ਮਿੱਟੀ ਦੀ ਟਰਾਲੀ ਲਿਜਾ ਰਹੇ ਵਿਅਕਤੀ ਨੂੰ ਰਾਹ ''ਚ ਟੱਕਰਿਆ ''ਕਾਲ'', ਵਿਅਕਤੀ ਨੇ ਧੌਣ ਵੱਢ ਕੇ ਉਤਾਰਿਆ ਮੌਤ ਦੇ ਘਾਟ

Monday, Oct 07, 2024 - 08:58 PM (IST)

ਭਵਾਨੀਗੜ੍ਹ (ਕਾਂਸਲ)- ਨੇੜਲੇ ਪਿੰਡ ਨਾਗਰਾ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮਿੱਟੀ ਨਾਲ ਭਰੀ ਟਰੈਕਟਰ-ਟਰਾਲੀ ਲਿਜਾ ਰਹੇ ਸੂਲਰਘਰਾਟ ਦੇ ਇਕ ਵਿਅਕਤੀ ਦੇ ਗਲ਼ੇ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਕੇ ਉਸ ਨੂੰ ਮੌਤੇ ਦੇ ਘਾਟ ਉਤਾਰ ਦਿੱਤਾ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਗੁਰਪ੍ਰੀਤ ਸਿੰਘ ਪੁੱਤਰ ਤਰਲੋਚਨ ਸਿੰਘ ਵਾਸੀ ਸੂਲਰਘਰਾਟ ਦੇ ਚਾਚਾ ਰਣ ਸਿੰਘ ਪੁੱਤਰ ਜਗਰੂਪ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਗੁਰਪ੍ਰੀਤ ਸਿੰਘ ਖੇਤੀਬਾੜੀ ਕਰਦਾ ਸੀ। ਜਦੋਂ ਉਹ ਪਿੰਡ ਨਾਗਰੇ ਤੋਂ ਮਿੱਟੀ ਦੀ ਟਰਾਲੀ ਭਰ ਕੇ ਪਿੰਡ ਗੁੱਜਰਾਂ ਵੱਲ ਜਾ ਰਿਹਾ ਸੀ।

ਇਹ ਵੀ ਪੜ੍ਹੋ- ਕੁੜੀ ਨੂੰ ਬਾਈਕ ਨਾਲ ਘੜੀਸਣ ਵਾਲੇ ਚੜ੍ਹੇ ਪੁਲਸ ਦੇ ਅੜਿੱਕੇ, ਦੇਖੋ ਮੁਲਜ਼ਮਾਂ ਦਾ ਹੁਣ ਕੀ ਹੋਇਆ ਹਾਲ...

ਇਸ ਦੌਰਾਨ ਰਸਤੇ ਵਿਚ ਖੜ੍ਹੇ ਇਕ ਵਿਅਕਤੀ ਨੇ ਕਥਿਤ ਤੌਰ ’ਤੇ ਉਸ ਦੇ ਟਰੈਕਟਰ ’ਤੇ ਚੜ੍ਹ ਕੇ ਤੇਜ਼ਧਾਰ ਹਥਿਆਰ ਨਾਲ ਉਸ ਦੇ ਗਲੇ ’ਤੇ ਵਾਰ ਕਰ ਕੇ ਉਸ ਨੂੰ ਗੰਭੀਰ ਰੂਪ ਵਿਚ ਜਖ਼ਮੀ ਕਰ ਦਿੱਤਾ, ਜਿਸ ਨੂੰ ਮੌਕੇ ਤੋਂ ਇਲਾਜ ਲਈ ਸੰਗਰੂਰ ਹਸਪਤਾਲ ਲਿਜਾਇਆ ਗਿਆ। ਉੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਉਪਰੰਤ ਉਸ ਨੂੰ ਪਟਿਆਲਾ ਵਿਖੇ ਰੈਫ਼ਰ ਕਰ ਦਿੱਤਾ, ਜਿੱਥੇ ਪਹੁੰਚ ਕੇ ਉਸ ਦੀ ਮੌਤ ਹੋ ਗਈ।

PunjabKesari

ਇਸ ਸਬੰਧੀ ਸਥਾਨਕ ਥਾਣਾ ਮੁਖੀ ਸਬ ਇੰਸਪੈਕਟਰ ਗੁਰਨਾਮ ਸਿੰਘ ਨਾਲ ਗੱਲ ਕਰਨ ’ਤੇ ਉਨ੍ਹਾਂ ਇਸ ਕਤਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਜਲਦ ਹੀ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਨੂੰ ਮੌਤ ਦੇ ਘਾਟ ਉਤਾਰਨ ਵਾਲਾ ਵਿਅਕਤੀ ਸੂਲਰਘਰਾਟ ਨੇੜਲੇ ਪਿੰਡ ਮੌੜਾਂ ਦਾ ਵਾਸੀ ਦੱਸਿਆ ਜਾਂਦਾ ਹੈ।

ਇਹ ਵੀ ਪੜ੍ਹੋ- ਨਾਮਜ਼ਦਗੀ ਭਰਨ ਜਾਂਦੇ ਵਿਅਕਤੀ ਨੂੰ ਰਾਹ 'ਚ ਰੋਕ ਕੇ ਪਾੜੀ ਫਾਈਲ ਤੇ ਕੀਤੀ ਕੁੱਟਮਾਰ, 195 ਖ਼ਿਲਾਫ਼ ਮਾਮਲਾ ਦਰਜ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News