ਤਲਾਕ ਤੋਂ ਬਾਅਦ ਗ਼ੈਰ ਔਰਤ ਨਾਲ ਨਾਜਾਇਜ਼ ਸਬੰਧ ! ਸ਼ੱਕ ''ਚ ਛੋਟੇ ਭਰਾ ਨੇ ਮਾਰ''ਤਾ ਵੱਡਾ ਭਰਾ

Saturday, Sep 21, 2024 - 09:35 PM (IST)

ਬਟਾਲਾ (ਬੇਰੀ) : ਬਟਾਲਾ ਦੇ ਗਾਂਧੀ ਨਗਰ ਕੈਂਪ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 2 ਭਰਾਵਾਂ ਵਿਚਾਲੇ ਹੋਏ ਝਗੜੇ ਨੇ ਉਸ ਸਮੇਂ ਖੂਨੀ ਰੂਪ ਧਾਰਨ ਕਰ ਲਿਆ, ਜਦੋਂ ਇਕ ਛੋਟੇ ਭਰਾ ਵੱਲੋਂ ਤੇਜ਼ਧਾਰ ਹਥਿਆਰ ਨਾਲ ਵੱਡੇ ਭਰਾ ਦਾ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਛੋਟਾ ਭਰਾ ਮੌਕੇ ਤੋਂ ਫਰਾਰ ਹੋ ਗਿਆ।

ਮੁਹੱਲਾ ਵਾਸੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਜੈ ਕੁਮਾਰ ਅਤੇ ਉਸ ਦਾ ਛੋਟਾ ਭਰਾ ਹੀਰਾ ਇਕੋ ਘਰ ਵਿੱਚ ਹੀ ਰਹਿੰਦੇ ਸੀ। ਵੱਡੇ ਭਰਾ ਅਜੈ ਕੁਮਾਰ ਦਾ ਤਲਾਕ ਹੋ ਚੁੱਕਿਆ ਸੀ ਅਤੇ ਉਸ ਦਾ ਇੱਕ ਬੱਚਾ ਵੀ ਹੈ। ਛੋਟਾ ਭਰਾ ਹੀਰਾ ਵੀ ਵਿਆਹਿਆ ਹੋਇਆ ਹੈ। ਪਰ ਛੋਟਾ ਭਰਾ ਵੱਡੇ ਭਰਾ 'ਤੇ ਕਿਸੇ ਦੂਸਰੀ ਮਹਿਲਾ ਨਾਲ ਨਾਜਾਇਜ਼ ਸਬੰਧਾਂ ਦਾ ਸ਼ੱਕ ਕਰਦਾ ਸੀ ਅਤੇ ਵੱਡੇ ਭਰਾ ਨੂੰ ਇਸ ਕੰਮ ਤੋਂ ਰੋਕਦਾ ਸੀ। 

ਇਹ ਵੀ ਪੜ੍ਹੋ- 24 ਸਾਲ ਤੋਂ ਲਿਬਨਾਨ 'ਚ ਫਸੇ ਵਿਅਕਤੀ ਦੀ ਸੰਤ ਸੀਚੇਵਾਲ ਨੇ ਕਰਵਾਈ ਘਰ ਵਾਪਸੀ, ਹੱਡਬੀਤੀ ਸੁਣ ਕੰਬ ਜਾਵੇਗੀ ਰੂਹ

ਇਸੇ ਕਾਰਨ ਦੋਵਾਂ ਭਰਾਵਾਂ ਦਰਮਿਆਨ ਝਗੜਾ ਹੋ ਗਿਆ ਅਤੇ ਇਸੇ ਦੌਰਾਨ ਛੋਟੇ ਭਰਾ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਦੇ ਹੋਏ ਵੱਡੇ ਭਰਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਿਆ। ਉੱਥੇ ਹੀ ਮੌਕਾ ਏ ਵਾਰਦਾਤ 'ਤੇ ਪੁਲਸ ਟੀਮ ਨਾਲ ਪਹੁੰਚੇ ਸਿਟੀ ਡੀ.ਐੱਸ.ਪੀ. ਸੰਜੀਵ ਕੁਮਾਰ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਸ ਨੇ ਵਿਅਕਤੀ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਰਖਵਾ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ ਅਤੇ ਕਾਤਲ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਕੱਟ'ਤੇ ਵਾਲ, ਵੱਢ'ਤਾ ਨੱਕ, ਪ੍ਰਾਈਵੇਟ ਪਾਰਟ 'ਤੇ ਮਾਰੀਆਂ ਕੈਂਚੀਆਂ, ਦਾਜ ਦੇ ਲਾਲਚ 'ਚ ਇੰਨਾ ਤਸ਼ੱਦਦ, ਤੌਬਾ-ਤੌਬਾ !

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News