ਕਪੂਰਥਲਾ: ਗੁਰਦੁਆਰੇ ਜਾ ਰਹੇ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Monday, Mar 09, 2020 - 06:56 PM (IST)

ਕਪੂਰਥਲਾ: ਗੁਰਦੁਆਰੇ ਜਾ ਰਹੇ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਕਪੂਰਥਲਾ (ਓਬਰਾਏ)— ਸੁਲਤਾਨਪੁਰ ਲੋਧੀ ਦੇ ਪਿੰਡ ਸੂਖੀਆ ਨੰਗਲ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਬਜ਼ੁਰਗ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕਰਮ ਸਿੰਘ (75) ਪੁੱਤਰ ਕਿਸ਼ਨ ਸਿੰਘ ਦੇ ਰੂਪ 'ਚ ਹੋਈ ਹੈ, ਜੋਕਿ ਸੂਖੀਆਨੰਗਲ ਦਾ ਰਹਿਣ ਵਾਲਾ ਸੀ ਅਤੇ ਆਰ. ਸੀ. ਐੱਫ. ਵਿਖੇ ਸਥਿਤ ਇਕ ਗੁਰਦੁਆਰੇ 'ਚ ਸੇਵਾ ਕਰਦਾ ਸੀ।

PunjabKesari
ਜਾਣਕਾਰੀ ਦਿੰਦੇ ਹੋਏ ਨੰਬਰਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਬਜ਼ੁਰਗ ਰੋਜ਼ਾਨਾ ਘਰ ਤੋਂ ਸਵੇਰੇ ਗੁਰਦੁਆਰਾ ਸਾਹਿਬ 'ਚ ਸੇਵਾ ਕਰਨ ਲਈ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਅੱਜ ਵੀ ਗੁਰਦੁਆਰਾ ਤੋਂ ਆਰ. ਸੀ. ਐੱਫ. ਵੱਲ ਜਾਂਦੇ ਸਮੇਂ ਰਸਤੇ 'ਚ ਤੇਜ਼ਧਾਰ ਹਥਿਆਰਾਂ ਨਾਲ ਕੁਝ ਲੋਕਾਂ ਨੇ ਉਸ ਦੀ ਹੱਤਿਆ ਕਰ ਦਿੱਤੀ।

PunjabKesari

ਦੱਸਿਆ ਜਾ ਰਿਹਾ ਹੈ ਕਿ ਕਰਮ ਸਿੰਘ ਦੇ ਮੂੰਹ, ਗਰਦਨ ਅਤੇ ਸਰੀਰ ਦੇ ਹੋਰ ਕਈ ਹਿੱਸਿਆਂ 'ਤੇ ਤੇਜ਼ਧਾਰ ਹਥਿਆਰਾਂ ਤਿੱਖੇ ਵਾਰ ਕੀਤੇ ਗਏ ਹਨ। ਖੇਤਾਂ 'ਚ ਉਕਤ ਵਿਅਕਤੀ ਦੀ ਲਾਸ਼ ਨੂੰ ਦੇਖ ਤੁਰੰਤ ਲੋਕਾਂ ਨੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੂੰ ਸੂਚਨਾ ਦਿੱਤੀ। ਲੋਕਾਂ ਵੱਲੋਂ ਸੂਚਨਾ ਪਾ ਕੇ ਸੁਲਤਾਨਪੁਰ ਲੋਧੀ ਦੇ ਥਾਣਾ ਮੁਖੀ ਸਰਬਜੀਤ ਸਿੰਘ ਪੁਲਸ ਪਾਰਟੀ ਦੇ ਨਾਲ ਮੌਕੇ 'ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।


author

shivani attri

Content Editor

Related News