ਜਲੰਧਰ: ਨਿਰਮਾਣ ਅਧੀਨ ਇਮਾਰਤ ’ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ

Sunday, Jul 18, 2021 - 04:43 PM (IST)

ਜਲੰਧਰ: ਨਿਰਮਾਣ ਅਧੀਨ ਇਮਾਰਤ ’ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ

ਜਲੰਧਰ (ਵਰੁਣ)— ਮੈਟਰੋ ਮਾਲ ਦੇ ਸਾਹਮਣੇ ਬਣ ਰਹੀ ਇਮਾਰਤ ’ਚ ਬੀਤੀ ਦੇਰ ਰਾਤ ਕੰਮ ਕਰ ਰਹੇ ਇਲੈਕ੍ਰਟੀਸ਼ੀਅਨ ਦਾ ਅਣਪਛਾਤੇ ਵਿਅਕਤੀ ਨੇ ਲੋਹੇ ਦੀ ਰਾਡ ਮਾਰ ਕੇ ਕਤਲ ਕਰ ਦਿੱਤਾ। ਜਿਸ ਸਮੇਂ ਇਲੈਕਟ੍ਰੀਸ਼ੀਅਨ ਦਾ ਕਤਲ ਹੋਇਆ ਉਦੋਂ ਡਿਊਟੀ ’ਚ ਕਰੀਬ 50 ਮਜ਼ਦੂਰ ਕੰਮ ਕਰ ਰਹੇ ਸਨ। ਮਿ੍ਰਤਕ ਦੀ ਪਛਾਣ ਧਰਮਵੀਰ ਵਾਸੀ ਯੂ. ਪੀ. ਦੇ ਰੂਪ ’ਚ ਹੋਈ ਹੈ। 

ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਦੇ ਹੱਕ ’ਚ 10 ਵਿਧਾਇਕਾਂ ਦਾ ਬਿਆਨ, ਹਾਈਕਮਾਨ ਅੱਗੇ ਰੱਖੀ ਇਹ ਮੰਗ

ਮਿਲੀ ਜਾਣਕਾਰੀ ਮੁਤਾਬਕ ਦੇਰ ਰਾਤ ਧਰਮਵੀਰ ਨਿਰਮਾਣ ਅਧੀਨ ਇਮਾਰਤ ਦੀ ਪਹਿਲੀ ਮੰਜ਼ਿਲ’ਤੇ ਕੰਮ ਕਰ ਰਿਹਾ ਸੀ। ਉਸੇ ਮੰਜ਼ਿਲ ’ਤੇ ਉਦੋਂ 7 ਮਜ਼ਦੂਰ ਵੀ ਲੱਗੇ ਹੋਏ ਸਨ। ਇਸੇ ਦੌਰਾਨ ਧਰਮਵੀਰ ਦੇ ਸਿਰ ’ਤੇ ਲੋਹੇ ਦੀ ਰਾਡ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਇੰਨਾ ਹੀ ਨਹੀਂ ਹੱਤਿਆਰਾ ਰਾਡ ਉਥੇ ਹੀ ਸੁੱਟ ਕੇ ਖ਼ੁਦ ਫਰਾਰ ਹੋ ਗਿਆ। ਜਿਵੇਂ ਹੀ ਕਤਲ ਦੀ ਸੂਚਨਾ ਪੁਲਸ ਤੱਕ ਪਹੁੰਚੀ ਤਾਂ ਥਾਣਾ ਨੰਬਰ 8 ਦੀ ਪੁਲਸ ਮੌਕੇ ’ਤੇ ਪਹੁੰਚੀ। 

ਇਹ ਵੀ ਪੜ੍ਹੋ: ਵੱਡੇ-ਵੱਡੇ ਪੰਡਿਤਾਂ ਨੂੰ ਮਾਤ ਪਾਉਂਦੈ ਗੋਰਾਇਆ ਦਾ ਇਹ 7 ਸਾਲ ਦਾ ਬੱਚਾ, ਮੰਤਰ ਸੁਣ ਹੋ ਜਾਵੋਗੇ ‘ਮੰਤਰ ਮੁਗਧ’

ਥਾਣਾ ਨੰਬਰ 8 ਦੇ ਇੰਚਾਰਜ ਰਵਿੰਦਰ ਕੁਮਾਰ ਨੇ ਦੱਸਿਆ ਕਿ ਜਿੱਥੇ ਧਰਮਵੀਰ ਦੀ ਲਾਸ਼ ਮਿਲੀ, ਉਥੇ ਫਲੋਰ ’ਤੇ ਕੰਮ ਕਰਨ ਵਾਲੇ 7 ਮਜ਼ਦੂਰਾਂ ਨੂੰ ਹਿਰਾਸਤ ’ਚ ਲਿਆ ਗਿਆ ਹੈ। ਇਨ੍ਹਾਂ ’ਚ ਦੋ ਔਰਤਾਂ ਵੀ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਇਮਾਰਤ ’ਚ ਕੁੱਲ 300 ਮਜ਼ਦੂਰ ਕੰਮ ਕਰਦੇ ਹਨ ਅਤੇ ਉਨ੍ਹਾਂ ’ਚੋਂ ਸਾਰੇ ਹੀ ਹਾਜ਼ਰ ਸਨ। ਫਿਲਹਾਲ ਪੁਲਸ ਕਤਲ ਕਰਨ ਵਾਲੇ ਦੀ ਪਛਾਣ ਕਰ ਰਹੀ ਹੈ। ਪੁਲਸ ਨੇ ਅਣਪਛਾਤੇ ਹੱਤਿਆਰੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰੱਖਵਾ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ: ਦਿੱਲੀ ਵਿਖੇ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਸੰਸਦ ਮੈਂਬਰਾਂ ਦੀ ਸੱਦੀ ਮੀਟਿੰਗ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

shivani attri

Content Editor

Related News