ਮੋਗਾ 'ਚ ਵੱਡੀ ਵਾਰਦਾਤ, ਵਿਅਕਤੀ ਨੇ ਡਾਕਘਰ 'ਚ ਵੜ ਪੋਸਟਮਾਸਟਰ 'ਤੇ ਚਲਾਈਆਂ ਅੰਨ੍ਹੇਵਾਹ ਗੋਲ਼ੀਆਂ

Thursday, Mar 16, 2023 - 03:00 PM (IST)

ਮੋਗਾ 'ਚ ਵੱਡੀ ਵਾਰਦਾਤ, ਵਿਅਕਤੀ ਨੇ ਡਾਕਘਰ 'ਚ ਵੜ ਪੋਸਟਮਾਸਟਰ 'ਤੇ ਚਲਾਈਆਂ ਅੰਨ੍ਹੇਵਾਹ ਗੋਲ਼ੀਆਂ

ਨਿਹਾਲ ਸਿੰਘ ਵਾਲਾ (ਰਣਜੀਤ ਬਾਵਾ, ਕਸ਼ਿਸ) : ਸਥਾਨਕ ਪੁਲਸ ਸਟੇਸ਼ਨ ਅਧੀਨ ਪੈਂਦੇ ਪਿੰਡ ਘੋਲੀਆਂ ਖੁਰਦ ਵਿਖੇ ਡਾਕਘਰ ਦੇ 32 ਸਾਲਾ ਪੋਸਟਮਾਸਟਰ ਨੂੰ ਉਸਦੇ ਸੀਨੀਅਰ ਬਾਬੂ ਵੱਲੋਂ ਲਾਇਸੈਂਸੀ ਰਿਵਾਲਵਰ ਨਾਲ ਹਮਲਾ ਕਰਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਕਥਿਤ ਦੋਸ਼ੀ ਨੂੰ ਲੋਕਾਂ ਵੱਲੋਂ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਨਾਹਰ ਖੋਟੇ (ਮੋਗਾ) , ਜੋ ਕਿ ਘੋਲੀਆਂ ਖੁਰਦ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਡਾਕਘਰ ਦਾ ਬਾਬੂ ਹੈ, ਅੱਜ ਉਹ ਆਪਣੀ ਡਿਊਟੀ ਤੇ ਤਾਇਨਾਤ ਸੀ।

ਇਹ ਵੀ ਪੜ੍ਹੋ- ਘਰੇਲੂ ਕਲੇਸ਼ ਨੇ ਉਜਾੜਿਆ ਪਰਿਵਾਰ, ਮਲੋਟ 'ਚ ਵਿਅਕਤੀ ਨੇ ਮਰਨ ਤੋਂ ਪਹਿਲਾਂ ਵੀਡੀਓ ਬਣਾ ਕੀਤੀ ਖ਼ੁਦਕੁਸ਼ੀ

PunjabKesari

ਇਸ ਦੌਰਾਨ ਉਸਦੇ ਸੀਨੀਅਰ ਡਾਕਘਰ ਮੋਗਾ ਦੇ ਬਾਬੂ ਰਾਜਪਾਲ ਨੇ ਉਸ 'ਤੇ ਅਚਾਨਕ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਕਥਿਤ ਦੋਸ਼ੀ ਆਪਣੀ ਐਕਟਿਵਾ 'ਤੇ ਸਵਾਰ ਹੋ ਕੇ ਆਇਆ ਸੀ ਤੇ ਉਸਨੇ ਨਕਲੀ ਦਾੜ੍ਹੀ ਵੀ ਲਗਾਈ ਹੋਈ ਸੀ। ਹਮਲੇ ਦੌਰਾਨ ਜਸਵਿੰਦਰ ਸਿੰਘ ਦੇ 2 ਗੋਲ਼ੀਆਂ ਲੱਗੀਆਂ ਹਨ, ਜਿਸ ਨੂੰ ਇਲਾਜ ਲਈ ਲੁਧਿਆਣਾ ਵਿਖੇ ਭੇਜ ਦਿੱਤਾ ਗਿਆ ਹੈ ਤੇ ਕਥਿਤ ਦੋਸ਼ੀ ਨੂੰ ਲੋਕਾਂ ਨੇ ਮੌਕੇ 'ਤੇ ਕਾਬੂ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀਕਾਂਡ : ਮੁਸ਼ਕਿਲਾਂ 'ਚ ਘਿਰੇ ਸੁਖਬੀਰ ਬਾਦਲ, ਅਦਾਲਤ ਨੇ ਰੱਦ ਕੀਤੀ ਅਗਾਊਂ ਜ਼ਮਾਨਤ ਅਰਜ਼ੀ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News