ਅਧੀਨ ਆਉਂਦੇ ਪਿੰਡ ਰੇੜਵਾ 'ਚ ਇਕ ਕਰਿਆਣਾ ਦੇ ਦੁਕਾਨਦਾਰ ਵੱਲੋਂ 60 ਰੁਪਏ ਦਾ ਉਧਾਰ ਦਾ ਸਾਮਾਨ ਨਾ ਦੇਣ 'ਤੇ ਗਾਹਕ ਨੇ ਉਸ ਦਾ ਕਤਲ ਕਰ ਦਿੱਤਾ ਗਿਆ। ਇਹ ਘਟਨਾ ਬੀਤੀ ਰਾਤ ਵਾਪਰੀ। ਇਸ ਦੌਰਾਨ ਮੌਕੇ 'ਤੇ ਦੁਕਾਨਦਾਰ ਦੀ ਮੌਤ ਹੋ ਗਈ। ਉਥੇ ਹੀ ਦੁਕਾਨ 'ਤੇ ਬੈਠੇ ਦੁਕਾਨ ਮਾਲਕ ਦਾ ਬੇਟਾ ਅਤੇ ਭਰਾ ਸਮੇਤ ਦੋ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਲੋਕਾਂ ਨੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ।
ਇਹ ਵੀ ਪੜ੍ਹੋ: ਵਿਆਹ ਲਈ ਰਾਜ਼ੀ ਨਾ ਹੋਣ 'ਤੇ ਕੁੜੀ ਦੀ ਪੱਤ ਰੋਲਦਿਆਂ ਨੌਜਵਾਨ ਨੇ ਸੋਸ਼ਲ ਮੀਡੀਆ 'ਤੇ ਕੀਤਾ ਹੈਰਾਨ ਕਰਦਾ ਕਾਰਾ
ਮਿਲੀ ਜਾਣਕਾਰੀ ਮੁਤਾਬਕ ਹਮਲਾਵਰ ਉਸੇ ਪਿੰਡ ਦਾ ਰਹਿਣ ਵਾਲਾ ਹੈ ਅਤੇ ਪਹਿਲਾਂ ਵੀ ਉਹ ਇਸ ਦੁਕਾਨਦਾਰ ਤੋਂ ਉਧਾਰ 'ਚ ਸਾਮਾਨ ਲੈ ਕੇ ਜਾਂਦਾ ਸੀ। ਉਕਤ ਹਮਲਾਵਰ ਨੇ ਪਿਛਲੇ ਪੈਸੇ ਨਹੀਂ ਦਿੱਤੇ ਸਨ ਜਦਕਿ ਅੱਗੇ ਉਹ ਹੋਰ ਉਧਾਰ ਦਾ ਸਾਮਾਨ ਮੰਗ ਰਿਹਾਸੀ ਅਤੇ ਦੁਕਾਨਦਾਰ ਨੇ ਉਧਾਰ ਦੇਣ ਤੋਂ ਮਨ੍ਹਾ ਕਰ ਦਿੱਤਾ ਸੀ। ਇਸੇ ਦੌਰਾਨ ਦੁਕਾਨਦਾਰ ਅਤੇ ਹਮਲਾਵਰ ਵਿਚਾਲੇ ਝਗੜਾ ਹੋ ਗਿਆ। ਗਾਹਕ ਨੇ ਦੁਕਾਨਦਾਰ 'ਤੇ ਹਮਲਾ ਕਰ ਦਿੱਤਾ ਸੀ, ਜਿਸ ਦੌਰਾਨ ਉਕਤ ਦੁਕਾਨਦਾਰ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਜੱਜ ਸਾਹਮਣੇ ਬੋਲਿਆ ਲਾੜਾ, 'ਕਿਡਨੈਪਰ ਨਹੀਂ ਹਾਂ, ਵਿਆਹ ਕੀਤਾ ਹੈ', ਮੈਡੀਕਲ ਕਰਵਾਉਣ 'ਤੇ ਲਾੜੀ ਦਾ ਖੁੱਲ੍ਹਿਆ ਭੇਤ
ਉਥੇ ਹੀ ਜ਼ਖ਼ਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਰਕਾਰੀ ਹਸਪਤਾਲ 'ਚ ਪਹੁੰਚੇ ਧਰਮਕੋਟ ਦੇ ਡੀ. ਐੱਸ. ਪੀ. ਸੁਬੇਗ ਸਿੰਘ ਨੇ ਦੱਸਿਆ ਕਿ ਦੁਕਾਨਦਾਰ ਵੱਲੋਂ ਗਾਹਕ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜਿਸ 'ਚ ਵਿਵਾਦ ਵੱਧਣ ਦੌਰਾਨ ਗਾਹਕ ਨੇ ਦੁਕਾਨਦਾਰ 'ਤੇ ਹਮਲਾ ਕਰ ਦਿੱਤਾ ਅਤੇ ਉਸ ਦੀ ਮੌਤ ਹੋ ਗਈ। ਗਾਹਕ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਕਿਸਾਨੀ ਅੰਦੋਲਨ 'ਚ ਦਿੱਸਿਆ ਸੱਭਿਆਚਾਰ ਦਾ ਰੰਗ, ਪੰਜਾਬੀਆਂ ਨੇ ਲਾਏ ਦਸਤਾਰਾਂ ਦੇ ਲੰਗਰ
ਇਹ ਵੀ ਪੜ੍ਹੋ: ਦੁਖਦਾਇਕ ਖ਼ਬਰ: ਦਿੱਲੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਅਕਾਲੀ ਵਰਕਰ ਦੀ ਹਾਦਸੇ 'ਚ ਮੌਤ