ਵਿਅਕਤੀ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਭੈਣ ਨੂੰ ਦੱਸਿਆ ਮੌਤ ਦਾ ਸੱਚ

10/06/2019 4:40:10 PM

ਰੂਪਨਗਰ (ਸੱਜਣ ਸੈਣੀ)— ਰੂਪਨਗਰ 'ਚ ਸ਼ਿਵਮ ਟਰੇਡਰਸ ਨੇੜੇ ਕੰਮ ਕਰਦੇ ਇਕ ਵਿਅਕਤੀ ਨੇ ਤਨਖਾਰ ਘੱਟ ਮਿਲਣ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਜਗਤਾਰ ਸਿੰਘ (50) ਦੇ ਰੂਪ 'ਚ ਹੋਈ ਹੈ। ਮਰਨ ਤੋਂ ਪਹਿਲਾਂ ਜਗਤਾਰ ਸਿੰਘ ਨੇ ਸੁਸਾਈਡ ਨੋਟ ਵੀ ਲਿਖਿਆ ਹੈ, ਜਿਸ 'ਚ ਕੰਪਨੀ ਦੇ ਅਧਿਕਾਰੀ ਰਾਹੁਲ,  ਇਕ ਹੋਰ ਵਿਅਕਤੀ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ। ਮ੍ਰਿਤਕ ਦੀ ਲਾਸ਼ ਨੂੰ ਰੂਪਨਗਰ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਰੱਖਵਾ ਦਿੱਤਾ ਹੈ। ਪੁਲਸ ਕਾਨੂੰਨੀ ਕਾਰਵਾਈ ਕਰਨ ਤੋਂ ਬਾਅਦ ਉਸ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਦੇ ਹਵਾਲੇ ਕਰੇਗੀ।

ਜਗਤਾਰ ਸਿੰਘ ਦੇ ਭਰਾ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਕੰਪਨੀ ਦੇ ਮਾਲਕ ਰਾਜਨ ਕੁਮਾਰ ਨੇ ਫੋਨ 'ਤੇ ਦੱਸਿਆ ਕਿ ਉਨ੍ਹਾਂ ਦੇ ਭਰਾ ਦੀ ਸਿਹਤ ਖਰਾਬ ਹੋ ਗਈ ਹੈ, ਜਿਸ ਨੂੰ ਹਸਪਤਾਲ 'ਚ ਲਿਜਾਇਆ ਜਾ ਰਿਹਾ ਹੈ ਪਰ ਜਦੋਂ ਇਕ ਨਿੱਜੀ ਹਸਪਤਾਲ ਵੱਲੋਂ ਉਸ ਨੂੰ ਪੀ. ਜੀ. ਆਈ. ਰੈਫਰ ਕੀਤਾ ਗਿਆ ਤÎਾਂ ਰਸਤੇ 'ਚ ਹੀ ਜਗਤਾਰ ਸਿੰਘ ਨੇ ਦਮ ਤੋੜ ਦਿੱਤਾ।

ਮਰਨ ਤੋਂ ਪਹਿਲਾਂ ਭੈਣ ਨੂੰ ਦੱਸਿਆ ਮੌਤ ਦਾ ਆਖਰੀ ਸੱਚ
ਮਰਨ ਤੋਂ ਪਹਿਲਾਂ ਜਗਤਾਰ ਸਿੰਘ ਨੇ ਫੋਨ 'ਤੇ ਆਪਣੀ ਭੈਣ ਨੂੰ ਦੱਸਿਆ ਕਿ ਕੰਪਨੀ ਦਾ ਅਧਿਕਾਰੀ ਰਾਹੁਲ ਉਸ ਨੂੰ ਪਰੇਸ਼ਾਨ ਕਰਦਾ ਹੈ। ਇਸ ਦੌਰਾਨ ਸਿਰਫ 30 ਸੈਕਿੰਡ ਹੀ ਜਗਤਾਰ ਨਾਲ ਗੱਲਬਾਤ ਹੋ ਸਕੀ ਸੀ।
ਜਦੋਂ ਇਸ ਮਾਮਲੇ 'ਚ ਟ੍ਰੇਡਿੰਗ ਕੰਪਨੀ ਦੇ ਮਾਲਕ ਰਾਜਨ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਆਪਣੇ 'ਤੇ ਲੱਗੇ ਸਾਰੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਅਜਿਹਾ ਕੁਝ ਨਹੀਂ ਹੈ, ਸਗੋਂ ਉਨ੍ਹਾਂ ਨੇ ਬਕਾਇਦਾ ਜਗਤਾਰ ਸਿੰਘ ਨੂੰ ਹਸਪਤਾਲ ਲਿਜਾ ਕੇ ਉਸ ਦੀ ਜਾਨ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਉਨÎ੍ਹਾਂ ਕਿਹਾ ਕਿ ਟਾਰਗੇਟ ਦੇ ਹਿਸਾਬ ਨਾਲ ਹੀ ਤਨਖਾਹ ਬਣਦੀ ਹੈ ਅਤੇ ਇਸ 'ਚ ਉਨ੍ਹਾਂ ਦਾ ਕੋਈ ਵੀ ਲੈਣਾ-ਦੇਣਾ ਨਹੀਂ ਹੈ।
ਉਥੇ ਹੀ ਜਦੋਂ ਇਸ ਮਾਮਲੇ 'ਚ ਪੁਲਸ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਮੀਡੀਆ ਨੂੰ ਬਾਈਟ ਦੇਣ ਤੋਂ ਮਨ੍ਹਾ ਕਰ ਦਿੱਤਾ ਜਦਕਿ ਥਾਣਾ ਸਿਟੀ ਦੇ ਐੱਸ. ਐੱਚ. ਓ. ਹਰਕੀਰਤ ਸਿੰਘ ਨੇ ਫੋਨ 'ਤੇ ਇਸ ਮਾਮਲੇ ਸਬੰਧੀ ਦੱਸਿਆ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜੋ ਵੀ ਕਾਰਵਾਈ ਬਣਦੀ ਹੈ, ਉਹ ਕੀਤੀ ਜਾਵੇਗੀ। ਉਥੇ ਹੀ ਪਰਿਵਾਰ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਗਈ।

shivani attri

This news is Content Editor shivani attri