ਇਨਸਾਨ ਬਣਿਆ ਹੈਵਾਨ! ਪਟਿਆਲਾ 'ਚ ਰਾਹ ਜਾਂਦੀ ਬੇਸਹਾਰਾ ਗਾਂ ਨੂੰ ਵਿਅਕਤੀ ਨੇ ਮਾਰੀ ਗੋਲ਼ੀ

Thursday, Nov 10, 2022 - 05:16 PM (IST)

ਇਨਸਾਨ ਬਣਿਆ ਹੈਵਾਨ! ਪਟਿਆਲਾ 'ਚ ਰਾਹ ਜਾਂਦੀ ਬੇਸਹਾਰਾ ਗਾਂ ਨੂੰ ਵਿਅਕਤੀ ਨੇ ਮਾਰੀ ਗੋਲ਼ੀ

ਪਟਿਆਲਾ (ਕੰਵਲਜੀਤ ਕੰਬੋਜ) : ਪਟਿਆਲਾ ਦੇ ਭਾਦਸੋਂ ਰੋਡ ਵਿਖੇ ਸਥਿਤ ਇੱਕ ਇਲਾਕੇ ਵਿੱਚ ਬੜੀ ਹੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ , ਜਿੱਥੇ ਇਕ ਵਿਅਕਤੀ ਵੱਲੋਂ ਗੁੱਸੇ 'ਚ ਆ ਕੇ ਰਾਹ ਜਾਂਦੀ ਇਕ ਬੇਸਹਾਰਾ ਗਾਂ ਨੂੰ ਗੋਲੀ ਮਾਰ ਦਿੱਤੀ ਗਈ। ਗੋਲ਼ੀ ਲੱਗਣ ਕਾਰਨ ਗਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਮਿਲਦਿਆਂ ਹੀ ਪੁਲਸ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਦੋਸ਼ੀ ਬਿਕਰਮ ਨੂੰ ਗ੍ਰਿਫ਼ਤਾਰ ਕਰ ਲਿਆ। ਜਦੋਂ ਪੁਲਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ ਬਿਕਰਮ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਕਿਹਾ ਕਿ ਗਾਂ ਨੇ ਉਸਦੀ ਪਤਨੀ ਨੂੰ ਨੁਕਸਾਨ ਪਹੁੰਚਿਆ ਸੀ।

ਇਹ ਵੀ ਪੜ੍ਹੋ- ਕਤਲ ਕੀਤੇ ਗਏ ਡੇਰਾ ਪ੍ਰੇਮੀ ਦੇ ਭਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ, ਕੀਤਾ ਵੱਡਾ ਖ਼ੁਲਾਸਾ

ਜਿਸ ਦੇ ਚੱਲਦਿਆਂ ਗੁੱਸੇ 'ਚ ਆ ਕੇ ਉਸ ਨੇ ਬਦਲਾ ਲੈਣ ਲਈ ਗੋਲ਼ੀ ਮਾਰ ਕੇ ਗਾਂ ਕਤਲ ਕਰ ਦਿੱਤੀ। ਇਸ ਘਟਨਾ ਤੋਂ ਬਾਅਦ ਹਿੰਦੂ ਭਾਈਚਾਰੇ 'ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਗੱਲਬਾਤ ਕਰਦਿਆਂ ਡੀ. ਐੱਸ. ਪੀ. ਜਸਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੇ ਆਪਣਾ ਜ਼ੁਰਮ ਕਬੂਲਦਿਆਂ ਦੱਸਿਆ ਕਿ ਗਾਂ ਵੱਲੋਂ ਉਸ ਦੀ ਪਤਨੀ ਨੂੰ ਨੁਕਸਾਨ ਪਹੁੰਚਾਉਣ ਕਾਰਨ ਉਸ ਨੇ ਅਜਿਹਾ ਕੀਤਾ। ਪੁਲਸ ਵੱਲੋਂ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News