ਨਾਬਾਲਗ ਨਾਲ ਛੇੜਛਾੜ ਦੇ ਦੋਸ਼ੀ ਨੂੰ 3 ਸਾਲ ਦੀ ਕੈਦ
Tuesday, Aug 26, 2025 - 12:40 PM (IST)

ਚੰਡੀਗੜ੍ਹ (ਪ੍ਰੀਕਸ਼ਿਤ) : ਜ਼ਿਲ੍ਹਾ ਅਦਾਲਤ ਨੇ ਨਾਬਾਲਗ ਬੱਚੀ ਨਾਲ ਛੇੜਛਾੜ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਨੌਜਵਾਨ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ਦੀ ਪਛਾਣ ਰੋਹਿਤ ਕੁਮਾਰ ਵਜੋਂ ਹੋਈ ਹੈ।
ਸੈਕਟਰ-31 ਥਾਣੇ ਦੀ ਪੁਲਸ ਨੇ ਕਰੀਬ 2 ਸਾਲ ਪਹਿਲਾਂ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। ਪੀੜਤ ਦੇ ਪਿਤਾ ਨੇ ਸੈਕਟਰ-31 ਪੁਲਸ ਸਟੇਸ਼ਨ ’ਚ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਦੱਸਿਆ ਸੀ ਕਿ ਦੋਸ਼ੀ ਨੇ 9 ਸਾਲ ਦੀ ਵੱਡੀ ਧੀ ਨਾਲ ਛੇੜਛਾੜ ਕੀਤੀ ਸੀ। ਇਹ ਅਪਰਾਧ ਉਦੋਂ ਕੀਤਾ ਜਦੋਂ ਦੋਵੇਂ ਧੀਆਂ ਘਰ ਨੇੜੇ ਖੇਡ ਰਹੀਆਂ ਸਨ। ਛੋਟੀ ਧੀ ਨਾਲ ਵੀ ਦੁਰਵਿਵਹਾਰ ਕੀਤ ਸੀ।