ਪਿੰਡ ਕੁਰਾਲਾ 'ਚ ਦਿਨ ਚੜ੍ਹਦੇ ਹੀ ਵੱਡੀ ਵਾਰਦਾਤ, ਗੋਲੀ ਮਾਰ ਕੇ ਵਿਅਕਤੀ ਦਾ ਕੀਤਾ ਕਤਲ
Thursday, Apr 28, 2022 - 09:37 AM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਜਸਵਿੰਦਰ, ਮੋਮੀ) : ਇੱਥੇ ਪਿੰਡ ਕੁਰਾਲਾ ਵਿਚ ਅੱਜ ਸਵੇਰੇ ਸ਼ਰੀਕੇ ਦੇ ਝਗੜੇ ਵਿਚ ਇਕ ਵਿਆਕਤੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਦੇ ਰੂਪ ਵਿਚ ਹੋਈ ਹੈ।
ਅੱਜ ਸਵੇਰੇ ਕਿਸੇ ਗੱਲ ਨੂੰ ਲੈ ਕੇ ਹੋਏ ਝਗੜੇ ਦੌਰਾਨ ਸ਼ਰੀਕੇ ਵਿੱਚੋਂ ਹੀ ਕਿਸੇ ਵਿਅਕਤੀ ਨੇ ਹਰਪ੍ਰੀਤ ਦੇ ਗੋਲੀ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਉਸਨੂੰ ਟਾਂਡਾ ਦੇ ਨਿੱਜੀ ਹਸਪਤਾਲ ਵਿਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਫਿਲਹਾਲ ਟਾਂਡਾ ਪੁਲਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਕੁੜੀ ਨੇ ਆਪਣੀ ਇੱਜ਼ਤ ਬਚਾਉਣ ਲਈ ਪਹਿਲੀ ਮੰਜ਼ਿਲ ਤੋਂ ਮਾਰ ਦਿੱਤੀ ਛਾਲ, ਜਾਣੋ ਕੀ ਹੈ ਪੂਰਾ ਮਾਮਲਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ