ਸੰਗਰੂਰ 'ਚ ਖ਼ੌਫ਼ਨਾਕ ਵਾਰਦਾਤ, ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਬੇਰਹਿਮੀ ਨਾਲ ਕਤਲ

Saturday, Nov 28, 2020 - 11:12 PM (IST)

ਭਵਾਨੀਗੜ੍ਹ/ਸੰਗਰੂਰ (ਕਾਂਸਲ, ਹਨੀ, ਵਿਕਾਸ)— ਇਥੋਂ ਦੇ ਪਿੰਡ ਨਦਾਮਪੁਰ ਵਿਖੇ ਸ਼ਰਾਬ ਦੇ ਠੇਕੇ 'ਤੇ ਕੰਮ ਕਰਦੇ ਕਰਿੰਦੇ ਦਾ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਵਾਰਦਾਤ ਵਾਲੀ ਜਗ੍ਹਾ ਤੋਂ ਇਕ ਟੁੱਟੀ ਹੋਈ ਸੋਟੀ ਪੁਲਸ ਨੇ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਨੇ ਬਦਲ ਦਿੱਤੀ ਨਵਜੋਤ ਸਿੰਘ ਸਿੱਧੂ ਦੀ ਤਕਦੀਰ

PunjabKesari

ਐੱਸ. ਪੀ. (ਡੀ.) ਹਰਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਕਰਿੰਦਾ ਰਾਤ ਨੂੰ ਆਪਣੀ ਦੁਕਾਨ ਬੰਦ ਕਰਕੇ ਸੁੱਤਾ ਪਿਆ ਸੀ। 2 ਵਿਅਕਤੀਆਂ ਨੇ ਘੱਟ ਰੇਟ 'ਤੇ ਸ਼ਰਾਬ ਦੀ ਮੰਗ ਕੀਤੀ, ਜਿਸ ਕਾਰਨ ਉਨ੍ਹਾਂ ਦਾ ਆਪਸ 'ਚ ਤਕਰਾਰ ਹੋ ਗਈ ਅਤੇ ਕਥਿਤ ਦੋਸ਼ੀਆਂ ਨੇ ਠੇਕੇ ਦੀ ਖਿੜਕੀ ਤੋੜ ਕੇ ਕਰਿੰਦੇ ਨੂੰ ਜ਼ਖ਼ਮੀ ਕਰ ਦਿੱਤਾ, ਜਿਸ ਨੇ ਪੀ. ਜੀ. ਆਈ. ਵਿਖੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ: ਟਾਂਡਾ: 6 ਸਾਲਾ ਬੱਚੀ ਨਾਲ ਹੋਈ ਹੈਵਾਨੀਅਤ ਦੇ ਮਾਮਲੇ 'ਚ ਦੋਵੇਂ ਮੁਲਜ਼ਮਾਂ ਬਾਰੇ ਅਹਿਮ ਤੱਥ ਆਏ ਸਾਹਮਣੇ

PunjabKesari

ਗੁਆਂਢੀ ਜਸਬੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ 2 ਵਿਅਕਤੀ ਠੇਕੇ ਤੋਂ ਸ਼ਰਾਬ ਲੈਣ ਆਏ, ਜਿੰਨ੍ਹਾਂ ਦਾ ਠੇਕੇ ਦੇ ਕਰਿੰਦੇ ਨਾਲ ਤਕਰਾਰ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੇ ਉਨ੍ਹਾਂ ਨਾਲ ਵੀ ਕੁੱਟਮਾਰ ਕੀਤੀ। ਇਸ ਦੌਰਾਨ ਹੀ ਮੁਲਜ਼ਮਾਂ ਨੇ ਕਰਿੰਦੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ: ਪੰਜਾਬ ਪੁਲਸ ਅਧਿਕਾਰੀ ਦੇ ਇਸ ਵਿਆਹ ਦੀ ਹੋਈ ਚਾਰੋਂ ਪਾਸੇ ਚਰਚਾ, ਪੇਸ਼ ਕੀਤੀ ਅਨੋਖੀ ਮਿਸਾਲ

PunjabKesari

ਚੱਢਾ ਗਰੁੱਪ ਦੇ ਨਦਾਮਪੁਰ ਸ਼ਰਾਬ ਦੇ ਠੇਕੇ 'ਤੇ ਕੰਮ ਕਰਦੇ ਰਾਜਿੰਦਰ ਸ਼ੁਕਲਾ ਨਾਮ ਦੇ ਕਰਿੰਦੇ ਤੋਂ ਦੋ ਨੌਜਵਾਨਾਂ ਨੇ 500 ਦੀਆਂ 5 ਬੋਤਲਾਂ ਦੀ ਮੰਗ ਕੀਤੀ, ਜਿਸ ਨੂੰ ਲੈ ਕੇ ਉਨ੍ਹਾਂ ਵਿਚਕਾਰ ਤਕਰਾਰ ਹੋ ਗਈ ਅਤੇ ਕਥਿਤ ਦੋਸ਼ੀ ਕਰਿੰਦੇ ਨੂੰ ਜ਼ਖ਼ਮੀ ਕਰਕੇ ਰਫੂ ਚੱਕਰ ਹੋ ਗਏ। ਠੇਕੇਦਾਰ ਰਵਿੰਦਰ ਸਿੰਘ ਕਾਲਾ ਨੇ ਦੱਸਿਆ ਕਿ ਕਿਸੇ ਨੇ ਉਨ੍ਹਾਂ ਨੂੰ ਫੋਨ ਕੀਤਾ ਕਿ ਤੁਹਾਡੇ ਕਰਿੰਦੇ ਨੂੰ ਮਾਰ ਕੇ ਸ਼ਰਾਬ ਦੇ ਠੇਕੇ 'ਤੇ ਲੁੱਟ ਹੋਈ ਹੈ। ਕਰਿੰਦੇ ਨੂੰ ਪਹਿਲਾਂ ਰਾਜਿੰਦਰਾ ਹਸਪਤਾਲ ਪਟਿਆਲਾ ਅਤੇ ਫਿਰ ਪੀ. ਜੀ. ਆਈ. ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਕਿਸਾਨਾਂ ਲਈ ਕੇਂਦਰ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਦਾ ਕੈਪਟਨ ਨੇ ਕੀਤਾ ਸੁਆਗਤ
ਇਹ ਵੀ ਪੜ੍ਹੋ: 551ਵੇਂ ਪ੍ਰਕਾਸ਼ ਪੁਰਬ ਮੌਕੇ ਜਲੰਧਰ 'ਚ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ (ਤਸਵੀਰਾਂ)

 


shivani attri

Content Editor

Related News