ਪੰਜਾਬ ''ਚ ਹੋਈ ਵੱਡੀ ਵਾਰਦਾਤ ; ਦਿਨ-ਦਿਹਾੜੇ ਨੌਜਵਾਨ ਨੂੰ ਸ਼ਰੇਆਮ ਉਤਾਰਿਆ ਗਿਆ ਮੌਤ ਦੇ ਘਾਟ
Saturday, Sep 28, 2024 - 05:31 AM (IST)
ਬਠਿੰਡਾ- ਬਠਿੰਡਾ ਜ਼ਿਲ੍ਹੇ ਤੋਂ ਬੇਹੱਦ ਖ਼ੌਫ਼ਨਾਕ ਵਾਰਦਾਤ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਕਸਬਾ ਸੰਗਤ ਮੰਡੀ ਵਿਖੇ ਆਪਣੀ ਪਤਨੀ ਨਾਲ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸੰਗਤ ਮੰਡੀ ਦੇ ਰਹਿਣ ਵਾਲੇ ਆਕਾਸ਼ਦੀਪ ਵਜੋਂ ਹੋਈ ਹੈ।
ਵਾਰਦਾਤ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸ਼ਰੇਆਮ ਕੀਤੇ ਗਏ ਇਸ ਕਤਲ ਕਾਰਨ ਇਲਾਕੇ 'ਚ ਸਨਸਨੀ ਫੈਲ ਗਈ ਹੈ। ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ ਹਨ। ਉਨ੍ਹਾਂ ਨੂੰ ਫੜਨ ਲਈ ਪੁਲਸ ਦੀ ਟੀਮ ਕਾਰਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਹੋਇਆ ਬੇਹੱਦ ਦਰਦਨਾਕ ਹਾਦਸਾ ; ਪਿਓ-ਧੀ ਇਕੱਠੇ ਦੁਨੀਆ ਨੂੰ ਕਹਿ ਗਏ ਅਲਵਿਦਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e