ਨਕੋਦਰ ''ਚ ਵੱਡੀ ਵਾਰਦਾਤ, ਝੋਨਾ ਲਾਉਣ ਦੀ ਤਿਆਰੀ ਕਰ ਰਹੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Sunday, Jul 02, 2023 - 07:09 PM (IST)

ਨਕੋਦਰ ''ਚ ਵੱਡੀ ਵਾਰਦਾਤ, ਝੋਨਾ ਲਾਉਣ ਦੀ ਤਿਆਰੀ ਕਰ ਰਹੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਨਕੋਦਰ (ਪਾਲੀ )- ਸਦਰ ਥਾਣੇ ਦੇ ਅਧੀਨ ਆਉਂਦੇ ਪਿੰਡ ਲੱਧੇਵਾਲੀ ਵਿੱਚ ਬੀਤੀ ਰਾਤ ਇਕ ਨੌਜਵਾਨ ਦਾ ਕਾਰ ਸਵਾਰ ਕਰੀਬ 5 ਵਿਅਕਤੀਆ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਕਿੰਦਾ ਪੁਤਰ ਤਰਸੇਮ ਸਿੰਘ ਵਾਸੀ ਪਿੰਡ ਲੱਧੇਵਾਲੀ ਥਾਣਾ ਸਦਰ ਨਕੋਦਰ ਵਜੋ ਹੋਈ ਹੈ। ਪੁਲਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਉਰਫ਼ ਕਿੰਦਾ ਵਾਸੀ ਪਿੰਡ ਲੱਧੇਵਾਲੀ ਥਾਣਾ ਸਦਰ ਨਕੋਦਰ  ਬੀਤੀ ਰਾਤ ਆਪਣੇ ਖੇਤਾਂ ਵਿੱਚ ਝੋਨਾ ਲਾਉਣ ਲਈ ਕੱਦ ਕਰ ਰਿਹਾ ਸੀ।

PunjabKesari

ਇਹ ਵੀ ਪੜ੍ਹੋ- ਕਾਰੋਬਾਰੀ ਦੇ ਘਰ ਹੋਈ ਕਰੋੜਾਂ ਦੀ ਲੁੱਟ ਦੇ ਮਾਮਲੇ 'ਚ ਲੁਟੇਰਿਆਂ ਦੇ ਵੱਡੇ ਖ਼ੁਲਾਸੇ, ਮੈਸੇਂਜਰ 'ਤੇ ਖੇਡੀ ਗਈ ਸਾਰੀ ਖੇਡ

ਦੋ ਕਾਰਾ ਵਿੱਚ ਕਰੀਬ 5 ਵਿਅਕਤੀ ਆਏ, ਜਿਨ੍ਹਾਂ ਨੇ ਉਕਤ ਕੁਲਵਿੰਦਰ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਨੇ ਸ਼ੁਰੂ ਕਰ ਦਿੱਤੇ, ਜਿਸ ਕਰਕੇ ਉਹ ਜ਼ਖ਼ਮੀ ਹੋ ਗਿਆ। ਮੌਕੇ 'ਤੇ ਉਸ ਨੂੰ ਜਲੰਧਰ ਵਿਖੇ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉਧਰ ਵਾਰਦਾਤ ਦੀ ਸੂਚਨਾ ਮਿਲਦੇ ਹੀ ਸਦਰ ਥਾਣਾ ਮੁਖੀ ਗੁਰਿੰਦਰਜੀਤ ਸਿੰਘ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚੇ, ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।  ਪਤਾ ਲੱਗਾ ਹੈ  ਕਿ ਪੁਲਸ ਨੇ ਵਾਰਦਾਤ ਵਿਚ ਵਰਤੀ ਕਾਰ ਅਤੇ 2 ਮੁਲਜ਼ਮਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀਆ ਮੁਲਜ਼ਮਾ ਨੂੰ ਫੜਨ ਲਈ ਪੁਲਸ ਦੀਆ ਵੱਖ ਵੱਖ ਟੀਮਾ ਛਾਪਾਮਾਰੀ ਕਰ ਰਹੀਆਂ ਹਨ।

PunjabKesari

ਇਹ ਵੀ ਪੜ੍ਹੋ- ਹੁਸ਼ਿਆਰਪੁਰ ਵਿਖੇ ਵਿਅਕਤੀ ਦੀ ਕੁੱਟਮਾਰ ਮਗਰੋਂ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ ਨੇ ਲਾਏ ਕਤਲ ਦੇ ਦੋਸ਼

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News