ਸਰਹੱਦ ਨੇੜਿਓਂ 2 ਡਰੋਨ ਅਤੇ ਅੱਧਾ ਕਿਲੋ ਹੈਰੋਇਨ ਬਰਾਮਦ
Tuesday, May 20, 2025 - 04:58 PM (IST)

ਤਰਨਤਾਰਨ (ਰਮਨ)-ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ.ਐੱਸ.ਐੱਫ ਵੱਲੋਂ ਤਲਾਸ਼ੀ ਅਭਿਆਨ ਦੌਰਾਨ ਵੱਖ-ਵੱਖ ਥਾਵਾਂ ਤੋਂ 2 ਡਰੋਨ ਅਤੇ ਅੱਧਾ ਕਿਲੋ ਹੈਰੋਇਨ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਪੁਲਸ ਵੱਲੋਂ ਅਣਪਛਾਤੇ ਤਸਕਰਾਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਜਿਸ ਥਾਣੇ 'ਚ ASI ਦੀ ਬੋਲਦੀ ਸੀ ਤੂਤੀ ਉਸੇ ਥਾਣੇ 'ਚ ਦਰਜ ਹੋਇਆ ਪਰਚਾ, ਹੈਰਾਨ ਕਰਨ ਵਾਲਾ ਹੈ ਮਾਮਲਾ
ਬੀ.ਐੱਸ.ਐੱਫ ਦੇ ਇਕ ਅਧਿਕਾਰੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਨੂਰਵਾਲਾ ਵਿਖੇ ਬੀ.ਐੱਸ.ਐੱਫ ਦੇ ਜਵਾਨਾਂ ਵੱਲੋਂ ਸਰਚ ਅਭਿਆਨ ਦੌਰਾਨ ਖੇਤਾਂ ਵਿਚ ਡਿੱਗੇ ਹੋਏ ਇਕ ਡਰੋਨ ਅਤੇ ਇਕ ਪੀਲੇ ਰੰਗ ਦੇ ਪੈਕਟ ਨੂੰ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੈਕਟ ਨੂੰ ਖੋਲ੍ਹਣ ਦੌਰਾਨ ਉਸ ਵਿਚੋਂ 506 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਿੰਡ ਵਾਂ ਦੇ ਖੇਤਾਂ ਵਿਚ ਡਿੱਗੇ ਹੋਏ ਇਕ ਹੋਰ ਡਰੋਨ ਨੂੰ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਥਾਣਾ ਖਾਲਡ਼ਾ ਦੀ ਪੁਲਸ ਵੱਲੋਂ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਗਏ ਡਰੋਨ ਅਤੇ ਹੈਰੋਇਨ ਨੂੰ ਪੁਲਸ ਹਵਾਲੇ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਸ਼ਰਾਬ ਦੇ ਠੇਕੇ 'ਤੇ ਗ੍ਰਨੇਡ ਹਮਲਾ ਕਰਨ ਦੇ ਮਾਮਲੇ 'ਚ ਵੱਡਾ ਖੁਲਾਸਾ, ਬੱਬਰ ਖਾਲਸਾ ਦੇ...
ਰਵੀ ਕੁਮਾਰ ਖਿਲ਼ਾਫ ਕਤਲ ਦਾ ਮਾਮਲਾ ਦਰਜ : ਥਾਣਾ ਮੁਖੀ ਬਲਜਿੰਦਰ ਸਿੰਘ
ਉਧਰ ਇਸ ਸਬੰਧੀ ਸਦਰ ਥਾਣਾ ਮੁਖੀ ਬਲਜਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਸਤਨਾਮ ਸਿੰਘ ਵਾਸੀ ਸੁੰਨੜ ਕਲਾਂ ਕਾਲੋਨੀ ਨੂੰ ਪਿੰਡ ਸਿੱਧਮ ਹਰੀ ਸਿੰਘ ਨੂਰਮਹਿਲ ਦੇ ਬਿਆਨ ’ਤੇ ਰਵੀ ਕੁਮਾਰ ਪੁੱਤਰ ਮੁਲਖ ਰਾਜ ਵਾਸੀ ਪਿੰਡ ਥਾਬਲਕੇ ਦੇ ਖਿਲ਼ਾਫ ਥਾਣਾ ਸਦਰ ਵਿਚ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਲਈ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਨਕੋਦਰ ਵਿਖੇ ਜਮ੍ਹਾ ਕਰਵਾ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤੀ ਕਿ ਉਕਤ ਮੁਲਜ਼ਮ ਨੂੰ ਕਾਬੂ ਕਰ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ, ਜਿਸ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8