ਬਟਾਲਾ ''ਚ ਕਰਫਿਊ ਦੌਰਾਨ ਵੱਡੀ ਵਾਰਦਾਤ, ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਵਿਅਕਤੀ
Wednesday, Apr 29, 2020 - 09:17 AM (IST)
ਬਟਾਲਾ (ਗੁਰਪ੍ਰੀਤ) : ਕੋਰੋਨਾ ਵਾਇਰਸ ਕਾਰਨ ਪੂਰੇ ਪੰਜਾਬ ਅੰਦਰ ਕਰਫਿਊ ਜਾਰੀ ਹੈ ਅਤੇ ਚੱਪੇ-ਚੱਪੇ 'ਤੇ ਪੁਲਸ ਦਾ ਪਹਿਰਾ ਲੱਗਿਆ ਹੋਇਆ ਪਰ ਇਸ ਦੇ ਬਾਵਜੂਦ ਵੀ ਬਟਾਲਾ ਦੇ ਅਧੀਨ ਪੈਂਦੇ ਪਿੰਡ ਖਾਰਾ 'ਚ ਬੀਤੀ ਰਾਤ ਵੱਡੀ ਵਾਰਦਾਤ ਵਾਪਰੀ। ਪਿੰਡ ਦੇ ਸਰਪੰਚ ਨੇ ਪਿੰਡ ਦੇ ਹੀ ਇਕ ਵਿਅਕਤੀ ਨੂੰ ਗੋਲੀਆਂ ਨਾਲ ਭੁੰਨ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਮੁਤਾਬਕ ਮ੍ਰਿਤਕ ਦਿਲਬਾਗ ਸਿੰਘ (50) ਦੇ ਬੇਟੇ ਜਗਰੂਪ ਸਿੰਘ ਨੇ ਦੱਸਿਆ ਕਿ ਰਾਤ ਕਰੀਬ 11 ਵਜੇ ਉਨ੍ਹਾਂ ਦੇ ਗੁਆਂਢੀਆਂ ਦੇ ਗੇਟ ਨੂੰ ਕਿਸੇ ਨੇ ਪੱਥਰ ਮਾਰੇ ਅਤੇ ਜਦੋਂ ਉਨ੍ਹਾਂ ਨੇ ਬਾਹਰ ਨਿਕਲ ਕੇ ਦੇਖਿਆ ਤਾਂ ਪਿੰਡ ਦਾ ਹੀ ਸਰਪੰਚ ਮਨਬੀਰ ਸਿੰਘ ਬਬੁਆ ਹੱਥ 'ਚ ਬੰਦੂਕ ਫੜ੍ਹ ਕੇ ਉਨ੍ਹਾਂ ਕੋਲ ਆ ਗਿਆ।
ਇਹ ਵੀ ਪੜ੍ਹੋ : ਕੋਰੋਨਾ ਦਾ ਕਹਿਰ, ਨਾਂਦੇੜ ਸਾਹਿਬ ਤੋਂ ਪਿੰਡ ਸੰਧਵਾ ਪਰਤੇ 2 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ
ਸਰਪੰਚ ਨੇ ਰੱਜ ਕੇ ਸ਼ਰਾਬ ਪੀਤੀ ਹੋਈ ਸੀ ਅਤੇ ਕਹਿਣ ਲੱਗਾ ਕਿ ਮੈਂ ਆਪਣੇ ਪਿੰਡ 'ਚ ਬਦਮਾਸ਼ੀ ਨਹੀਂ ਹੋਣ ਦੇਣੀ। ਇਸ ਤੋਂ ਬਾਅਦ ਉਸ ਨੇ ਦਿਲਬਾਗ ਸਿੰਘ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਕੁੱਝ ਹਵਾਈ ਫਾਇਰ ਵੀ ਕੀਤੇ। ਜਗਰੂਪ ਸਿੰਘ ਨੇ ਗੰਭੀਰ ਜ਼ਖ਼ਮੀ ਹਾਲਤ 'ਚ ਉਨ੍ਹਾਂ ਨੇ ਆਪਣੇ ਪਿਤਾ ਨੂੰ ਬਟਾਲਾ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ, ਜਿੱਥੋਂ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ ਪਰ ਰਾਹ 'ਚ ਹੀ ਉਸ ਦੇ ਪਿਤਾ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਪੰਜਾਬ 'ਚ 15 ਮਈ ਤੱਕ ਲਾਕ ਡਾਊਨ 'ਤੇ ਰਣਨੀਤੀ ਤਿਆਰ
ਮੌਕੇ ਉੱਤੇ ਪੁੱਜੀ ਪੁਲਸ ਪਾਰਟੀ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਬਟਾਲਾ ਸਿਵਲ ਹਸਪਤਾਲ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਅਤੇ ਮ੍ਰਿਤਕ ਦੇ ਪਰਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਸਰਪੰਚ ਖਿਲਾਫ ਮਾਮਲਾ ਦਰਜ ਕਰ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਵੁਹਾਨ 'ਚ ਭਾਰਤੀਆਂ ਨੂੰ ਸਤਾ ਰਿਹੈ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਡਰ