ਸਬ-ਇੰਸਪੈਕਟਰ ਤੋਂ ਦੁਖੀ ਵਿਅਕਤੀ ਨੇ ਥਾਣੇ ਦੇ ਅੰਦਰ ਹੀ ਖੁਦ ''ਤੇ ਪੈਟਰੋਲ ਪਾ ਲਗਾਈ ਅੱਗ

Sunday, Apr 03, 2022 - 06:58 PM (IST)

ਸਬ-ਇੰਸਪੈਕਟਰ ਤੋਂ ਦੁਖੀ ਵਿਅਕਤੀ ਨੇ ਥਾਣੇ ਦੇ ਅੰਦਰ ਹੀ ਖੁਦ ''ਤੇ ਪੈਟਰੋਲ ਪਾ ਲਗਾਈ ਅੱਗ

ਲੁਧਿਆਣਾ (ਨਰਿੰਦਰ ਮਹਿੰਦਰੂ) : ਥਾਣਾ ਡਾਬਾ 'ਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਤੋਂ ਪ੍ਰੇਸ਼ਾਨ ਇਕ ਵਿਅਕਤੀ ਨੇ ਥਾਣੇ ਦੇ ਅੰਦਰ ਹੀ ਖੁਦ 'ਤੇ ਪੈਟਰੋਲ ਪਾ ਕੇ ਅੱਗ ਲਗਾ ਲਈ। ਇਹ ਘਟਨਾ ਐਤਵਾਰ ਦੁਪਹਿਰ ਨੂੰ ਵਾਪਰੀ, ਜਿਸ ਕਾਰਨ ਡਾਬਾ ਦਾ ਰਹਿਣ ਵਾਲਾ 58 ਸਾਲਾ ਗੁਰਦੀਪ ਸਿੰਘ ਬੁਰੀ ਤਰ੍ਹਾਂ ਝੁਲਸ ਗਿਆ, ਜਿਸ ਨੂੰ ਤੁਰੰਤ ਗੰਭੀਰ ਹਾਲਤ 'ਚ ਡੀ. ਐੱਮ. ਸੀ. ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ : ਕੀ ਧਰਮਕੋਟ ਹਲਕੇ 'ਚ ਅਜੇ ਵੀ ਕੀਤੀ ਜਾ ਰਹੀ ਹੈ ਨਾਜਾਇਜ਼ ਮਾਈਨਿੰਗ?

ਗੁਰਦੀਪ ਸਿੰਘ ਦੀ ਇਸ ਹਰਕਤ ਨੂੰ ਦੇਖਦਿਆਂ ਥਾਣੇ 'ਚ ਮੌਜੂਦ ਪੁਲਸ ਮੁਲਾਜ਼ਮਾਂ ਨੇ ਉਸ ਨੂੰ ਕਿਸੇ ਤਰ੍ਹਾਂ ਸੜਨ ਤੋਂ ਬਚਾਇਆ ਅਤੇ ਤੁਰੰਤ ਹਸਪਤਾਲ ਪਹੁੰਚਾਇਆ। ਗੁਰਦੀਪ ਸਿੰਘ ਨੂੰ ਅੱਗ ਤੋਂ ਬਚਾਉਂਦਿਆਂ ਇਕ ਮੁਲਾਜ਼ਮ ਵੀ ਜ਼ਖਮੀ ਹੋ ਗਿਆ, ਜਿਸ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਏ. ਸੀ. ਪੀ. ਪ੍ਰਵੇਸ਼ ਚੋਪੜਾ ਤੇ ਥਾਣਾ ਡਾਬਾ ਦੇ ਐੱਸ. ਐੱਚ. ਓ. ਪੁਲਸ ਟੀਮ ਸਮੇਤ ਡੀ. ਐੱਮ. ਸੀ. ਹਸਪਤਾਲ ਪਹੁੰਚੇ।

ਇਹ ਵੀ ਪੜ੍ਹੋ : ਬੇਕਾਬੂ ਥਾਰ ਨੇ ਰੇਹੜੀ ਨੂੰ ਟੱਕਰ ਮਾਰਦਿਆਂ ਐਕਟਿਵਾ ਚਾਲਕ ਨੂੰ ਦਰੜਿਆ

ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਦਾ ਬੇਟਾ ਅਮਨ ਟੈਟੂ ਗੈਂਗਸਟਰ ਹੋਣ ਕਾਰਨ ਕਈ ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਹੋਣ ਕਰਕੇ ਵੱਖ-ਵੱਖ ਮਾਮਲਿਆਂ 'ਚ ਨਾਮਜ਼ਦ ਹੈ।


author

Gurminder Singh

Content Editor

Related News