ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ

Monday, Oct 26, 2026 - 07:02 PM (IST)

ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ

ਜਲੰਧਰ (ਮਾਹੀ)-  ਜਲੰਧਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੋਂ ਦੇ ਮਕਸੂਦਾਂ ਅਧੀਨ ਆਉਂਦੇ ਅੱਡਾ ਨੂਰਪੁਰ ਵਿਚ ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ ਦਿਨ-ਦਿਹਾੜੇ ਵੱਡੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਮਕਸੂਦਾਂ ਨੇੜੇ ਪੈਂਦੇ ਅੱਡਾ ਨੂਰਪੁਰ 'ਚ ਨਕਲੀ ਪੁਲਸ ਮੁਲਾਜ਼ਮ ਬਣ ਆਏ ਇਕ ਠੱਗ ਵਿਅਕਤੀ ਵੱਲੋਂ ਪ੍ਰਵਾਸੀ ਮਜ਼ਦੂਰ ਤੋਂ ਹਜ਼ਾਰਾਂ ਦੀ ਨਕਦੀ ਲੁੱਟ ਲਈ ਗਈ। ਨਕਲੀ ਪੁਲਸ ਮੁਲਾਜ਼ਮ ਪ੍ਰਵਾਸੀ ਮਜ਼ਦੂਰ ਕੋਲੋਂ 3200 ਰੁਪਏ ਦੀ ਨਕਦੀ ਖੋਹ ਕੇ ਫਰਾਰ ਹੋ ਗਿਆ। 

ਇਹ ਵੀ ਪੜ੍ਹੋ: ਪੰਜਾਬ ਦੇ ਨੌਜਵਾਨ ਨੇ ਚਮਕਾਇਆ ਨਾਂ! 4 ਦਿਨਾਂ 'ਚ ਅਫ਼ਰੀਕਾ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਕਿਲਿਮੰਜਾਰੋ ਕੀਤੀ ਸਰ

PunjabKesari

ਪ੍ਰਵਾਸੀ ਮਜ਼ਦੂਰ ਨੇ ਦੱਸਿਆ ਕਿ ਉਕਤ ਨਕਦੀ ਖੋਹਣ ਵਾਲਾ ਵਿਅਕਤੀ ਆਪਣੇ ਆਪ ਨੂੰ ਪੁਲਸ ਮੁਲਾਜ਼ਮ ਦੱਸ ਰਿਹਾ ਸੀ ਅਤੇ ਉਸ ਨੇ ਖਾਕੀ ਰੰਗ ਦੀ ਵਰਦੀ ਤੇ ਲਾਲ ਰੰਗ ਦੇ ਸ਼ੂਜ਼ ਪਹਿਨੇ ਹੋਏ ਸਨ। ਪ੍ਰਵਾਸੀ ਮਜ਼ਦੂਰ ਨੇ ਦੱਸਿਆ ਕਿ ਉਕਤ ਨਕਲੀ ਮੁਲਾਜ਼ਮ ਨੇ ਪ੍ਰਵਾਸੀ ਮਜ਼ਦੂਰ ਨੂੰ ਦੱਸਿਆ ਕਿ ਉਹ ਨਸ਼ੇ ਦਾ ਕਾਰੋਬਾਰ ਕਰਦਾ ਹੈ। ਉਕਤ ਘਟਨਾ ਦੀ ਜਾਣਕਾਰੀ ਪ੍ਰਵਾਸੀ ਵੱਲੋਂ ਮਕਸੂਦਾਂ ਪੁਲਸ ਨੂੰ 112 ਕੰਟਰੋਲ ਰੂਮ ਤੋਂ ਦਿੱਤੀ ਗਈ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਐੱਸ. ਐੱਚ. ਓ. ਬਲਬੀਰ ਸਿੰਘ ਮਕਸੂਦਾਂ ਥਾਣਾ ਅਤੇ 112 ਕੰਟਰੋਲ ਇੰਚਾਰਜ ਯੋਗਰਾਜ ਕਰਾਰੀ ਪਹੁੰਚੇ। ਪੁਲਸ ਨੇ ਇਸ ਸਬੰਧੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਨੰਗਲ 'ਚ ਵੱਡਾ ਹਾਦਸਾ! ਕੈਂਟਰ ਨੇ ਕਾਰ ਤੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News