ਆਰਥਿਕ ਤੰਗੀ ਤੋਂ ਪ੍ਰੇਸ਼ਾਨ ਖੇਤ ਮਜ਼ਦੂਰ ਨੇ ਲਿਆ ਫਾਹਾ

06/26/2017 6:07:58 AM

ਚਾਉਕੇ  (ਰਜਿੰਦਰ) - ਨੇੜਲੇ ਪਿੰਡ ਜੇਠੂਕੇ ਦੇ ਖੇਤ ਮਜ਼ਦੂਰ ਵੱਲੋਂ ਆਰਥਿਕ ਤੰਗੀ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਮਿਲੀ ਜਾਣਕਾਰੀ ਅਨੁਸਾਰ ਬੰਟੂ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਜੇਠੂਕੇ ਨੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਬੰਟੂ ਸਿੰਘ ਨੇ ਪ੍ਰਾਈਵੇਟ ਕੰਪਨੀਆਂ ਤੋਂ ਕਿਸ਼ਤਾਂ 'ਤੇ ਪੈਸੇ ਲੈ ਹੋਏ ਸਨ, ਜਿਸ ਨੂੰ ਵਾਪਸ ਨਾ ਹੁੰਦੇ ਦੇਖ ਕਾਫੀ ਪ੍ਰੇਸ਼ਾਨ ਰਹਿੰਦਾ ਸੀ, ਅੰਤ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਕਤ ਪਰਿਵਾਰ ਨੂੰ ਪੰਜ ਲੱਖ ਰੁਪਏ ਅਤੇ ਘਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।


Related News