ਦਸੂਹਾ 'ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਸਨਸਨੀ
Sunday, Jul 05, 2026 - 11:28 AM (IST)
ਦਸੂਹਾ (ਝਾਵਰ)- ਦਸੂਹਾ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਥਾਣਾ ਦਸੂਹਾ ਦੇ ਪਿੰਡ ਖੇਪੜ ਵਿਖੇ ਇਕ ਲਗਭਗ 50 ਸਾਲਾ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਮੇਲ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਸੂਚਨਾ ਮਿਲਣ 'ਤੇ ਥਾਣਾ ਦਸੂਹਾ ਦੇ ਮੁਖੀ ਦਲਜੀਤ ਸਿੰਘ ਪੁਲਸ ਪਾਰਟੀ ਸਮੇਤ ਘਟਨਾ ਵਾਲੀ ਜਗ੍ਹਾ 'ਤੇ ਪਹੁੰਚ ਹਨ। ਉਨ੍ਹਾਂ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: 13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ ਵਜਾਉਣਗੇ ਚੋਣ ਬਿਗੁਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
