ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼

Sunday, Jul 05, 2026 - 12:42 PM (IST)

ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼

ਆਦਮਪੁਰ (ਰਣਦੀਪ)- ਆਦਮਪੁਰ ਨੇੜੇ ਪਿੰਡ ਮਾਣਕੋ 'ਚ ਇਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਵਿਅਕਤੀ ਦੀ ਲਾਸ਼ ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ। ਮ੍ਰਿਤਕ ਦੀ ਕਾਰ ਘਟਨਾ ਵਾਲੀ ਥਾਂ ਤੋਂ ਲਗਭਗ 200 ਮੀਟਰ ਪਿੱਛੇ ਇਕ ਕੱਚੀ ਸੜਕ 'ਤੇ ਖੜ੍ਹੀ ਮਿਲੀ। ਪੁਲਸ ਜਾਂਚ ਦੌਰਾਨ ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਉਰਫ਼ ਜਾਗੀ ਵਜੋਂ ਹੋਈ ਹੈ ਜੋਕਿ ਲੁਧਿਆਣਾ ਦੇ ਦੋਰਾਹਾ ਥਾਣਾ ਖੇਤਰ ਦੇ ਕੱਦੋਂ ਪਿੰਡ ਦਾ ਰਹਿਣ ਵਾਲਾ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ਤੋਂ ਬਾਅਦ ਪੁਲਸ ਨੇ ਮ੍ਰਿਤਕ ਦੇ ਦੋਸਤ ਦਿਲਬਾਗ ਸਿੰਘ ਦੇ ਬਿਆਨ ਦੇ ਆਧਾਰ 'ਤੇ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਦਸੂਹਾ 'ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਸਨਸਨੀ

PunjabKesari

ਪਿੰਡ ਮਾਣਕੋ ਵਿਖੇ ਇਕ ਕਿਸਾਨ ਦੇ ਖੇਤਾਂ 'ਚ ਖ਼ੂਨ ਨਾਲ ਲਥਪਥ ਇਕ ਵਿਅਕਤੀ ਦੀ ਲਾਸ਼ ਮਿਲਣ ਨਾਲ ਪੂਰੇ ਪਿੰਡ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਪਿੰਡ ਮਾਣਕੋ ਦੇ ਸੇਵਾ ਮੁਕਤ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਖੇਤੀਬਾੜੀ ਕਰਦੇ ਹਨ ਅਤੇ ਉਨ੍ਹਾਂ ਦੇ ਖੇਤਾਂ 'ਚ ਮੋਟਰ 'ਤੇ ਪ੍ਰਵਾਸੀ ਮਜ਼ਦੂਰ (ਲੇਬਰ) ਰਹਿੰਦੇ ਹਨ।

PunjabKesari

ਸ਼ੁੱਕਰਵਾਰ ਦੀ ਦੇਰ ਰਾਤ ਕਰੀਬ 1.30 ਵਜੇ ਉਸ ਨੂੰ ਮੋਟਰ 'ਤੇ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦਾ ਫੋਨ ਆਇਆ ਕਿ ਉਨ੍ਹਾਂ ਦੇ ਖੇਤਾਂ 'ਚ ਰੌਲਾ ਪੈਣ ਦੀਆਂ ਆਵਾਜ਼ਾਂ ਆ ਰਹੀਆਂ ਹਨ ਤਾਂ ਉਹ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਵੇਖਿਆ ਕਿ ਖੇਤਾਂ 'ਚ ਲੱਗੇ ਟਰਾਂਸਫਾਰਮ ਕੋਲ ਗੱਡੀ ਖੜ੍ਹੀ ਸੀ। ਉਨ੍ਹਾਂ ਨੂੰ ਲੱਗਾ ਕਿ ਕੋਈ ਟਰਾਂਸਫਾਰਮ ਚੋਰੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਅਤੇ ਉਨ੍ਹਾਂ ਦੀ ਲੇਬਰ ਨੇ ਡਰਾਉਣ ਲਈ ਜ਼ੋਰ ਨਾਲ ਲਲਕਾਰੇ ਮਾਰੇ ਪਰ ਕੋਈ ਹਰਕਤ ਨਹੀਂ ਹੋਈ। ਜਦ ਲਾਗੇ ਜਾ ਕੇ ਵੇਖਿਆ ਤਾਂ ਇਕ ਚਿੱਟੇ ਰੰਗ ਦੀ ਕਾਰ ਨੰਬਰ ਪੀ. ਬੀ. 10 ਏ. ਜੇ. 7879 ਖੜ੍ਹੀ ਸੀ, ਜਿਸ ਦਾ ਫਰੰਟ ਸੀਸ਼ਾ ਇੱਟ ਮਾਰ ਕੇ ਤੋੜਿਆ ਹੋਇਆ ਸੀ ਅਤੇ ਗੱਡੀ ਦੇ ਕੋਲ ਕੱਪੜੇ ਅਤੇ ਹੋਰ ਸਾਮਾਨ ਖਿਲਰਿਆ ਪਿਆ ਸੀ।

PunjabKesari

ਇਹ ਵੀ ਪੜ੍ਹੋ: 13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ ਵਜਾਉਣਗੇ ਚੋਣ ਬਿਗੁਲ

ਉਨ੍ਹਾਂ ਤੁਰੰਤ ਇਸ ਦੀ ਸੂਚਨਾ ਆਦਮਪੁਰ ਪੁਲਸ ਨੂੰ ਦਿੱਤੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਅਤੇ ਇਕ ਮੋਬਾਇਲ ਫੋਨ ਬਰਾਮਦ ਹੋਇਆ। ਪੁਲਸ ਮੋਬਾਇਲ ਨੂੰ ਆਪਣੇ ਕਬਜ਼ੇ ’ਚ ਲੈ ਕੇ ਬਾਕੀ ਦੀ ਕਾਰਵਾਈ ਸਵੇਰੇ ਕਰਨ ਦਾ ਕਹਿ ਕੇ ਮੌਕੇ ਤੋਂ ਚਲੇ ਗਏ। ਸਵੇਰੇ ਕਰੀਬ 6 ਵਜੇ ਉਨ੍ਹਾਂ ਦੀ ਲੇਬਰ ਦਾ ਬੰਦਾ ਟਰਾਂਸਫਾਰਮਰ ਲਾਗੇ, ਜਿੱਥੇ ਗੱਡੀ ਖੜ੍ਹੀ ਸੀ, ਤੋਂ ਕਰੀਬ 150 ਤੋਂ 200 ਮੀਟਰ ਦੀ ਦੂਰੀ ’ਤੇ ਬਾਜਰੇ ਦੇ ਖੇਤ ’ਚੋਂ ਪੱਠੇ ਵੱਢਣ ਆਇਆ ਤਾਂ ਉਸ ਨੇ ਵੇਖਿਆ ਕਿ ਖੇਤ 'ਚ ਖ਼ੂਨ ਨਾਲ ਲਥਪਥ ਇਕ ਵਿਅਕਤੀ ਦੀ ਲਾਸ਼ ਪਈ ਸੀ। ਉਨ੍ਹਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।

ਇਸ ਸਬੰਧੀ ਐੱਸ. ਐੱਸ. ਪੀ. ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਦੀ ਪੁਲਸ ਵੱਲੋਂ ਮੌਕੇ 'ਤੇ ਜਾ ਕੇ ਜਾਂਚ ਕਰਨ 'ਤੇ ਪਤਾ ਲੱਗਾ ਕਿ ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼ ਜਗਜੀਤ ਸਿੰਘ ਪੁੱਤਰ ਮੋਹਨ ਸਿੰਘ (55) ਵਾਸੀ ਪਿੰਡ ਕਦੋਵਾਲ ਤਹਿਸੀਲ ਪਾਇਲ ਜ਼ਿਲ੍ਹਾ ਲੁਧਿਆਣਾ ਦੀ ਹੈ। ਆਦਮਪੁਰ ਪੁਲਸ ਵੱਲੋਂ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਉਹ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ, ਜਲਦ ਹੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਪੁਲਸ ਦੀ ਹਿਰਾਸਤ 'ਚ ਹੋਣਗੇ। 

ਇਹ ਵੀ ਪੜ੍ਹੋ: ਹੁਸ਼ਿਆਰਪੁਰ ਨਗਰ ਨਿਗਮ ਲਈ ਵੋਟਾਂ ਪੈਣ ਦਾ ਕੰਮ ਜਾਰੀ, ਕੁੱਲ 219 ਉਮੀਦਵਾਰ ਚੋਣ ਮੈਦਾਨ 'ਚ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News