ਪਹਿਲੀ ਪਤਨੀ ਨੂੰ ਕਤਲ ਕਰ ਕੱਟ ਚੁੱਕਾ ਸੀ 10 ਸਾਲ ਜੇਲ੍ਹ, ਹੁਣ ਦੂਜੀ ਨੂੰ ਵੀ ਕੈਂਚੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

Monday, Jul 08, 2024 - 07:57 AM (IST)

ਪਹਿਲੀ ਪਤਨੀ ਨੂੰ ਕਤਲ ਕਰ ਕੱਟ ਚੁੱਕਾ ਸੀ 10 ਸਾਲ ਜੇਲ੍ਹ, ਹੁਣ ਦੂਜੀ ਨੂੰ ਵੀ ਕੈਂਚੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਜਲਾਲਾਬਾਦ (ਬਜਾਜ)– ਸਥਾਨਕ ਸ਼ਹਿਰ ਦੇ ਮੁਹੱਲਾ ਰਾਜਪੂਤਾਂ ਵਾਲਾ ਵਿਖੇ ਘਰੇਲੂ ਵਿਵਾਦ ਕਾਰਨ ਇਕ ਵਿਅਕਤੀ ਵੱਲੋਂ ਕੈਂਚੀ ਨਾਲ ਵਾਰ ਕਰ ਕੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਬਾਰੇ ਪਤਾ ਚੱਲਣ ਲੱਗਣ ’ਤੇ ਜਲਾਲਾਬਾਦ ਦੇ ਡੀ.ਐੱਸ.ਪੀ. ਅੱਛਰੂ ਰਾਮ ਸ਼ਰਮਾ ਅਤੇ ਥਾਣਾ ਸਿਟੀ ਦੇ ਐੱਸ.ਐੱਚ.ਓ. ਪੁਲਸ ਕਰਮਚਾਰੀਆਂ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਣਕਾਰੀ ਹਾਸਲ ਕੀਤੀ ਗਈ।

ਮੌਕੇ ’ਤੇ ਇਕੱਠੇ ਹੋਏ ਲੋਕਾਂ ਤੋਂ ਪ੍ਰਾਪਤ ਕੀਤੀ ਗਈ ਜਾਣਕਾਰੀ ਅਨੁਸਾਰ ਰਮਨ ਕੁਮਾਰ ਸ਼ਰਮਾ ਉਰਫ ਬਾਵਾ (55) ਨੇ ਕਰੀਬ ਚਾਰ ਮਹੀਨੇ ਪਹਿਲਾਂ ਪ੍ਰਕਾਸ਼ ਕੌਰ ਉਰਫ ਗੋਗੀ (54) ਨਾਲ ਕੋਰਟ ਮੈਰਿਜ ਕਰਵਾਈ ਸੀ। ਰਮਨ ਕੁਮਾਰ ਸ਼ਰਮਾ ਦਸਮੇਸ਼ ਨਗਰੀ ਦੇ ਵਾਟਰ ਵਰਕਸ ਨੰਬਰ 4 ਦੇ ਕੋਲ ਰਹਿੰਦਾ ਹੈ, ਜਦਕਿ ਔਰਤ ਮੁਹੱਲਾ ਰਾਜਪੂਤਾਂ ਦੀ ਰਹਿਣ ਵਾਲੀ ਹੈ।

ਇਹ ਵੀ ਪੜ੍ਹੋ- ਸ਼ਰਾਬ ਪੀਣ ਦੇ ਆਦੀ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਲੋਕਾਂ ਕੋਲੋਂ ਇਹ ਵੀ ਪਤਾ ਲੱਗਿਆ ਹੈ ਕਿ ਰਮਨ ਕੁਮਾਰ ਸ਼ਰਮਾ ਉਰਫ ਬਾਵਾ ਆਪਣੀ ਪਹਿਲੀ ਪਤਨੀ ਦੇ ਕਤਲ ਦੇ ਦੋਸ਼ ’ਚ ਤਕਰੀਬਨ 10 ਸਾਲ ਦੀ ਸਜ਼ਾ ਕੱਟ ਕੇ ਆਇਆ ਹੈ। ਹੁਣ ਉਹ ਪ੍ਰਕਾਸ਼ ਕੌਰ ਉਰਫ਼ ਗੋਗੀ ਨਾਲ ਕੋਰਟ ਮੈਰਿਜ ਕਰਵਾਉਣ ਉਪਰੰਤ ਇਥੇ ਮੁਹੱਲਾ ਰਾਜਪੁਤਾਂ ਵਿਖੇ ਉਸ ਦੇ ਘਰ ’ਚ ਅਕਸਰ ਹੀ ਆਉਦਾ-ਜਾਂਦਾ ਸੀ ਅਤੇ ਉਸ ਨੂੰ ਆਪਣੇ ਘਰ ਲਿਜਾਣ ਜਾਣ ਲਈ ਝਗੜਾ ਕਰਦਾ ਸੀ।

ਬੀਤੇ ਦਿਨ ਸਵੇਰੇ ਜਦੋਂ ਰਮਨ ਕੁਮਾਰ ਸ਼ਰਮਾ ਮੁਹੱਲਾ ਰਾਜਪੂਤਾਂ ਵਿਖੇ ਆਇਆ ਤਾਂ ਉਹ ਪ੍ਰਕਾਸ਼ ਕੌਰ ’ਤੇ ਕੈਂਚੀ ਨਾਲ ਵਾਰ ਕਰ ਕੇ ਮੌਕੇ ਤੋਂ ਫਰਾਰ ਹੋ ਗਿਆ। ਜ਼ਖਮੀ ਔਰਤ ਨੂੰ ਸਥਾਨਕ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ, ਜਿਥੇ ਉਸ ਦੀ ਮੌਤ ਹੋ ਗਈ ਹੈ।

ਉਧਰ ਇਸ ਸਬੰਧੀ ਥਾਣਾ ਸਿਟੀ ਦੇ ਐੱਸ.ਐੱਚ.ਓ. ਅੰਗਰੇਜ ਕੁਮਾਰ ਨੇ ਦੱਸਿਆ ਕਿ ਫਰੀਦਕੋਟ ’ਚ ਜਾ ਕੇ ਬਿਆਨ ਲੈਣ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ, ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਘਰੋਂ ਡਿਊਟੀ 'ਤੇ ਗਿਆ PRTC ਦਾ ਕੰਡਕਟਰ ਹੋਇਆ ਲਾਪਤਾ, ਜਿਸ ਹਾਲ 'ਚ ਮਿਲਿਆ, ਦੇਖ ਉੱਡੇ ਸਭ ਦੇ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News