ਇਨਸਾਨੀਅਤ ਹੋਈ ਸ਼ਰਮਸਾਰ, ਪ੍ਰਵਾਸੀ ਮਜ਼ਦੂਰ ਨੇ ਡੇਢ ਸਾਲਾ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

Thursday, Aug 08, 2024 - 11:13 PM (IST)

ਗੜ੍ਹਸ਼ੰਕਰ, ਮਾਹਿਲਪੁਰ (ਭਾਰਦਵਾਜ, ਜਸਵੀਰ) : ਥਾਣਾ ਮਾਹਿਲਪੁਰ ਅਧੀਨ ਪੈਂਦੇ ਇੱਕ ਪਿੰਡ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਪ੍ਰਵਾਸੀ ਮਜ਼ਦੂਰ ਦੀ ਡੇਢ ਸਾਲਾ ਬੱਚੀ ਨਾਲ ਦੁਸ਼ਕਰਮ ਕਰਨ ਦੇ ਦੋਸ਼ ਹੇਠ ਇੱਕ ਪ੍ਰਵਾਸੀ ਮਜ਼ਦੂਰ ਨੂੰ ਪੁਲਸ ਨੇ ਕਾਬੂ ਕੀਤਾ ਹੈ।

ਜਾਣਕਾਰੀ ਅਨੁਸਾਰ ਪੀੜਤ ਬੱਚੀ ਦਾ ਪਿਤਾ ਤਿੰਨ ਮਹੀਨੇ ਪਹਿਲਾਂ ਹੀ ਪਰਿਵਾਰ ਸਮੇਤ ਪੋਲਟਰੀ ਫਾਰਮ 'ਤੇ ਮਜ਼ਦੂਰੀ ਕਰਨ ਆਇਆ ਸੀ। ਵੀਰਵਾਰ ਨੂੰ ਉਸ ਦੀ ਡੇਢ ਸਾਲ ਦੀ ਬੱਚੀ ਖੂਨ ਨਾਲ ਲਥਪਥ ਮਿਲੀ ਤਾਂ ਉਹ ਸਾਥੀ ਮਜ਼ਦੂਰਾਂ ਦੀ ਮਦਦ ਨਾਲ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਇਲਾਜ ਲਈ ਪਹੁੰਚਿਆ।

ਇਹ ਵੀ ਪੜ੍ਹੋ- ਹਾਲੇ ਬਾਕੀ ਹੈ ਉਮੀਦ... ! ਵਿਨੇਸ਼ ਫੋਗਾਟ ਦੀ ਡਿਸਕੁਆਲੀਫਿਕੇਸ਼ਨ ਮਾਮਲੇ 'ਚ ਆਇਆ ਨਵਾਂ ਮੋੜ

ਇਸ ਦੌਰਾਨ ਡਿਊਟੀ 'ਤੇ ਤਾਇਨਾਤ ਡਾਕਟਰਾਂ ਨੇ ਇਸ ਨੂੰ ਪੁਲਸ ਕੇਸ ਦੱਸ ਕੇ ਥਾਣੇ ਭੇਜ ਦਿੱਤਾ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਮਾਹਿਲਪੁਰ ਪੁਲਸ ਨੇ ਪੁਲਸ ਟੀਮ ਭੇਜ ਕੇ ਦੋਸ਼ੀ ਨੂੰ ਕਾਬੂ ਕਰ ਲਿਆ ਹੈ। ਪੀੜਿਤਾ ਦਾ ਡਾਕਟਰੀ ਮੁਆਇਨਾ ਕਰਨ ਲਈ ਡਾਕਟਰਾਂ ਨਾਲ ਸਲਾਹ ਕੀਤੀ ਜਾ ਰਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News