ਫਗਵਾੜਾ 'ਚ ਦਿਨ-ਦਿਹਾੜੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ

Sunday, Oct 20, 2019 - 04:22 PM (IST)

ਫਗਵਾੜਾ 'ਚ ਦਿਨ-ਦਿਹਾੜੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ

ਫਗਵਾੜਾ (ਸੋਨੂੰ)— ਚੋਣਾਂ ਤੋਂ ਠੀਕ ਇਕ ਦਿਨ ਪਹਿਲਾਂ ਫਗਵਾੜਾ ਦੇ ਨਾਲ ਲੱਗਦੇ ਪਿੰਡ ਮੌਲੀ 'ਚ ਇਕ ਵਿਅਕਤੀ ਦੀ ਇੱਟਾਂ ਮਾਰ ਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕਲਾਨੰਦ ਮੁਨੀ ਪੁੱਤਰ ਰਮੇਸ਼ਵਰ ਮੁਨੀ ਦੇ ਰੂਪ 'ਚ ਹੋਈ ਹੈ। ਹੱਤਿਆ ਦੀ ਸੂਚਨਾ ਮਿਲਦੇ ਹੀ ਥਾਣਾ ਸਤਨਾਮਪੁਰਾ ਦੇ ਐੱਸ. ਐੱਚ. ਓ. ਓਂਕਾਰ ਸਿੰਘ ਬਰਾੜ ਪੁਲਸ ਪਾਰਟੀ ਦੇ ਨਾਲ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲਿਆ ਅਤੇ ਅਗਲੇਰੀ ਜਾਂਚ ਸ਼ੁਰੂ ਕੀਤੀ।

PunjabKesari

ਮ੍ਰਿਤਕ ਦੇ ਜੀਜਾ ਸਿਕੰਦਰ ਨੇ ਦੱਸਿਆ ਕਿ ਕਲਾਨੰਦ ਬੀਤੇ ਦਿਨ ਹੀ ਉਨ੍ਹਾਂ ਦੇ ਕੋਲ ਕੰਮ ਲਈ ਪਿੰਡ ਮੌਲੀ ਆਇਆ ਅਤੇ ਅੱਜ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੇ ਸਾਲੇ ਦੀ ਹੱਤਿਆ ਕਰ ਦਿੱਤੀ ਗਈ ਹੈ। ਐੱਸ. ਐੱਚ. ਓ. ਓਂਕਾਰ ਸਿੰਘ ਨੇ ਦੱਸਿਆ ਕਿ ਇਲਾਕੇ 'ਚ ਲੱਗੇ ਸੀ. ਸੀ. ਟੀ. ਵੀ. ਖੰਗਾਲੇ ਜਾ ਰਹੇ ਹਨ ਅਤੇ ਜਲਦੀ ਹੀ ਪੁਲਸ ਦੋਸ਼ੀਆਂ ਨੂੰ ਹਿਰਾਸਤ 'ਚ ਲਵੇਗੀ।


author

shivani attri

Content Editor

Related News