ਰੋਜ਼ੀ-ਰੋਟੀ ਦੀ ਭਾਲ ਲਈ ਪੁਰਤਗਾਲ ਗਏ ਦਸੂਹਾ ਦੇ ਵਿਅਕਤੀ ਦਾ ਕਤਲ, ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ
Friday, Jun 10, 2022 - 06:29 PM (IST)

ਦਸੂਹਾ— ਰੋਜ਼ੀ-ਰੋਟੀ ਦੀ ਭਾਲ ਲਈ ਪੁਰਤਗਾਲ ਗਏ ਦਸੂਹਾ ਦੇ ਰਹਿਣ ਵਾਲੇ ਇਕ ਵਿਅਕਤੀ ਦਾ ਬੇਰਹਿਮੀ ਨਾਲ ਬੀਤੇ ਦਿਨੀਂ ਕਤਲ ਕਰ ਦਿੱਤਾ ਗਿਆ। ਮਿ੍ਰਤਕ ਦੀ ਪਛਾਣ ਸ਼ੁਭਮ ਸ਼ਰਮਾ ਦੇ ਰੂਪ ’ਚ ਹੋਈ, ਜੋਕਿ ਦਸੂਹਾ ਦੇ ਮੋਤੀ ਨਗਰ ਦਾ ਰਹਿਣ ਵਾਲਾ ਸੀ। ਜਿਵੇਂ ਹੀ ਇਹ ਖ਼ਬਰ ਇਲਾਕਾ ਵਾਸੀ ਅਤੇ ਪਰਿਵਾਰ ਕੋਲ ਪਹੁੰਚੀ ਤਾਂ ਪਰਿਵਾਰ ’ਚ ਸੋਗ ਦੀ ਲਹਿਰ ਛਾ ਗਈ।
ਇਹ ਵੀ ਪੜ੍ਹੋ: ਕਾਂਗਰਸ ਨੇ ਨੋਟਿਸ ਦੇ ਕੇ ਮੇਰੇ ਸਵੈ-ਮਾਣ ਤੇ ਆਤਮ-ਸਨਮਾਨ ਨੂੰ ਠੇਸ ਪਹੁੰਚਾਈ ਹੈ: ਸੁਨੀਲ ਜਾਖੜ
ਸ਼ੁਭਮ ਦੀ ਲਾਸ਼ ਪਿੰਡ ਪਹੁੰਚਣ ’ਤੇ ਗਮਗੀਨ ਮਾਹੌਲ ’ਚ ਉਸ ਦੇ ਪਰਿਵਾਰ ਵੱਲੋਂ ਅੰਤਿਮ ਰਸਮਾਂ ਕਰਨ ਉਪਰੰਤ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਕਤ ਪਰਿਵਾਰ ਦੀ ਮਾਲੀ ਹਾਲਤ ਬੇਹੱਦ ਖ਼ਰਾਬ ਹੈ। ਪਰਿਵਾਰ ’ਚ ਕਮਾਉਣ ਵਾਲਾ ਉਕਤ ਵਿਅਕਤੀ ਸੀ। ਉਥੇ ਹੀ ਪਰਿਵਾਰ ਵੱਲੋਂ ਇਲਾਕਾ ਵਾਸੀਆਂ ਨੂੰ ਮਦਦ ਕਰਨ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ: ਜਲੰਧਰ: ਗੰਗਾਸਾਗਰ ’ਚ ਇਸ਼ਨਾਨ ਦੌਰਾਨ ਡੁੱਬੇ ਚਾਚਾ-ਭਤੀਜਾ, ਘਰ ’ਚ ਛਾਇਆ ਮਾਤਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ